Bathinda News : ਪਿੰਡ ਤਿਉਣਾ ਪੁਜਾਰੀਆਂ ਵਿਖੇ STF ਟੀਮ ਉੱਤੇ ਹਮਲਾ ,ਇੱਕ ਪੁਲਿਸ ਮੁਲਾਜ਼ਮ ਅਤੇ ਇੱਕ ਸਮਾਜ ਸੇਵੀ ਜ਼ਖਮੀ
Bathinda News : ਬਠਿੰਡਾ ਜ਼ਿਲ੍ਹੇ ਦੇ ਪਿੰਡ ਤਿਓਣਾ ਪੁਜਾਰੀਆਂ ਵਿਖੇ STF ਟੀਮ ਉੱਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਅਤੇ ਇੱਕ ਸਮਾਜ ਸੇਵੀ ਜ਼ਖਮੀ ਹੋ ਗਏ ਹਨ ,ਜਿਨ੍ਹਾਂ ਨੂੰ ਇਲਾਜ ਲਈ ਬਠਿੰਡਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ
Bathinda News : ਬਠਿੰਡਾ ਜ਼ਿਲ੍ਹੇ ਦੇ ਪਿੰਡ ਤਿਓਣਾ ਪੁਜਾਰੀਆਂ ਵਿਖੇ STF ਟੀਮ ਉੱਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਅਤੇ ਇੱਕ ਸਮਾਜ ਸੇਵੀ ਜ਼ਖਮੀ ਹੋ ਗਏ ਹਨ ,ਜਿਨ੍ਹਾਂ ਨੂੰ ਇਲਾਜ ਲਈ ਬਠਿੰਡਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਐਸਟੀਐਫ ਦੀ ਟੀਮ ਵੱਲੋਂ ਏਐਸਆਈ ਮੇਜਰ ਸਿੰਘ ਦੀ ਅਗਵਾਈ ਵਿੱਚ ਨਸ਼ੇ ਸਬੰਧੀ ਪਿੰਡ ਤਿਓਣਾ ਪੁਜਾਰੀਆਂ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਜਿਸ ਦੌਰਾਨ 2 ਗੱਡੀਆਂ ਹਰਿਆਣਾ ਦੀ ਤਰਫੋਂ ਆ ਰਹੀਆਂ ਸਨ ,ਜਿਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਨਾਕਾ ਤੋੜ ਕੇ ਭੱਜਣ ਲੱਗੀਆਂ ਅਤੇ ਉਹਨਾਂ ਨੇ ਰੋੜਿਆਂ ਨਾਲ ਪੁਲਿਸ ਪਾਰਟੀ 'ਤੇ ਹਮਲਾ ਕਰ ਦਿੱਤਾ।
ਜਿਸ ਦੌਰਾਨ ਪੁਲਿਸ ਮੁਲਾਜ਼ਮ ਅਤੇ ਸਮਾਜ ਸੇਵੀ ਜ਼ਖਮੀ ਹੋ ਗਏ, ਜਿਨਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ। ਜਖਮੀਆਂ ਦੇ ਬਿਆਨਾਂ 'ਤੇ ਤਲਵੰਡੀ ਸਾਬੋ ਪੁਲਿਸ ਮਾਮਲਾ ਦਰਜ ਕਰਕੇ ਆਰੋਪੀਆਂ ਦੀ ਭਾਲ ਕਰ ਰਹੀ ਹੈ।