Sangrur Dog Attack : ਸੰਗਰੂਰ ਚ ਆਵਾਰਾ ਕੁੱਤਿਆਂ ਨੇ 6 ਸਾਲਾ ਮਾਸੂਮ ਨੂੰ ਨੋਚਿਆ, ਹਸਪਤਾਲ ਦਾਖਲ
Sangrur Dog Attack : ਦੱਸਿਆ ਜਾ ਰਿਹਾ ਹੈ ਕਿ ਬੱਚਾ ਘਰ ਦੇ ਨੇੜੇ ਖੇਡ ਰਿਹਾ ਸੀ, ਜਦੋਂ ਅਚਾਨਕ ਕੁੱਤਿਆਂ ਦੇ ਝੁੰਡ ਨੇ ਉਸ ਉੱਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਖਿੱਚ ਕੇ ਲੈ ਗਏ। ਬੱਚੇ ਦੀਆਂ ਚੀਖਾਂ ਸੁਣ ਕੇ ਇਲਾਕੇ ਦੇ ਲੋਕ ਦੌੜੇ ਅਤੇ ਕਿਸੇ ਤਰ੍ਹਾਂ ਉਸ ਨੂੰ ਬਚਾਇਆ ਗਿਆ।
Sangrur Dog Attack : ਸੰਗਰੂਰ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੇ ਵੱਧਦੇ ਖਤਰੇ ਨੇ ਲੋਕਾਂ ਨੂੰ ਦਹਿਸ਼ਤ ਵਿੱਚ ਧੱਕ ਦਿੱਤਾ ਹੈ। ਤਾਜ਼ਾ ਘਟਨਾ ਵਿੱਚ 6 ਸਾਲਾਂ ਦੇ ਮਾਸੂਮ ਬੱਚੇ ਨੂੰ ਕੁੱਤਿਆਂ ਦੇ ਝੁੰਡ ਨੇ ਨੋਚ ਕੇ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਬੱਚਾ ਘਰ ਦੇ ਨੇੜੇ ਖੇਡ ਰਿਹਾ ਸੀ, ਜਦੋਂ ਅਚਾਨਕ ਕੁੱਤਿਆਂ ਦੇ ਝੁੰਡ ਨੇ ਉਸ ਉੱਤੇ ਹਮਲਾ (Stray Dog Attack on Child) ਕਰ ਦਿੱਤਾ ਅਤੇ ਉਸ ਨੂੰ ਖਿੱਚ ਕੇ ਲੈ ਗਏ। ਬੱਚੇ ਦੀਆਂ ਚੀਖਾਂ ਸੁਣ ਕੇ ਇਲਾਕੇ ਦੇ ਲੋਕ ਦੌੜੇ ਅਤੇ ਕਿਸੇ ਤਰ੍ਹਾਂ ਉਸ ਨੂੰ ਬਚਾਇਆ ਗਿਆ।
ਡਾਕਟਰਾਂ ਮੁਤਾਬਕ ਬੱਚੇ ਦੇ ਸਰੀਰ ਉੱਤੇ ਗੰਭੀਰ ਜ਼ਖਮ ਹਨ ਅਤੇ ਉਸ ਦਾ ਇਲਾਜ ਜਾਰੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ ਅਤੇ ਮਾਪੇ ਆਪਣੇ ਬੱਚਿਆਂ ਨੂੰ ਘਰੋਂ ਬਾਹਰ ਭੇਜਣ ਤੋਂ ਡਰ ਰਹੇ ਹਨ।
ਸ਼ਹਿਰ ਵਾਸੀਆਂ ਨੇ ਨਗਰ ਕੌਂਸਲ ਖਿਲਾਫ਼ ਪ੍ਰਗਟਾਇਆ ਗੁੱਸਾ
ਸ਼ਹਿਰ ਵਾਸੀਆਂ ਨੇ ਕਿਹਾ ਕਿ ਇਹ ਕੋਈ ਪਹਿਲੀ ਵਾਰ ਨਹੀਂ ਕਿ ਆਵਾਰਾ ਕੁੱਤਿਆਂ ਨੇ ਮਾਸੂਮ ਬੱਚਿਆਂ ਜਾਂ ਔਰਤਾਂ ਉੱਤੇ ਹਮਲਾ ਕੀਤਾ ਹੋਵੇ। ਇਸ ਤੋਂ ਪਹਿਲਾਂ ਵੀ ਕਈ ਵਾਰ ਅਜਿਹੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ, ਜਿੱਥੇ ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਸ਼ਹਿਰ ਵਾਸੀਆਂ ਨੇ ਕਿਹਾ ਹੈ ਕਿ ਉਹ ਕਈ ਵਾਰ ਨਗਰ ਕੌਂਸਲ ਸੰਗਰੂਰ ਦੇ ਅਧਿਕਾਰੀਆਂ ਨੂੰ ਇਸ ਸਮੱਸਿਆ ਬਾਰੇ ਸੂਚਿਤ ਕਰ ਚੁੱਕੇ ਹਨ, ਪਰ ਅਜੇ ਤੱਕ ਕੋਈ ਢੁੱਕਵੀਂ ਕਾਰਵਾਈ ਨਹੀਂ ਹੋਈ। ਲੋਕਾਂ ਦਾ ਕਹਿਣਾ ਹੈ ਕਿ ਜੇ ਸਮੇਂ ਸਿਰ ਕੁੱਤਿਆਂ ਨੂੰ ਕਾਬੂ ਕਰਨ ਲਈ ਕਦਮ ਚੁੱਕੇ ਜਾਂਦੇ ਤਾਂ ਅਜਿਹੀ ਦੁਖਦਾਈ ਘਟਨਾ ਤੋਂ ਬਚਿਆ ਜਾ ਸਕਦਾ ਸੀ।
ਨਾਗਰਿਕਾਂ
ਨੇ ਪ੍ਰਸ਼ਾਸਨ ਤੋਂ ਤੁਰੰਤ ਕਾਰਵਾਈ
ਦੀ ਮੰਗ ਕਰਦਿਆਂ ਕਿਹਾ
ਹੈ ਕਿ ਆਵਾਰਾ ਕੁੱਤਿਆਂ
ਨੂੰ ਫੜ ਕੇ ਸ਼ੈਲਟਰ
ਵਿੱਚ ਭੇਜਿਆ ਜਾਵੇ ਅਤੇ ਸ਼ਹਿਰ
ਵਿੱਚ ਸੁਰੱਖਿਆ ਯਕੀਨੀ ਬਣਾਈ ਜਾਵੇ, ਤਾਂ
ਜੋ ਭਵਿੱਖ ਵਿੱਚ ਕੋਈ ਹੋਰ
ਮਾਸੂਮ ਇਸ ਤਰ੍ਹਾਂ ਦਾ
ਸ਼ਿਕਾਰ ਨਾ ਬਣੇ।