Ludhiana School Girl: ਲੁਧਿਆਣਾ ’ਚ ਇੱਕ ਵਿਦਿਆਰਥਣ ਨੇ ਸਕੂਲ ਦੀ ਇਮਾਰਤ ਤੋਂ ਮਾਰੀ ਛਾਲ, ਇੱਥੇ ਜਾਣੋ ਕੀ ਹੈ ਪੂਰਾ ਮਾਮਲਾ
ਲੁਧਿਆਣਾ ਦੇ ਸਟਾਰ ਰੋਡ ਲੋਹਾਰਾ ਵਿਖੇ ਇੱਕ ਨਿੱਜੀ ਸਕੂਲ ’ਚ ਇੱਕ ਵਿਦਿਆਰਥਣ ਵੱਲੋਂ ਸਕੂਲ ਦੀ ਇਮਾਰਤ ਤੋਂ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥਣ ਦੀ ਕਮਰ ਅਤੇ ਰੀੜ੍ਹ ਦੀ ਹੱਡੀ ਟੁੱਟ ਗਈ।
Ludhiana School Girl: ਲੁਧਿਆਣਾ ਦੇ ਸਟਾਰ ਰੋਡ ਲੋਹਾਰਾ ਵਿਖੇ ਇੱਕ ਨਿੱਜੀ ਸਕੂਲ ’ਚ ਇੱਕ ਵਿਦਿਆਰਥਣ ਵੱਲੋਂ ਸਕੂਲ ਦੀ ਇਮਾਰਤ ਤੋਂ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥਣ ਦੀ ਕਮਰ ਅਤੇ ਰੀੜ੍ਹ ਦੀ ਹੱਡੀ ਟੁੱਟ ਗਈ। ਜਿਸ ਦੇ ਚੱਲਦੇ ਉਸਨੂੰ ਹਸਪਤਾਲ ’ਚ ਭਰਤੀ ਕਰਵਾ ਦਿੱਤਾ ਗਿਆ ਹੈ।
ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਪੀੜਤ ਵਿਦਿਆਰਥਣ ਦੇ ਪਰਿਵਾਰਿਕ ਮੈਂਬਰਾਂ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਬੀਤੇ ਦਿਨੀ ਸਕੂਲ ਸਟਾਫ ਵੱਲੋਂ ਵਿਦਿਆਰਥਣ ਦੀ ਬਾਹ ’ਤੇ ਚੋਰ ਲਿਖਿਆ ਅਤੇ ਪੁਰੇ ਸਕੂਲ ਵਿੱਚ ਘੁੰਮਿਆ ਜਿਸ ਕਰਕੇ ਵਿਦਿਆਰਥਣ ਨੇ ਸਕੂਲ ਦੀ ਬਿਲਡਿੰਗ ਤੋਂ ਛਾਲ ਮਾਰ ਦਿੱਤੀ। ਫਿਲਹਾਲ ਵਿਦਿਆਰਥਣ ਦਾ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ।
ਦੂਜੇ ਪਾਸੇ ਪਰਿਵਾਰਿਕ ਮੈਂਬਰਾਂ ਵੱਲੋਂ ਸਕੁਲ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ ਅਤੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਸਕੂਲ ਦੇ ਵਲੋਂ ਵਿਦਿਆਰਥਣ ਦੇ ਇਲਾਜ਼ ਲਈ 1.5 ਲੱਖ ਰੁਪਏ ਦਿੱਤੇ ਅਤੇ ਉਸ ਤੋਂ ਬਾਅਦ ਇਲਾਜ਼ ਲਈ ਪੈਸੇ ਦੇਣ ਤੋਂ ਸਕੂਲ ਪ੍ਰਸ਼ਾਸ਼ਨ ਨੇ ਮਨਾ ਕਰ ਦਿੱਤਾ ਹੈ ਜਿਸ ਤੋਂ ਬਾਅਦ ਸਮਾਜ ਸੇਵੀ ਗੁਰਜੀਤ ਸ਼ੀਹ ਵਲੋਂ ਵਿਦਿਆਰਥਣ ਦੇ ਮਾਪਿਆਂ ਨਾਲ ਧਰਨਾ ਦਿੱਤਾ ਜਾ ਰਿਹਾ ਹੈ। ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।
ਇਸ ਘਟਨਾ ਉੱਪਰ ਪੁਲਿਸ ਨੇ ਰਿਪੋਰਟਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਡੇ ਕੋਲ ਇਸ ਮਾਮਲੇ ਦੀ ਕੋਈ ਸ਼ਿਕਾਇਤ ਨਹੀਂ ਆਈ ਸੀ। ਘਟਨਾ ਬਾਰੇ ਪਤਾ ਲੱਗਣ ਤੋਂ ਬਾਅਦ ਐੱਸ.ਐੱਚ.ਓ ਨੇ ਪੜਤਾਲ ਕੀਤੀ ਅਤੇ ਪਤਾ ਲਗਾਇਆ ਕਿ ਉਸ ਬੱਚੇ ਦੇ ਬੈਗ ਵਿੱਚੋਂ ਸਾਰੇ ਬੱਚਿਆਂ ਦੀਆਂ Missing Notebooks ਮਿਲੀਆਂ ਸਨ। ਜਿਸ ਤੋਂ ਬਾਅਦ ਬੱਚਿਆਂ ਨੇ ਉਸਦੇ ਹੱਥ 'ਤੇ ਚੋਰ ਲਿਖ ਦਿੱਤਾ। ਉਨ੍ਹਾਂ ਨੇ ਅੱਗੇ ਦੱਸਿਆ ਕਿ ਇਸ ਵਿੱਚ ਅਧਿਆਪਕ ਦਾ ਕੋਈ ਹੱਥ ਨਹੀਂ ਹੈ। ਮਾਪਿਆਂ ਨੇ ਵੀ ਲਿਖ ਕੇ ਦੇ ਦਿੱਤਾ ਹੈ ਕਿ ਸਕੂਲ ਪ੍ਰਸ਼ਾਸਨ ਦਾ ਇਸ ਵਿੱਚ ਕੋਈ ਹੱਥ ਨਹੀਂ ਹੈ। ਬੱਚੀ ਇਸ ਵਕਤ ਹਸਪਤਾਲ ਵਿੱਚ ਭਰਤੀ ਹੈ। ਅਤੇ ਉਸਦੀ ਹਾਲਤ ਵੀ ਹੁਣ Normal ਹੈ।
ਇਹ ਵੀ ਪੜ੍ਹੋ: ਕਪੂਰਥਲਾ 'ਚ ਵੱਡੀ ਵਾਰਦਾਤ : ਕਬੱਡੀ ਖਿਡਾਰੀ ਦਾ ਬੇਰਹਿਮੀ ਨਾਲ ਕਤਲ; ਕੱਟੀ ਹੋਈ ਲਾਸ਼ ਸੁੱਟੀ ਘਰ ਦੇ ਬਾਹਰ