Sri Harimandar Sahib : ਸ੍ਰੀ ਹਰਿਮੰਦਰ ਸਾਹਿਬ ਨੂੰ ਤੀਜੀ ਵਾਰ ਬੰਬ ਧਮਾਕੇ ਦੀ ਧਮਕੀ, SGPC ਪ੍ਰਧਾਨ ਨੇ ਜਤਾਇਆ ਵੱਡਾ ਖਦਸ਼ਾ
Sri Harimandar Sahib Bomb Threat : ਦੱਸ ਦਈਏ ਕਿ ਇਸਤੋਂ ਪਹਿਲਾਂ ਬੀਤੀ 14 ਅਤੇ 15 ਜੁਲਾਈ ਨੂੰ ਵੀ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ਨੂੰ ਉਡਾਉਣ ਅਤੇ ਧਮਾਕਾ ਕਰਨ ਦੀ ਧਮਕੀ ਭਰੀਆਂ ਈਮੇਲ ਮਿਲੀਆਂ ਸਨ। ਉਪਰੰਤ 16 ਜੁਲਾਈ ਨੂੰ ਐਸਜੀਪੀਸੀ ਪ੍ਰਧਾਨ ਹਰਜਿੰਦਰ ਧਾਮੀ ਦੇ ਦੱਸਣ ਅਨੂਸਾਰ, ਧਮਕੀ ਦੀਆਂ 3 ਈਮੇਲ ਮਿਲੀਆਂ ਹਨ।
Sri Harimandar Sahib : ਸ੍ਰੀ ਹਰਿਮੰਦਰ ਸਾਹਿਬ ਨੂੰ ਇੱਕ ਵਾਰ ਮੁੜ ਬੰਬ ਧਮਾਕੇ ਦੀ ਧਮਕੀ ਮਿਲੀ ਹੈ। ਧਮਕੀ ਦੀ ਇਹ ਈਮੇਲ 72 ਘੰਟਿਆਂ 'ਚ ਤੀਜੀ ਵਾਰ ਮਿਲੀ ਹੈ, ਜਿਸ ਦੀ ਤੋਂ ਬਾਅਦ ਪੁਲਿਸ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਦੇ ਇਲਾਕੇ ਵਿੱਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਹਰ ਸ਼ੱਕੀ ਵਸਤਾਂ ਅਤੇ ਲੋਕਾਂ ਦੀ ਤਲਾਸ਼ੀ ਮੁਹਿੰਮ ਤਹਿਤ ਜਾਂਚ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਇਸਤੋਂ ਪਹਿਲਾਂ ਬੀਤੀ 14 ਅਤੇ 15 ਜੁਲਾਈ ਨੂੰ ਵੀ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ਨੂੰ ਉਡਾਉਣ ਅਤੇ ਧਮਾਕਾ ਕਰਨ ਦੀ ਧਮਕੀ ਭਰੀਆਂ ਈਮੇਲ ਮਿਲੀਆਂ ਸਨ। ਉਪਰੰਤ 16 ਜੁਲਾਈ ਨੂੰ ਐਸਜੀਪੀਸੀ ਪ੍ਰਧਾਨ ਹਰਜਿੰਦਰ ਧਾਮੀ ਦੇ ਦੱਸਣ ਅਨੂਸਾਰ, ਧਮਕੀ ਦੀਆਂ 3 ਈਮੇਲ ਮਿਲੀਆਂ ਹਨ।
ਸ੍ਰੀ ਹਰਿਮੰਦਰ ਸਾਹਿਬ ਦੀ ਵਧਾਈ ਗਈ ਸੁਰੱਖਿਆ
ਲਗਾਤਾਰ ਮਿਲ ਰਹੀਆਂ ਧਮਕੀਆਂ ਦੇ ਮੱਦੇਨਜ਼ਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੀ ਸੁਰੱਖਿਆ ਵਧਾ ਦਿੱਤੀ ਹੈ। ਸਖ਼ਤ ਜਾਂਚ ਨੂੰ ਯਕੀਨੀ ਬਣਾਉਣ ਲਈ ਉੱਥੇ ਬੰਬ ਨਿਰੋਧਕ ਦਸਤੇ ਅਤੇ ਖੋਜੀ ਕੁੱਤੇ ਤਾਇਨਾਤ ਕੀਤੇ ਗਏ ਹਨ।
ਹਰਜਿੰਦਰ ਸਿੰਘ ਧਾਮੀ ਨੇ ਧਮਕੀਆਂ ਪਿੱਛੇ ਜਤਾਇਆ ਖਦਸ਼ਾ
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਕਿਹਾ, "ਪ੍ਰਬੰਧਕਾਂ ਨੂੰ ਪਿਛਲੇ ਤਿੰਨ ਦਿਨਾਂ ਵਿੱਚ ਤਿੰਨ ਧਮਕੀ ਭਰੇ ਈਮੇਲ ਮਿਲੇ ਹਨ, ਜਿਨ੍ਹਾਂ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੇ ਦਿੱਤੀ ਗਈ ਹੈ। ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਵੀ ਸੂਚਿਤ ਕੀਤਾ ਗਿਆ ਹੈ, ਪਰ ਅਜੇ ਤੱਕ ਕਿਸੇ ਵੱਲੋਂ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ ਹੈ।" ਉਨ੍ਹਾਂ ਅੱਗੇ ਕਿਹਾ, "ਸ਼ਰਧਾਲੂਆਂ ਦੀ ਗਿਣਤੀ ਘਟਾਉਣ ਲਈ ਇਨ੍ਹਾਂ ਧਮਕੀਆਂ ਪਿੱਛੇ ਕੋਈ ਸਾਜ਼ਿਸ਼ ਹੋ ਸਕਦੀ ਹੈ।" ਉਨ੍ਹਾਂ ਨੇ ਮੁਲਜ਼ਮਾਂ ਵਿਰੁੱਧ ਜਲਦੀ ਕਾਰਵਾਈ ਦੀ ਮੰਗ ਕੀਤੀ ਹੈ।
ਐਸਜੀਪੀਸੀ ਅਤੇ ਅੰਮ੍ਰਿਤਸਰ ਪੁਲਿਸ ਦੋਵੇਂ ਹਾਈ ਅਲਰਟ 'ਤੇ ਹਨ। ਸੁਰੱਖਿਆ ਕਾਰਨਾਂ ਕਰਕੇ ਈਮੇਲਾਂ ਦੇ ਪੂਰੇ ਵੇਰਵੇ ਜਨਤਕ ਨਹੀਂ ਕੀਤੇ ਗਏ ਹਨ।
ਧਮਕੀਆਂ 'ਤੇ ਪੁਲਿਸ ਦਾ ਕੀ ਹੈ ਕਹਿਣਾ ?
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਆਲੇ-ਦੁਆਲੇ ਪੁਲਿਸ ਅਤੇ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ ਅਤੇ ਉੱਥੇ ਆਉਣ-ਜਾਣ ਵਾਲੇ ਹਰ ਵਿਅਕਤੀ 'ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਇਸ ਦੌਰਾਨ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਮਾਮਲੇ ਵਿੱਚ ਜਲਦੀ ਹੀ ਕੁਝ ਮਹੱਤਵਪੂਰਨ ਸੁਰਾਗ ਮਿਲਣ ਦੀ ਉਮੀਦ ਹੈ। ਉਨ੍ਹਾਂ ਕਿਹਾ "ਅਸੀਂ ਕੇਸ ਨੂੰ ਜਲਦੀ ਹੀ ਸੁਲਝਾਉਣ ਦੇ ਬਹੁਤ ਨੇੜੇ ਹਾਂ।"