ਵਾਰ-ਵਾਰ ਹੋ ਰਹੇ ਅਜਿਹੇ ਹਮਲੇ ਪੰਥ ਨੂੰ ਵੰਡਣ ਦੀਆਂ ਕੋਸ਼ਿਸ਼ਾਂ; ਸੁਖਬੀਰ ਸਿੰਘ ਬਾਦਲ ’ਤੇ ਹਮਲੇ ਮਾਮਲੇ ’ਚ ਭਾਈ ਅਮਰਜੀਤ ਸਿੰਘ ਚਾਵਲਾ ਦਾ ਬਿਆਨ

ਭਾਈ ਚਾਵਲਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਇਹ ਦੂਜੀ ਵਾਰ ਜਾਨਲੇਵਾ ਹਮਲਾ ਹੋਇਆ ਹੈ, ਜੋ ਬੇਹੱਦ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਡੂੰਘਾਈ ਨਾਲ ਪੜਤਾਲ ਹੋਣੀ ਚਾਹੀਦੀ ਹੈ ।

By  Aarti August 13th 2026 06:20 PM

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਧਾਰਮਿਕ ਅਸਥਾਨ ’ਤੇ ਅਜਿਹੀ ਘਟਨਾ ਵਾਪਰਨਾ ਬੇਹੱਦ ਮੰਦਭਾਗਾ ਹੈ ਅਤੇ ਇਸ ਨਾਲ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।

 'ਇਹ ਦੂਜੀ ਵਾਰ ਜਾਨਲੇਵਾ ਹਮਲਾ ਹੋਇਆ'

ਭਾਈ ਚਾਵਲਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਇਹ ਦੂਜੀ ਵਾਰ ਜਾਨਲੇਵਾ ਹਮਲਾ ਹੋਇਆ ਹੈ, ਜੋ ਬੇਹੱਦ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਡੂੰਘਾਈ ਨਾਲ ਪੜਤਾਲ ਹੋਣੀ ਚਾਹੀਦੀ ਹੈ ।

'ਪੰਥ ਨੂੰ ਵੰਡਣ ਅਤੇ ਸਿੱਖਾਂ ਅੰਦਰ ਆਪਸੀ ਟਕਰਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ '

ਭਾਈ ਚਾਵਲਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਵਾਰ-ਵਾਰ ਹੋ ਰਹੇ ਹਮਲੇ ਪੰਥ ਨੂੰ ਵੰਡਣ ਅਤੇ ਸਿੱਖਾਂ ਅੰਦਰ ਆਪਸੀ ਟਕਰਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਵੱਲ ਇਸ਼ਾਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਕੁਝ ਤਾਕਤਾਂ ਅਜਿਹੀਆਂ ਕੋਸ਼ਿਸ਼ਾਂ ਰਾਹੀਂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ, ਪਰ ਇਹ ਤਾਕਤਾਂ ਆਪਣੇ ਮਨਸੂਬਿਆਂ ਵਿੱਚ ਕਦੇ ਵੀ ਕਾਮਯਾਬ ਨਹੀਂ ਹੋਣਗੀਆਂ। ਕਿਉਂਕਿ ਕੁਝ ਲੋਕ ਆਪਣੇ ਰਾਜਸੀ ਮਨੋਰਥਾਂ ਲਈ ਪੰਥ ਅੰਦਰ ਇਕ ਭੰਬਲਭੂਸਾ ਪੈਦਾ ਕਰਨ ਦੇ ਯਤਨਾ ਵਿਚ ਹਨ  ਅਤੇ ਵਾਰ ਵਾਰ ਇਕੋ ਮਸਲੇ ਤੇ ਸਿਖ ਸੰਗਤ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ 

ਉਨ੍ਹਾਂ ਮੰਗ ਕੀਤੀ ਕਿ ਹਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ ।ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ  : Sukhbir Singh Badal Attack ਮਾਮਲੇ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਸਖ਼ਤ ਨਿੰਦਾ, ਕਿਹਾ- ਸਿੱਖ ਕੌਮ ਦੇ ਅਕਸ ਨੂੰ ਭਾਰੀ ਸੱਟ

Related Post