Muktsar News : ਪੁਲਿਸ ਮੁਲਾਜ਼ਮਾਂ ਵੱਲੋਂ CM ਭਗਵੰਤ ਮਾਨ ਦੇ ਬੂਟਾਂ ਦੀ ਰਾਖੀ ਕਰਨ ਵਾਲੀ ਵਾਇਰਲ ਖ਼ਬਰ ਬਾਰੇ ਪ੍ਰਸ਼ਾਸਨ ਦਾ ਬਿਆਨ

Sri Muktsar Sahib News : ਪਿਛਲੇ ਦਿਨਾਂ ਤੋਂ ਸੋਸ਼ਲ ਮੀਡਿਆ 'ਤੇ ਇੱਕ ਫੇਕ ਖ਼ਬਰ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਬੂਟਾਂ ਦੀ ਰਾਖੀ ਲਈ 2 ਪੁਲਿਸ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ। ਇਹ ਖ਼ਬਰ ਬਿਲਕੁੱਲ ਝੂਠੀ ਹੈ। ਇਸ ਸਬੰਧੀ ਸ੍ਰੀ ਮੁਕਤਸਰ ਸਾਹਿਬ ਦੇ SSP ਅਖਿਲ ਚੌਧਰੀ ਨੇ ਇੱਕ ਬਿਆਨ ਜਾਰੀ ਕੀਤਾ ਹੈ

By  Shanker Badra November 3rd 2025 05:26 PM

Sri Muktsar Sahib News : ਪਿਛਲੇ ਦਿਨਾਂ ਤੋਂ ਸੋਸ਼ਲ ਮੀਡਿਆ 'ਤੇ ਇੱਕ ਫੇਕ ਖ਼ਬਰ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਬੂਟਾਂ ਦੀ ਰਾਖੀ ਲਈ 2 ਪੁਲਿਸ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ। ਇਹ ਖ਼ਬਰ ਬਿਲਕੁੱਲ ਝੂਠੀ ਹੈ। ਇਸ ਸਬੰਧੀ ਸ੍ਰੀ ਮੁਕਤਸਰ ਸਾਹਿਬ ਦੇ SSP ਅਖਿਲ ਚੌਧਰੀ ਨੇ ਇੱਕ ਬਿਆਨ ਜਾਰੀ ਕੀਤਾ ਹੈ। 

SSP ਅਖਿਲ ਚੌਧਰੀ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਦੇ ਦੌਰੇ ਦੌਰਾਨ CM ਦੇ ਬੂਟਾਂ ਦੀ ਰਾਖੀ ਲਈ ਪੁਲਿਸ ਕਰਮਚਾਰੀਆਂ ਦੀ ਡਿਊਟੀ ਸੰਬੰਧੀ ਫੇਕ ਖ਼ਬਰਾਂ ਵਾਇਰਲ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਸ ਦਿਨ ਮੁੱਖ ਮੰਤਰੀ ਭਗਵੰਤ ਮਾਨ ਦਾ ਸਿਰਫ਼ ਜਲ ਸਪਲਾਈ ਅਤੇ ਸੀਵਰੇਜ ਵਿਕਾਸ ਪ੍ਰਾਜੈਕਟਾਂ ਦੇ ਉਦਘਾਟਨ ਦਾ ਪ੍ਰੋਗਰਾਮ ਸੀ ਅਤੇ ਗੁਰਦੁਆਰਾ ਸਾਹਿਬ 'ਚ ਜਾਣ ਦਾ ਕੋਈ ਪ੍ਰੋਗਰਾਮ ਤੈਅ ਨਹੀਂ ਸੀ। 

ਉਨ੍ਹਾਂ ਕਿਹਾ ਕਿ ਕੁਝ ਪੋਸਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਵੇਲੇ ਮਾਨਯੋਗ ਮੁੱਖ ਮੰਤਰੀ ਦੇ ਬੂਟਾਂ ਦੀ ਰਾਖੀ ਲਈ ਦੋ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਮੁੱਖ ਮੰਤਰੀ ਦੇ ਬੂਟਾਂ ਦੀ ਰਾਖੀ ਲਈ ਪੁਲਿਸ ਕਰਮਚਾਰੀਆਂ ਦੀ ਤਾਇਨਾਤੀ ਸੰਬੰਧੀ ਖ਼ਬਰਾਂ ਝੂਠੀਆਂ ਹਨ। ਉਨ੍ਹਾਂ ਕਿਹਾ ਕਿ ਅਣਅਧਿਕਾਰਤ ਜਾਣਕਾਰੀ ਨੂੰ ਅੱਗੇ ਸ਼ੇਅਰ ਨਾ ਕੀਤਾ ਜਾਵੇ। 

Related Post