Karnal ਚ ਭਿੜੀਆਂ ਵਿਦਿਆਰਥਣਾਂ; ITI ਦੇ ਬਾਹਰ ਸੜਕ ਉਪਰ ਇੱਕ-ਦੂਜੇ ਤੇ ਜੜੇ ਘਸੁੰਨ-ਮੁੱਕੇ
ਵਿਦਿਆਰਥਣਾਂ ਵਿਚਕਾਰ ਹੋਈ ਲੜਾਈ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ, ਆਈਟੀਆਈ ਪ੍ਰਬੰਧਨ ਨੇ ਕਾਰਵਾਈ ਕੀਤੀ ਅਤੇ 3 ਵਿਦਿਆਰਥਣਾਂ ਖਿਲਾਫ ਕਾਰਵਾਈ ਕੀਤੀ ਗਈ।
Student Fights in Karnal : ਹਰਿਆਣਾ ਦੇ ਕਰਨਾਲ ਵਿੱਚ ਇੱਕ ਆਈਟੀਆਈ ਦੇ ਬਾਹਰ ਵਿਦਿਆਰਥਣਾਂ ਦਾ ਆਪਸ ’ਚ ਲੜਾਈ ਝਗੜਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀਆਂ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਸ ਵਿੱਚ ਵਿਦਿਆਰਥਣਾਂ ਇੱਕ ਦੂਜੇ ਨੂੰ ਘਸੁੰਨ-ਮੁੱਕੇ ਮਾਰਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਅਤੇ ਇੱਕ ਦੂਜੇ ਨੂੰ ਸੜਕ 'ਤੇ ਸੁੱਟ ਰਹੀਆਂ ਹਨ। ਇਸ ਦੌਰਾਨ ਕੁਝ ਨੌਜਵਾਨਾਂ ਨੇ ਉਨ੍ਹਾਂ ਨੂੰ ਵੱਖ ਕਰਨ ਦੀ ਕੋਸ਼ਿਸ਼ ਕੀਤੀ। ਇਹ ਵੀ ਦੱਸਿਆ ਗਿਆ ਹੈ ਕਿ ਲੜਾਈ ਤੋਂ ਬਾਅਦ ਇੱਕ ਵਿਦਿਆਰਥਣ ਬੇਹੋਸ਼ ਹੋ ਗਈ। ਹੋਰ ਵਿਦਿਆਰਥੀਆਂ ਨੇ ਉਸਦੀ ਦੇਖਭਾਲ ਵੀ ਕੀਤੀ।
ਵਿਦਿਆਰਥਣਾਂ ਵਿਚਕਾਰ ਹੋਈ ਲੜਾਈ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ, ਆਈਟੀਆਈ ਪ੍ਰਬੰਧਨ ਨੇ ਕਾਰਵਾਈ ਕੀਤੀ ਅਤੇ 3 ਵਿਦਿਆਰਥਣਾਂ ਖਿਲਾਫ ਕਾਰਵਾਈ ਕੀਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਦੇ ਮਾਪਿਆਂ ਨੂੰ ਵੀ ਸੰਸਥਾ ਵਿੱਚ ਬੁਲਾਇਆ ਗਿਆ ਸੀ ਅਤੇ ਇੱਕ ਜਾਂਚ ਕਮੇਟੀ ਬਣਾਈ ਗਈ ਹੈ ਜੋ ਪੂਰੇ ਮਾਮਲੇ ਦੀ ਜਾਂਚ ਕਰੇਗੀ ਜਿਸ ਤੋਂ ਬਾਅਦ ਵਿਦਿਆਰਥਣਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਜਾਣਕਾਰੀ ਮੁਤਾਬਿਕ ਇਹ ਘਟਨਾ 13 ਜਨਵਰੀ ਨੂੰ ਵਾਪਰੀ ਸੀ। ਆਈਟੀਆਈ ਦੇ ਬਾਹਰ ਤਿੰਨ ਵਿਦਿਆਰਥਣਾਂ ਆਪਸ ਵਿੱਚ ਲੜ ਰਹੀਆਂ ਸਨ, ਜਦਕਿ ਹੋਰ ਵਿਦਿਆਰਥਣਾਂ ਉਨ੍ਹਾਂ ਨੂੰ ਵੱਖ ਕਰਨ ਦੀ ਕੋਸ਼ਿਸ਼ ਕਰ ਰਹੀਆਂ ਸਨ। ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਨ੍ਹਾਂ ਵਿਦਿਆਰਥਣਾਂ ਦੀ ਪਛਾਣ ਕੀਤੀ ਗਈ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਨ੍ਹਾਂ ਵਿਦਿਆਰਥਣਾਂ ਵਿਚਕਾਰ ਝਗੜਾ ਕਿਸ ਗੱਲ ਨੂੰ ਲੈ ਕੇ ਸੀ।
ਕਾਬਿਲੇਗੌਰ ਹੈ ਕਿ ਇਹ ਆਈਟੀਆਈ ਕਰਨਾਲ ਦਾ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਕਈ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ ਜਿੱਥੇ ਵਿਦਿਆਰਥੀਆਂ ਨੂੰ ਕਈ ਵਾਰ ਆਪਸ ਵਿੱਚ ਲੜਦੇ ਦੇਖਿਆ ਗਿਆ ਹੈ।
ਇਹ ਵੀ ਪੜ੍ਹੋ : Ludhiana : ਲੁਧਿਆਣਾ 'ਚ ਭਿਆਨਕ ਹਾਦਸਾ, ਅਣਪਛਾਤੇ ਟਰੱਕ ਨੇ ਮੋਟਰਸਾਈਕਲ ਸਵਾਰ ਦੋ ਭਰਾਵਾਂ ਦੀ ਲਈ ਜਾਨ