ਧਰਮੀ ਫੌਜੀਆਂ ਨੂੰ ਮਾਨਤਾ ਦੇਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਵੱਡੀ ਪਹਿਲਕਦਮੀ

ਧਰਮੀ ਫੌਜੀਆਂ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਪੀ.ਏ. ਜਸਪਾਲ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਧਰਮੀ ਫੌਜੀਆਂ ਨੂੰ ਮਾਨਤਾ ਦੇਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਬ ਕਮੇਟੀ ਬਣਾ ਦਿੱਤੀ ਗਈ।

By  KRISHAN KUMAR SHARMA September 11th 2024 02:44 PM

ਧਰਮੀ ਫੌਜੀ ਬੁੱਧਵਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਲਈ ਅੰਮ੍ਰਿਤਸਰ ਪੁੱਜੇ। ਇਸ ਮੌਕੇ ਧਰਮੀ ਫੌਜੀਆਂ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਪੀ.ਏ. ਜਸਪਾਲ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਧਰਮੀ ਫੌਜੀਆਂ ਨੂੰ ਮਾਨਤਾ ਦੇਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਬ ਕਮੇਟੀ ਬਣਾ ਦਿੱਤੀ ਗਈ।

ਧਰਮੀ ਫੌਜੀ ਬਲਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨਾਲ ਮੁਲਾਕਾਤ ਕਰਨ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ 1984 ਦੇ ਵਿੱਚ ਆਪਣੇ ਧਰਮ ਖਾਤਰ ਆਪਣੀ ਫੌਜ ਦੀ ਨੌਕਰੀ ਛੱਡੀ ਗਈ ਸੀ, ਜਿਸ ਤੋਂ ਬਾਅਦ ਲਗਾਤਾਰ ਕਈ ਵਾਰੀ ਉਨ੍ਹਾਂ ਨੇ ਐਸਜੀਪੀਸੀ ਦੇ ਪ੍ਰਧਾਨ ਨਾਲ ਮੁਲਾਕਾਤ ਵੀ ਕੀਤੀ ਹੈ ਲੇਕਿਨ ਉਨ੍ਹਾਂ ਨੂੰ ਧਰਮੀ ਫੌਜੀਆਂ ਦਾ ਬਣਦਾ ਸਤਿਕਾਰ ਅਜੇ ਤੱਕ ਨਹੀਂ ਮਿਲ ਰਿਹਾ।

ਉਨ੍ਹਾਂ ਦੱਸਿਆ ਕਿ ਆਖਰੀ ਵਾਰ ਜਦੋਂ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਉਨ੍ਹਾਂ ਦੀ ਮੁਲਾਕਾਤ ਹੋਈ ਹੈ ਤਾਂ ਉਸ ਮੁਲਾਕਾਤ ਦੇ ਵਿੱਚ ਉਨ੍ਹਾਂ ਨੇ ਧਰਮੀ ਫੌਜੀਆਂ ਦੀ ਕੁਰਬਾਨੀ ਨੂੰ ਤਾਂ ਮੰਨਦੇ ਹਨ ਲੇਕਿਨ ਧਰਮੀ ਫੌਜੀਆਂ ਨੂੰ ਉਹ ਮਾਨਤਾ ਨਹੀਂ ਦਿੰਦੇ, ਜਿਸ ਕਾਰਨ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਮੁਲਾਕਾਤ ਬੜੇ ਹੀ ਸੁਖਾਵੇਂ ਮਾਹੌਲ ਦੇ ਵਿੱਚ ਹੋਈ ਹੈ ਅਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਆਪਣੇ ਪੀਏ ਜਸਪਾਲ ਸਿੰਘ ਨੂੰ ਕਹਿ ਕੇ ਇੱਕ ਸਬ ਕਮੇਟੀ ਵੀ ਗਠਤ ਕਰ ਦਿੱਤੀ ਗਈ ਹੈ।

Related Post