ਕੌਮੀ ਇਨਸਾਫ਼ ਮੋਰਚੇ ਦੇ ਸੰਘਰਸ਼ ਸਦਕਾ ਅੰਮ੍ਰਿਤਸਰ ਜੇਲ੍ਹ 'ਚ ਬੰਦ ਸਿੱਖ ਨੂੰ ਮਿਲੀ ਪੈਰੋਲ

By  Ravinder Singh February 11th 2023 11:24 AM -- Updated: February 11th 2023 12:25 PM

ਚੰਡੀਗੜ੍ਹ : ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਦਾ ਸੰਘਰਸ਼ ਨੂੰ ਬੂਰ ਪੈ ਰਿਹਾ ਹੈ। ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲਗਾਤਾਰ ਸਿੱਖ ਜਥੇਬੰਦੀਆਂ ਵੱਲੋਂ ਸਰਕਾਰ ਖਿਲਾਫ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਇਸੇ ਕੜੀ ਤਹਿਤ ਅੰਮ੍ਰਿਤਸਰ ਦੀ ਜੇਲ੍ਹ ਵਿਚ ਬੰਦ ਬੰਦੀ ਸਿੰਘ ਨੂੰ 2 ਮਹੀਨਿਆਂ ਦੀ ਪੈਰੋਲ ਮਿਲ ਗਈ ਹੈ।



ਕਰਨਾਟਕ ਦੀ ਜੇਲ੍ਹ ਤੋਂ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚ ਤਬਦੀਲ ਕੀਤੇ ਗਏ ਗੁਰਦੀਪ ਸਿੰਘ ਖਹਿਰਾ ਨੂੰ 2 ਮਹੀਨੇ ਦੀ ਪੈਰੋਲ ਮਿਲ ਈ ਹੈ। ਗੁਰਦੀਪ ਸਿੰਘ ਖਹਿਰਾ ਨੂੰ 6 ਫਰਵਰੀ ਨੂੰ 8 ਹਫ਼ਤਿਆਂ ਦੀ ਪੈਰੋਲ ਦਿੱਤੀ ਗਈ ਹੈ। ਗੁਰਦੀਪ ਸਿੰਘ ਬਾਬਾ ਬਕਾਲਾ ਦੇ ਪਿੰਡ ਜੱਲੂਪੁਰ ਖੇੜਾ ਦਾ ਰਹਿਣ ਵਾਲਾ ਹੈ। ਉਸ ਉਤੇ ਦਿੱਲੀ ਦੇ ਬੰਬ ਧਮਾਕਿਆਂ ਦਾ ਦੋਸ਼ ਹੈ। ਉਸ ਨੂੰ 1990 ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਅਦਾਲਤ ਨੇ 1991 ਵਿਚ ਗੁਰਦੀਪ ਖਹਿਰਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

ਇਹ ਵੀ ਪੜ੍ਹੋ : ਸੀਬੀਆਈ ਨੇ ਆਈਪੀਐਸ ਕੁਲਦੀਪ ਚਾਹਲ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਭੇਜਿਆ ਨੋਟਿਸ


ਸਾਲ 2015 'ਚ ਉਨ੍ਹਾਂ ਨੂੰ ਕਰਨਾਟਕ ਤੋਂ ਅੰਮ੍ਰਿਤਸਰ ਜੇਲ੍ਹ ਸ਼ਿਫਟ ਕੀਤਾ ਗਿਆ ਸੀ। ਦਰਅਸਲ ਅਕਾਲੀ ਸਰਕਾਰ ਵੇਲੇ ਬੰਦੀ ਸਿੰਘਾਂ ਨੂੰ ਪੰਜਾਬ ਸ਼ਿਫਟ ਕਰਨ ਦਾ ਮੁੱਦਾ ਉਠਾਇਆ ਗਿਆ ਸੀ। ਕੇਂਦਰ ਦੀ ਭਾਜਪਾ ਸਰਕਾਰ ਦੀ ਹਮਾਇਤ ਤੋਂ ਬਾਅਦ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਦਿਆਂ ਕੁਝ ਕੈਦੀਆਂ ਨੂੰ ਪੰਜਾਬ ਭੇਜ ਦਿੱਤਾ ਗਿਆ ਸੀ। ਜਿਨ੍ਹਾਂ ਵਿਚ ਪ੍ਰੋਫੈਸਰ ਭੁੱਲਰ ਅਤੇ ਗੁਰਦੀਪ ਸਿੰਘ ਖਹਿਰਾ ਵੀ ਸਨ। ਇਹ ਉਹ ਮੌਕਾ ਸੀ ਜਦੋਂ ਖਹਿਰਾ 8 ਸਾਲਾਂ ਬਾਅਦ ਆਪਣੇ ਪਰਿਵਾਰ ਨੂੰ ਮਿਲੇ। ਹੁਣ ਖਹਿਰਾ ਕਰੀਬ 32 ਸਾਲਾਂ ਬਾਅਦ ਜੇਲ੍ਹ ਤੋਂ ਬਾਹਰ ਆਏ ਹਨ।

Related Post