Punjabi University News : ਪੰਜਾਬੀ ਯੂਨੀ. ਚ ਵਿਦਿਆਰਥੀ ਨੇ ਪ੍ਰੋਫੈਸਰ ਤੇ ਕੀਤਾ ਹਮਲਾ, ਮੇਜ ਮਾਰ ਕੇ ਪਾੜਿਆ ਸਿਰ, ਪ੍ਰੋਫੈਸਰ ਹਸਪਤਾਲ ਦਾਖਲ

Punjabi University Professor Attack : ਯੂਨੀਵਰਸਿਟੀ ਦੇ ਇੱਕ ਸੀਨੀਅਰ ਅਧਿਕਾਰੀ ਨੇ ਆਪਣਾ ਨਾਮ ਗੁਪਤ ਰੱਖਣ ਦੀ ਬੇਨਤੀ ਕਰਦੇ ਹੋਏ ਕਿਹਾ ਕਿ ਫੈਕਲਟੀ ਮੈਂਬਰ ਦਾ ਇਲਾਜ ਕਰਵਾਇਆ ਜਾ ਰਿਹਾ ਹੈ ਅਤੇ ਵਿਦਿਆਰਥੀ ਵਿਰੁੱਧ "ਢੁਕਵੀਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ"।

By  KRISHAN KUMAR SHARMA November 6th 2025 12:32 PM -- Updated: November 6th 2025 12:41 PM

Punjabi University Professor Attack : ਮੰਗਲਵਾਰ ਦੁਪਹਿਰ ਨੂੰ ਇੱਕ ਵਿਦਿਆਰਥੀ ਨੇ ਪੰਜਾਬੀ ਯੂਨੀਵਰਸਿਟੀ ਦੇ ਕਲਾਸਰੂਮ ਵਿੱਚ ਬੈਠੇ ਇੱਕ ਸਹਾਇਕ ਪ੍ਰੋਫੈਸਰ 'ਤੇ ਤੇਜ ਨਾਲ ਹਮਲਾ ਕਰ ਦਿੱਤਾ। ਹਮਲੇ ਤੋਂ ਬਾਅਦ ਵਿਦਿਆਰਥੀ ਭੱਜ ਗਿਆ ਅਤੇ ਜ਼ਖਮੀ ਸਹਾਇਕ ਪ੍ਰੋਫੈਸਰ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਜਾਣਕਾਰੀ ਸਾਹਮਣੇ ਆਈ ਹੈ ਕਿ ਕੰਪਿਊਟਰ ਸਾਇੰਸ ਵਿਭਾਗ ਵਿੱਚ ਇੱਕ ਪ੍ਰੀਖਿਆ ਚੱਲ ਰਹੀ ਸੀ, ਜਿੱਥੇ ਡਾ. ਲਾਲ ਚੰਦ ਡਿਊਟੀ 'ਤੇ ਸਨ। ਇਸ ਦੌਰਾਨ, ਵਿਦਿਆਰਥੀ ਕਲਾਸ ਵਿੱਚ ਦੇਰ ਨਾਲ ਪਹੁੰਚਿਆ ਅਤੇ ਬੈਠ ਗਿਆ। ਸਹਾਇਕ ਪ੍ਰੋਫੈਸਰ ਵੱਲੋਂ ਪੁੱਛੇ ਜਾਣ 'ਤੇ ਪੰਜਵੇਂ ਸਮੈਸਟਰ ਦੇ ਵਿਦਿਆਰਥੀ ਚਰਨਪ੍ਰੀਤ ਸਿੰਘ ਨੇ ਕਿਹਾ ਕਿ ਉਸਨੂੰ ਪ੍ਰੀਖਿਆ ਦੇਣੀ ਹੈ, ਪਰ ਜਦੋਂ ਦੇਰ ਨਾਲ ਪਹੁੰਚਣ ਲਈ ਪੁੱਛਿਆ ਗਿਆ ਅਤੇ ਪੇਪਰ 'ਚ ਬਿਠਾਉਣ ਤੋਂ ਇਨਕਾਰ ਕਰ ਦਿੱਤਾ। ਇਸ ਕਾਰਨ ਵਿਦਿਆਰਥੀ ਗੁੱਸੇ ਵਿੱਚ ਗਿਆ ਅਤੇ ਪੇਪਰ ਖਤਮ ਹੋਣ ਤੋਂ ਬਾਅਦ ਪ੍ਰੋਫੈਸਰ 'ਤੇ ਹਮਲਾ ਕਰ ਦਿੱਤਾ। ਅਰਬਨ ਅਸਟੇਟ ਪੁਲਿਸ ਸਟੇਸ਼ਨ ਦੇ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਨੇ ਕਿਹਾ ਕਿ ਸਹਾਇਕ ਪ੍ਰੋਫੈਸਰ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।

ਵਿਭਾਗ ਦੇ ਮੁਖੀ ਡਾ. ਜਸਵਿੰਦਰ ਸਿੰਘ ਨੇ ਇਸ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਪੁਸ਼ਟੀ ਕੀਤੀ ਕਿ ਯੂਨੀਵਰਸਿਟੀ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਯੂਨੀਵਰਸਿਟੀ ਦੇ ਇੱਕ ਸੀਨੀਅਰ ਅਧਿਕਾਰੀ ਨੇ ਆਪਣਾ ਨਾਮ ਗੁਪਤ ਰੱਖਣ ਦੀ ਬੇਨਤੀ ਕਰਦੇ ਹੋਏ ਕਿਹਾ ਕਿ ਫੈਕਲਟੀ ਮੈਂਬਰ ਦਾ ਇਲਾਜ ਕਰਵਾਇਆ ਜਾ ਰਿਹਾ ਹੈ ਅਤੇ ਵਿਦਿਆਰਥੀ ਵਿਰੁੱਧ "ਢੁਕਵੀਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ"।

ਉਧਰ, ਪੁਲਿਸ ਕੋਲ ਮਾਮਲਾ ਪਹੁੰਚ ਗਿਆ ਹੈ ਅਤੇ ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਜੇਕਰ ਵਿਦਿਆਰਥੀ, ਕਸੂਰਵਾਰ ਪਾਇਆ ਗਿਆ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ।

Related Post