ਚਿਤਾਵਨੀ ! ਕੈਨੇਡਾ ਦੀਆਂ ਨਿੱਜੀ ਯੂਨੀਵਰਸਿਟੀਆਂ ’ਚ ਦਾਖ਼ਲਾ ਲੈਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ...

ਕੈਨੇਡਾ ਚ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਭਾਰਤੀ ਵਿਦਿਆਰਥੀਆਂ ਨੂੰ ਕੈਨੇਡਾ ’ਚ ਨਿੱਜੀ ਯੂਨੀਵਰਸਿਟੀ ਚ ਦਾਖਲਾ ਲੈਣ ਤੋਂ ਪਹਿਲਾਂ ਜਾਂਚ ਪੜਤਾਲ ਕਰਨ ਦੀ ਸਲਾਹ ਦਿੱਤੀ ਹੈ।

By  Aarti January 10th 2023 05:17 PM -- Updated: January 10th 2023 05:18 PM

ਚੰਡੀਗੜ੍ਹ:  ਜੇਕਰ ਤੁਸੀਂ ਵੀ ਕੈਨੇਡਾ ’ਚ ਪੜਾਈ ਕਰਨ ਬਾਰੇ ਸੋਚ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਖ਼ਾਸ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਕੈਨੇਡਾ ਚ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਭਾਰਤੀ ਵਿਦਿਆਰਥੀਆਂ ਨੂੰ ਕੈਨੇਡਾ ’ਚ ਨਿੱਜੀ ਯੂਨੀਵਰਸਿਟੀ ਚ ਦਾਖਲਾ ਲੈਣ ਤੋਂ ਪਹਿਲਾਂ ਸੁਚੇਤ ਕੀਤਾ ਹੈ। ਉਨ੍ਹਾਂ ਕਿਹਾ ਕਿ  ਨਿੱਜੀ ਯੂਨੀਵਰਸਿਟੀਆਂ ’ਚ ਦਾਖਲਾ ਲੈਣ ਤੋਂ ਪਹਿਲਾਂ ਸਹੀ ਜਾਂਚ ਪੜਤਾਲ ਕਰ ਲਈ ਜਾਵੇ। 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ  ਕੈਨੇਡਾ ਚ ਭਾਰਤੀ ਹਾਈ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਸੁਚੇਤ ਕਰਦੇ ਹੋਏ ਕਿਹਾ ਹੈ ਕਿ ਕੈਨੇਡੀਅਨ ਸੰਸਥਾਵਾਂ ਵਿੱਚੋਂ 99 ਫੀਸਦ ਠੀਕ ਹਨ ਅਤੇ ਵਿਸ਼ਵ ਪੱਧਰੀ ਸਿੱਖਿਆ ਦੀ ਪੇਸ਼ਕਸ਼ ਵੀ ਕਰਦੀਆਂ ਸਨ। ਇਸਦੇ ਬਾਵਜੁਦ ਵੀ ਲਗਭਗ 10 ਨਿੱਜੀ ਸੰਸਥਾਵਾਂ ਵੱਲੋਂ ਝੂਠੇ ਦਾਅਵਿਆਂ ਨਾਲ ਕਈ ਵਿਦਿਆਰਥੀਆਂ ਨੂੰ ਫਸਾ ਦਿੱਤਾ ਸੀ ਜਿਸ ਕਾਰਨ ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ। ਕਿਉਂਕਿ ਇਨ੍ਹਾਂ ਸੰਸਥਾਵਾਂ ਦੇ ਆਧਾਰ 'ਤੇ ਮੰਗੇ ਗਏ ਕਈ ਵੀਜ਼ੇ ਰੱਦ ਕਰ ਦਿੱਤੇ ਗਏ ਸੀ। 

ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦਾ ਦਫਤਰ ਭਰੋਸਾ ਕਾਇਮ ਕਰਨ ਦੇ ਉਪਾਵਾਂ ਦੇ ਹਿੱਸੇ ਵਜੋਂ ਅਜਿਹੇ ਮੁੱਦਿਆਂ 'ਤੇ ਭਾਰਤੀ ਅਤੇ ਕੈਨੇਡੀਅਨ ਅਧਿਕਾਰੀਆਂ ਦਰਮਿਆਨ ਵਧੇਰੇ ਗੱਲਬਾਤ ਦੀ ਸਹੂਲਤ ਲਈ ਨਿਰੰਤਰ ਕੰਮ ਕਰ ਰਿਹਾ ਹੈ। 

ਇਹ ਵੀ ਪੜ੍ਹੋ: ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਰੱਦ

Related Post