Punjab ਦੇ 4 ਜ਼ਿਲ੍ਹਿਆਂ ਦੇ SSP ਬਦਲੇ , SSP ਸੋਹੇਲ ਕਾਸਿਮ ਮੀਰ ਹੁਣ ਅੰਮ੍ਰਿਤਸਰ ਦਿਹਾਤੀ ਦੇ ਹੋਣਗੇ SSP

Punjab Police department Reshuffle : ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ, ਜਿਸ ਵਿੱਚ ਚਾਰ ਜ਼ਿਲ੍ਹਿਆਂ ਵਿੱਚ ਨਵੇਂ ਐਸਐਸਪੀ ਨਿਯੁਕਤ ਕੀਤੇ ਗਏ ਹਨ। ਇਸ ਵਿੱਚ ਅੰਮ੍ਰਿਤਸਰ ਦਿਹਾਤੀ ਵਿੱਚ ਵੀ ਨਵਾਂ ਐਸਐਸਪੀ ਲਗਾਇਆ ਗਿਆ ਹੈ, ਜਿੱਥੇ ਦੇ SSP ਨੂੰ ਗੈਂਗਸਟਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਰਹਿਣ ਕਾਰਨ ਸਰਕਾਰ ਨੇ ਮੁਅੱਤਲ ਕਰ ਦਿੱਤਾ ਸੀ

By  Shanker Badra November 18th 2025 08:05 PM -- Updated: November 18th 2025 08:16 PM

Punjab Police department Reshuffle : ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ, ਜਿਸ ਵਿੱਚ ਚਾਰ ਜ਼ਿਲ੍ਹਿਆਂ ਵਿੱਚ ਨਵੇਂ ਐਸਐਸਪੀ ਨਿਯੁਕਤ ਕੀਤੇ ਗਏ ਹਨ। ਇਸ ਵਿੱਚ ਅੰਮ੍ਰਿਤਸਰ ਦਿਹਾਤੀ ਵਿੱਚ ਵੀ ਨਵਾਂ ਐਸਐਸਪੀ ਲਗਾਇਆ ਗਿਆ ਹੈ, ਜਿੱਥੇ ਦੇ SSP ਨੂੰ ਗੈਂਗਸਟਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਰਹਿਣ ਕਾਰਨ ਸਰਕਾਰ ਨੇ ਮੁਅੱਤਲ ਕਰ ਦਿੱਤਾ ਸੀ।

ਸਰਕਾਰੀ ਵੱਲੋਂ ਜਾਰੀ ਹੁਕਮਾਂ ਅਨੁਸਾਰ ਬਟਾਲਾ ਦੇ ਐਸਐਸਪੀ ਸੋਹੇਲ ਕਾਸਿਮ ਮੀਰ ਹੁਣ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਹੋਣਗੇ। ਉਨ੍ਹਾਂ ਦੀ ਜਗ੍ਹਾ 'ਤੇ ਐਸਬੀਐਸ ਨਗਰ ਦੇ ਐਸਐਸਪੀ ਮਹਿਤਾਬ ਸਿੰਘ ਨੂੰ ਬਟਾਲਾ ਨਿਯੁਕਤ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਸੰਯੁਕਤ ਨਿਰਦੇਸ਼ਕ (ਅਪਰਾਧ) ਤੁਸ਼ਾਰ ਗੁਪਤਾ ਨੂੰ ਐਸਬੀਐਸ ਨਗਰ ਦਾ ਨਵਾਂ ਐਸਐਸਪੀ ਨਿਯੁਕਤ ਕੀਤਾ ਗਿਆ ਹੈ। 

ਏਆਈਜੀ ਆਫ ਇੰਟੈਲੀਜੈਂਸ ਅਭਿਮਨਿਊ ਰਾਣਾ ਨੂੰ ਮੁਕਤਸਰ ਦਾ ਨਵਾਂ ਐਸਐਸਪੀ ਨਿਯੁਕਤ ਕੀਤਾ ਗਿਆ ਹੈ। ਓਥੇ ਹੀ ਮੁਕਤਸਰ ਦੇ ਐਸਐਸਪੀ ਅਖਿਲ ਚੌਧਰੀ ਨੂੰ ਏਐਨਟੀਐਫ ਦਾ ਏਆਈਜੀ ਨਿਯੁਕਤ ਕੀਤਾ ਗਿਆ ਹੈ।


Related Post