ਧਰਨਿਆਂ-ਮੁਜ਼ਾਹਰਿਆਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਦਾ ਮਾਮਲਾ, 16 ਮੈਂਬਰੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪੀ ਰਿਪੋਰਟ
ਧਰਨਿਆਂ,ਮੁਜ਼ਾਹਾਰਿਆਂ ਅਤੇ ਕਬਜੇ ਵਾਲੀਆਂ ਥਾਂਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਸਬੰਧੀ ਭਵਿੱਖੀ ਦਿਸ਼ਾ-ਨਿਰਦੇਸ਼ ਤੈਅ ਕਰਨ ਲਈ 16 ਮੈਂਬਰੀ ਕਮੇਟੀ ਬਣਾਈ ਗਈ ਸੀ ਜਿਨ੍ਹਾਂ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪ ਦਿੱਤੀ ਗਈ ਹੈ।

ਮਨਿੰਦਰ ਮੋਂਗਾ (ਅੰਮ੍ਰਿਤਸਰ, 12 ਮਾਰਚ): ਧਰਨਿਆਂ,ਮੁਜ਼ਾਹਾਰਿਆਂ ਅਤੇ ਕਬਜੇ ਵਾਲੀਆਂ ਥਾਂਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਸਬੰਧੀ ਭਵਿੱਖੀ ਦਿਸ਼ਾ-ਨਿਰਦੇਸ਼ ਤੈਅ ਕਰਨ ਲਈ 16 ਮੈਂਬਰੀ ਕਮੇਟੀ ਬਣਾਈ ਗਈ ਸੀ ਜਿਨ੍ਹਾਂ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪ ਦਿੱਤੀ ਗਈ ਹੈ।
ਮਿਲੀ ਜਾਣਕਾਰੀ ਮੁਤਾਬਿਕ 16 ਮੈਂਬਰੀ ਕਮੇਟੀ ਵੱਲੋਂ ਬਣਾਈ ਗਈ ਰਿਪੋਰਟ ਨੂੰ ਸਬ ਕਮੇਟੀ ਦੇ ਕੋ-ਆਰਡੀਨੇਟਰ ਕਰਨੈਲ ਸਿੰਘ ਪੀਰ ਮਹੁੰਮਦ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪੀ ਗਈ ਹੈ। ਜਿਸ ’ਤੇ ਆਉਣ ਵਾਲੇ ਸਮੇਂ ’ਚ 5 ਸਿੰਘ ਸਾਹਿਬਾਨਾਂ ਨਾਲ ਮੀਟਿੰਗ ਤੋਂ ਬਾਅਦ ਫੈਸਲਾ ਲਿਆ ਜਾਵੇਗਾ।
ਦੱਸ ਦਈਏ ਕਿ 16 ਮੈਂਬਰੀ ਕਮੇਟੀ ਨੇ ਆਪਣੇ ਵਿਚਾਰ ਲਿਖਤੀ ਰੂਪ ਚ ਦਿੱਤੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਧਰਨਿਆਂ ਆਦਿ ਚ ਲੈ ਕੇ ਜਾਣਾ ਠੀਕ ਹੈ ਜਾਂ ਨਹੀਂ ਇਹ ਜਥੇਦਾਰ ਸਾਹਿਬ ਕੁਝ ਦਿਨਾਂ ਚ ਬੈਠਕ ਕਰਕੇ ਫੈਸਲਾ ਦੇਣਗੇ। ਫਿਲਹਾਲ ਇਸ ਫੈਸਲੇ ’ਤੇ ਸਮੁੱਚੇ ਸਿੱਖ ਪੰਥ ਦੀਆਂ ਨਜ਼ਰਾਂ ਹਨ।
ਇਹ ਵੀ ਪੜ੍ਹੋ: Son Of Former MC Shot Youth: ਮਾਮੂਲੀ ਬਹਿਸ ਤੋਂ ਬਾਅਦ ਸਾਬਕਾ MC ਦੇ ਬੇਟੇ ਨੇ ਨੌਜਵਾਨ ਨੂੰ ਮਾਰੀਆਂ ਗੋਲੀਆਂ, ਜ਼ਖਮੀ ਦੀ ਹਾਲਤ ਗੰਭੀਰ