Sri Muktsar Sahib ਪੁਲਿਸ ਨੇ ਗੋਲੀਆਂ ਚਲਾਉਣ ਵਾਲੇ ਵਿਅਕਤੀ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ

Sri Muktsar Sahib News : ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਗੋਲੀਆਂ ਚਲਾਉਣ ਦੇ ਇੱਕ ਗੰਭੀਰ ਮਾਮਲੇ ਵਿੱਚ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਸ਼ਿਕਾਇਤਕਾਰ ਦੇ ਬਿਆਨ ਮੁਤਾਬਕ ਗੋਲੀਬਾਰੀ ਦੀ ਵਜ੍ਹਾ ਤਿੰਨ ਮਹੀਨੇ ਪੁਰਾਣੀ ਰੰਜਿਸ ਦੱਸੀ ਜਾ ਰਹੀ ਹੈ, ਜਿਸ ਵਿੱਚ 2 ਲੋਕ ਜ਼ਖ਼ਮੀ ਹੋਏ ਸਨ। ਪੁਲਿਸ ਨੇ ਵਿਅਕਤੀ ਨੂੰ 32 ਬੋਰ ਦੀ ਲਾਇਸੰਸੀ ਰਿਵਾਲਵਰ ਅਤੇ 6 ਜ਼ਿੰਦਾ ਕਾਰਤੂਸ ਸਮੇਤ ਕਾਬੂ ਕਰਕੇ ਅਦਾਲਤ ਤੋਂ 4 ਦਿਨਾਂ ਦਾ ਰਿਮਾਂਡ ਵੀ ਪ੍ਰਾਪਤ ਕਰ ਲਿਆ ਹੈ

By  Shanker Badra November 6th 2025 06:33 PM

Sri Muktsar Sahib News : ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਗੋਲੀਆਂ ਚਲਾਉਣ ਦੇ ਇੱਕ ਗੰਭੀਰ ਮਾਮਲੇ ਵਿੱਚ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਸ਼ਿਕਾਇਤਕਾਰ ਦੇ ਬਿਆਨ ਮੁਤਾਬਕ ਗੋਲੀਬਾਰੀ ਦੀ ਵਜ੍ਹਾ ਤਿੰਨ ਮਹੀਨੇ ਪੁਰਾਣੀ ਰੰਜਿਸ ਦੱਸੀ ਜਾ ਰਹੀ ਹੈ, ਜਿਸ ਵਿੱਚ 2 ਲੋਕ ਜ਼ਖ਼ਮੀ ਹੋਏ ਸਨ। ਪੁਲਿਸ ਨੇ ਵਿਅਕਤੀ ਨੂੰ 32 ਬੋਰ ਦੀ ਲਾਇਸੰਸੀ ਰਿਵਾਲਵਰ ਅਤੇ 6 ਜ਼ਿੰਦਾ ਕਾਰਤੂਸ ਸਮੇਤ ਕਾਬੂ ਕਰਕੇ ਅਦਾਲਤ ਤੋਂ 4 ਦਿਨਾਂ ਦਾ ਰਿਮਾਂਡ ਵੀ ਪ੍ਰਾਪਤ ਕਰ ਲਿਆ ਹੈ।

ਕੇਸ ਮੁਤਾਬਕ ਬਹਾਲ ਸਿੰਘ ਪੁੱਤਰ ਗੁਰਨਾਮ ਸਿੰਘ ਨੇ ਦੱਸਿਆ ਕਿ ਮਿਤੀ 3 ਨਵੰਬਰ 2025 ਨੂੰ ਸ਼ਾਮ 7 ਵਜੇ ਮੰਡੀ ਬਰੀਵਾਲਾ ਵਿੱਚ ਉਸ ਅਤੇ ਉਸ ਦੇ ਭਾਣਜੇ ਰਣਬੀਰ ਸਿੰਘ ਉੱਪਰ ਮਨਪ੍ਰੀਤ ਸਿੰਘ ਵਾਸੀ ਮਰਾੜ ਕਲਾਂ ਵੱਲੋਂ ਲਾਇਸੰਸੀ ਰਿਵਾਲਵਰ ਨਾਲ ਗੋਲੀਆਂ ਚਲਾਈਆਂ ਗਈਆਂ। ਇਸ ਹਮਲੇ ਵਿੱਚ ਦੋਵੇਂ ਗੰਭੀਰ ਜ਼ਖ਼ਮੀ ਹੋਏ, ਜਿਨ੍ਹਾਂ ਨੂੰ ਸ਼ਾਰਦਾ ਹਸਪਤਾਲ ਬਠਿੰਡਾ ਵਿੱਚ ਦਾਖਲ ਕਰਵਾਇਆ ਗਿਆ। 

ਤਫ਼ਤੀਸ਼ ਦੌਰਾਨ ਪਤਾ ਲੱਗਾ ਕਿ ਕਰੀਬ ਤਿੰਨ ਮਹੀਨੇ ਪਹਿਲਾਂ ਹੋਏ ਝਗੜੇ ਦੀ ਰੰਜਿਸ ਕਾਰਨ ਮਨਪ੍ਰੀਤ ਸਿੰਘ ਨੇ ਸ਼ਰਾਬ ਦੇ ਨਸ਼ੇ ਵਿੱਚ ਟਰੈਕਟਰ ‘ਤੇ ਆ ਕੇ ਹਮਲਾ ਕੀਤਾ। ਮਾਮਲੇ ਦੀ ਜਾਣਕਾਰੀ ਮਿਲਦਿਆਂ ਡੀਐਸਪੀ ਡੀ ਜਸਵਰਿੰਦਰ ਸਿੰਘ ਦੀ ਅਗਵਾਈ ਵਿੱਚ ਐਸਆਈ ਗੁਰਦੀਪ ਸਿੰਘ ਅਤੇ ਪੁਲਿਸ ਪਾਰਟੀ ਨੇ ਕਾਰਵਾਈ ਕਰਦਿਆਂ ਵਿਅਕਤੀ ਨੂੰ 32 ਬੋਰ ਰਿਵਾਲਵਰ ਤੇ ਕਾਰਤੂਸ ਸਮੇਤ ਕਾਬੂ ਕਰ ਲਿਆ। ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ 4 ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ, ਜਿਸ ਦੌਰਾਨ ਹੋਰ ਮਹੱਤਵਪੂਰਨ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਸ਼੍ਰੀ ਮੁਕਤਸਰ ਸਾਹਿਬ ਤੋਂ ਬੂਟਾ ਸਿੰਘ ਪੀਟੀਸੀ ਨਿਊਜ਼

Related Post