Bathinda News : ਗਲੀ ਚ ਖੇਡ ਰਹੀ 8 ਸਾਲਾਂ ਬੱਚੀ ਨੂੰ ਅਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਵੱਢਿਆ ,ਬੱਚੀ ਦੀ ਹਾਲਤ ਗੰਭੀਰ

Bathinda News : ਜ਼ਿਲਾ ਬਠਿੰਡਾ ਦੇ ਪਿੰਡ ਭਾਗੂ ਵਿਖੇ ਅੱਠ ਸਾਲਾ ਬੱਚੀ ਨੂੰ ਅਵਾਰਾ ਕੁੱਤਿਆਂ ਵੱਲੋਂ ਆਪਣਾ ਸ਼ਿਕਾਰ ਬਣਾ ਕੇ ਗੰਭੀਰ ਰੂਪ ਵਿੱਚ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀ ਬੱਚੀ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ ,ਜਿੱਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬੱਚੀ ਨੂੰ 40 ਜਗ੍ਹਾ ਤੋਂ ਨੋਚਿਆ ਗਿਆ ਹੈ ,ਜਿਸ ਕਰਕੇ ਉਸਦੀ ਹਾਲਤ ਕਾਫੀ ਗੰਭੀਰ ਹੈ ਅਤੇ ਨਾ ਹੀ ਉਹ ਕੁਝ ਖਾ ਰਹੀ ਹੈ ਤੇ ਨਾ ਹੀ ਸੋ ਰਹੀ ਹੈ

By  Shanker Badra February 10th 2026 08:49 AM

Bathinda News : ਜ਼ਿਲਾ ਬਠਿੰਡਾ ਦੇ ਪਿੰਡ ਭਾਗੂ ਵਿਖੇ ਅੱਠ ਸਾਲਾ ਬੱਚੀ ਨੂੰ ਅਵਾਰਾ ਕੁੱਤਿਆਂ ਵੱਲੋਂ ਆਪਣਾ ਸ਼ਿਕਾਰ ਬਣਾ ਕੇ ਗੰਭੀਰ ਰੂਪ ਵਿੱਚ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀ ਬੱਚੀ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ ,ਜਿੱਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬੱਚੀ ਨੂੰ 40 ਜਗ੍ਹਾ ਤੋਂ ਨੋਚਿਆ ਗਿਆ ਹੈ ,ਜਿਸ ਕਰਕੇ ਉਸਦੀ ਹਾਲਤ ਕਾਫੀ ਗੰਭੀਰ ਹੈ ਅਤੇ ਨਾ ਹੀ ਉਹ ਕੁਝ ਖਾ ਰਹੀ ਹੈ ਤੇ ਨਾ ਹੀ ਸੋ ਰਹੀ ਹੈ। 

ਬੱਚੀ ਦੀ ਮਾਤਾ ਕਰਮਜੀਤ ਕੌਰ ਨੇ ਦੱਸਿਆ ਕੀ ਬੱਚੀ ਘਰ ਵਿੱਚ ਖੇਡਦੀ ਖੇਡਦੀ ਬਾਹਰ ਚਲੀ ਗਈ ਤਾਂ ਬਾਹਰ ਕੁੱਤਿਆਂ ਦੇ ਝੁੰਡ ਉਸ ਨੂੰ ਖੇਤ ਵਿੱਚ ਖਿੱਚ ਕੇ ਲੈ ਗਏ। ਉਸਦੀਆਂ ਚੀਕਾਂ ਸੁਣ ਕੇ ਉਹ ਬਾਹਰ ਗਈ ਤੇ ਗੁਆਂਢੀਆਂ ਨੂੰ ਬੁਲਾ ਕੇ ਕੁੱਤਿਆਂ ਤੋਂ ਬੱਚੀ ਨੂੰ ਛਿੜਵਾਇਆ ਗਿਆ ,ਜਿਸ ਤੋਂ ਬਾਅਦ ਉਸ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। 

ਪੀੜਤ ਬੱਚੀ ਦੀ ਮਾਤਾ ਨੇ ਦੱਸਿਆ ਕਿ ਪਿੰਡ ਵਿੱਚ ਬਹੁਤ ਜ਼ਿਆਦਾ ਕੁੱਤੇ ਹਨ ,ਇਸ ਬਾਰੇ ਕਈ ਵਾਰ ਪੰਚਾਇਤ ਨੂੰ ਕਿਹਾ ਗਿਆ ਹੈ ਪਰ ਕੋਈ ਵੀ ਇਸ ਵੱਲ ਧਿਆਨ ਨਹੀਂ ਦਿੰਦਾ, ਇਸ ਤੋਂ ਪਹਿਲਾਂ ਕਈ ਵਾਰ ਕੁੱਤਿਆਂ ਨੇ ਬਹੁਤ ਸਾਰੇ ਬੱਚਿਆਂ ਨੂੰ ਕੱਟ ਲਿਆ ਹੈ। ਸਮਾਜ ਸੇਵੀ ਗੁਰਜੰਟ ਸਿੰਘ ਨੇ ਦੱਸਿਆ ਕਿ ਇੱਥੇ ਕੋਈ ਵੀ ਸੁਰੱਖਿਤ ਨਹੀਂ। ਕਿਸੇ ਨੂੰ ਨਸ਼ੇੜੀ ਘਿਰ ਰਹੇ ਹਨ ,ਕਿਸੇ ਨੂੰ ਅਵਾਰਾ ਕੁੱਤੇ। ਅਵਾਰਾ ਕੁੱਤੇ ਰੋਜ਼ਾਨਾ ਬੱਚਿਆਂ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ।

ਪਿੰਡ ਵਾਸੀ ਨੇ ਦੱਸਿਆ ਕਿ ਪਿੰਡ ਵਿੱਚ ਇਹ ਪਹਿਲੀ ਘਟਨਾ ਨਹੀਂ ਇਸ ਤੋਂ ਪਹਿਲਾਂ ਵੀ ਕੁੱਤਿਆਂ ਨੇ ਕਈ ਬੱਚਿਆਂ ਨੂੰ ਆਪਣਾ ਸ਼ਿਕਾਰ ਬਣਾਇਆ ਹੈ। ਬੱਚੇ ਸਕੂਲ ਜਾਣ ਸਮੇਂ ਵੀ ਸੁਰੱਖਿਤ ਨਹੀਂ ਹਨ ਤੇ ਨਾ ਹੀ ਇਸ ਵੱਲ ਸਰਕਾਰ ਅਤੇ ਪ੍ਰਸ਼ਾਸਨ ਕੋਈ ਧਿਆਨ ਦੇ ਰਿਹਾ। 

Related Post