Sangrur News : ਪਿੰਡ ਨਵਾਗਾਂਓ ਵਿਖੇ ਅਵਾਰਾ ਕੁੱਤਿਆਂ ਨੇ ਪਸ਼ੂਆਂ ਨੂੰ ਉਤਾਰਿਆ ਮੌਤ ਦੇ ਘਾਟ ,3 ਦੀ ਹੋਈ ਮੌਤ ਅਤੇ 2 ਗੰਭੀਰ ਜ਼ਖਮੀ

Sangrur News : ਸੰਗਰੂਰ ਜ਼ਿਲ੍ਹੇ ਦੇ ਹਲਕਾ ਲਹਿਰਾਗਾਗਾ ਦੇ ਅਧੀਨ ਪਿੰਡ ਨਵਾਗਾਂਓ ਵਿਖੇ ਕਿਸਾਨ ਹਰਵੇਲ ਸਿੰਘ ਸੰਧੂ ਦੀਆਂ ਪੰਜ ਕੱਟੀਆਂ ਨੂੰ ਅਵਾਰਾ ਕੁੱਤਿਆਂ ਵੱਲੋਂ ਨੋਚਿਆ ਗਿਆ। ਜਿਹਨਾਂ ਵਿੱਚੋਂ 3 ਦੀ ਮੌਤ ਹੋ ਗਈ ਅਤੇ 2 ਗੰਭੀਰ ਜ਼ਖਮੀ ਹਨ

By  Shanker Badra April 9th 2025 09:09 PM

Sangrur News : ਸੰਗਰੂਰ ਜ਼ਿਲ੍ਹੇ ਦੇ ਹਲਕਾ ਲਹਿਰਾਗਾਗਾ ਦੇ ਅਧੀਨ ਪਿੰਡ ਨਵਾਗਾਂਓ ਵਿਖੇ ਕਿਸਾਨ ਹਰਵੇਲ ਸਿੰਘ ਸੰਧੂ ਦੀਆਂ ਪੰਜ ਕੱਟੀਆਂ ਨੂੰ ਅਵਾਰਾ ਕੁੱਤਿਆਂ ਵੱਲੋਂ ਨੋਚਿਆ ਗਿਆ। ਜਿਹਨਾਂ ਵਿੱਚੋਂ 3 ਦੀ ਮੌਤ ਹੋ ਗਈ ਅਤੇ 2 ਗੰਭੀਰ ਜ਼ਖਮੀ ਹਨ। ਪਰਿਵਾਰ ਅਤੇ ਪਿੰਡ ਵਾਲਿਆਂ ਨੇ ਮੁਆਵਜ਼ੇ ਦੀ ਮੰਗ ਕੀਤੀ ਹੈ ਅਤੇ ਆਵਾਰਾ ਕੁੱਤਿਆਂ ਤੋਂ ਛੁਟਕਾਰਾ ਦਵਾਉਣ ਲਈ ਪ੍ਰਸ਼ਾਸਨ ਨੂੰ ਅਪੀਲ ਵੀ ਕੀਤੀ ਹੈ।   

ਇਸ ਘਟਨਾ ਕਾਰਨ ਇਲਾਕੇ ਦੇ ਪਿੰਡਾਂ ਵਿੱਚ ਅਵਾਰਾ ਕੁੱਤਿਆਂ ਦਾ ਖੌਫ ਬਣਿਆ ਹੋਇਆ ਹੈ। ਪਿੰਡ ਵਾਸੀਆਂ ਦੀ ਸਰਕਾਰ ਪਾਸੋਂ ਜ਼ੋਰਦਾਰ ਮੰਗ ਹੈ ਕਿ ਸਬੰਧਤ ਮਹਿਕਮੇ ਨੂੰ ਹਦਾਇਤ ਕੀਤੀ ਜਾਵੇ ਅਤੇ ਪਿੰਡਾਂ ਵਿੱਚ ਘੁੰਮਦੇ ਅਵਾਰਾ ਕੁੱਤਿਆਂ ਨੂੰ ਕਾਬੂ ਕੀਤਾ ਜਾਵੇ। ਇਸ ਹਾਦਸੇ ਕਾਰਨ ਸਕੂਲ ਜਾਂਦੇ ਬੱਚਿਆਂ ਵਿੱਚ ਵੀ ਸਹਿਮ ਦਾ ਮਾਹੌਲ ਬਣਿਆ ਰਹਿੰਦਾ ਹੈ। 

Related Post