Patiala Government School News : ਪਟਿਆਲਾ ਦੇ ਸਰਕਾਰੀ ਸਕੂਲ ’ਚ ਤੇਜ਼ਧਾਰ ਹਥਿਆਰਾਂ ਨਾਲ ਵੜੇ ਵਿਦਿਆਰਥੀ, ਸੁਰੱਖਿਆ ਕਰਮਚਾਰੀ ਜ਼ਖਮੀ
ਅਜਿਹਾ ਹੀ ਤਾਜ਼ਾ ਮਾਮਲਾ ਸ਼ਹਿਰ ਦੇ ਇੱਕ ਸਕੂਲ ਤੋਂ ਸਾਹਮਣੇ ਆਇਆ ਹੈ। ਜਿੱਥੇ ਸਕੂਲੀ ਵਿਦਿਆਰਥੀਆਂ ਵੱਲੋਂ ਸਕੂਲ ’ਚ ਵੜ ਕੇ ਹਮਲਾ ਕੀਤਾ ਗਿਆ।
Patiala Government School News : ਪੰਜਾਬ ਭਰ ’ਚ ਪੁਲਿਸ ਪ੍ਰਸ਼ਾਸਨ ਵੱਲੋਂ ਬੇਸ਼ੱਕ ਸੁਰੱਖਿਆ ਨੂੰ ਲੈ ਕੇ ਲੱਖਾਂ ਦੀ ਦਾਅਵੇ ਵਾਅਦੇ ਕੀਤੇ ਜਾ ਰਹੇ ਹਨ ਪਰ ਜਮੀਨੀ ਹਕੀਕਤ ਕੁਝ ਹੋਰ ਹੀ ਨਜ਼ਰ ਆ ਰਹੀ ਹੈ। ਸ਼ਾਹੀ ਸ਼ਹਿਰ ਪਟਿਆਲਾ ’ਚ ਵੀ ਲੋਕ ਦਹਿਸ਼ਤ ’ਚ ਰਹਿਣ ਮਜ਼ਬੂਰ ਹੋਏ ਪਏ ਹਨ। ਸ਼ਹਿਰ ’ਚ ਲੁੱਟਖੋਹ, ਚੋਰੀ, ਕਤਲ ਅਤੇ ਜਾਨਲੇਵਾ ਹਮਲੇ ਆਮ ਹੋ ਰਹੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਸ਼ਹਿਰ ਦੇ ਇੱਕ ਸਕੂਲ ਤੋਂ ਸਾਹਮਣੇ ਆਇਆ ਹੈ। ਜਿੱਥੇ ਸਕੂਲੀ ਵਿਦਿਆਰਥੀਆਂ ਵੱਲੋਂ ਸਕੂਲ ’ਚ ਵੜ ਕੇ ਹਮਲਾ ਕੀਤਾ ਗਿਆ।
ਮਿਲੀ ਜਾਣਕਾਰੀ ਮੁਤਾਬਿਕ ਪਟਿਆਲਾ ਦੇ ਸਰਕਾਰੀ ਸਕੂਲ ਫੀਲਖਾਨਾ ਵਿਖੇ ਉਸ ਸਮੇਂ ਮਾਹੌਲ ਦਹਿਸ਼ਤ ਵਾਲਾ ਬਣ ਗਿਆ ਜਦੋਂ ਨੌਜਵਾਨਾਂ ਦਾ ਇੱਕ ਗਰੁੱਪ ਸਕੂਲ ’ਚ ਹਥਿਆਰਾਂ ਦੇ ਨਾਲ ਦਾਖਲ ਹੋਇਆ। ਇਸ ਦੌਰਾਨ ਸਕੂਲ ਦਾ ਸੁਰੱਖਿਆ ਕਰਮਚਾਰੀ ਗੰਭੀਰ ਜ਼ਖਮੀ ਹੋ ਗਿਆ। ਫਿਲਹਾਲ ਇਸ ਮਾਮਲੇ ਤੋਂ ਬਾਅਦ ਸਕੂਲ ’ਚ ਪੜ੍ਹਨ ਵਾਲੇ ਬੱਚਿਆਂ ਦੇ ਮਾਪਿਆਂ ’ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਉੱਥੇ ਹੀ ਦੂਜੇ ਪਾਸੇ ਇਸ ਮਾਮਲੇ ਦੀ ਖ਼ਬਰ ਮਿਲਦੇ ਹੀ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਥਾਣਾ ਡਿਵੀਜ਼ਨ ਨੰਬਰ ਦੋ ਦੇ ਇੰਚਾਰਜ ਸੁਰਜੀਤ ਸਿੰਘ ਵੱਲੋਂ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਕਰਨ ਦਾ ਜ਼ਿਕਰ ਕੀਤਾ ਗਿਆ ਹੈ।