Martyr Subedar Major Pawan Kumar : ਪੰਜ ਤੱਤਾਂ ਚ ਵਿਲੀਨ ਹੋਏ ਸ਼ਹੀਦ ਸੂਬੇਦਾਰ ਮੇਜਰ ਪਵਨ ਕੁਮਾਰ ,ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

Martyr Subedar Major Pawan Kumar : ਜੰਮੂ-ਕਸ਼ਮੀਰ ਵਿੱਚ ਸ਼ਹੀਦ ਹੋਏ ਕਾਂਗੜਾ ਜ਼ਿਲ੍ਹੇ ਦੇ ਸ਼ਾਹਪੁਰ ਦੇ ਸੂਬੇਦਾਰ ਮੇਜਰ ਪਵਨ ਕੁਮਾਰ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਅੱਜ ਸ਼ਾਹਪੁਰ ਲਿਆਂਦੀ ਗਈ। ਇਸ ਦੌਰਾਨ ਸ਼ਾਹਪੁਰ ਭਾਰਤ ਮਾਤਾ ਦੀ ਜੈ ਦੇ ਨਾਅਰਿਆਂ ਨਾਲ ਗੂੰਜਿਆ

By  Shanker Badra May 11th 2025 06:02 PM

Martyr Subedar Major Pawan Kumar : ਜੰਮੂ-ਕਸ਼ਮੀਰ ਵਿੱਚ ਸ਼ਹੀਦ ਹੋਏ ਕਾਂਗੜਾ ਜ਼ਿਲ੍ਹੇ ਦੇ ਸ਼ਾਹਪੁਰ ਦੇ ਸੂਬੇਦਾਰ ਮੇਜਰ ਪਵਨ ਕੁਮਾਰ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਅੱਜ ਸ਼ਾਹਪੁਰ ਲਿਆਂਦੀ ਗਈ। ਇਸ ਦੌਰਾਨ ਸ਼ਾਹਪੁਰ ਭਾਰਤ ਮਾਤਾ ਦੀ ਜੈ ਦੇ ਨਾਅਰਿਆਂ ਨਾਲ ਗੂੰਜਿਆ। ਜਿਵੇਂ ਹੀ ਪੁੱਤਰ ਦੀ ਮ੍ਰਿਤਕ ਦੇਹ ਘਰ ਪਹੁੰਚੀ ਤਾਂ ਮਾਂ ਅਤੇ ਪਤਨੀ ਬੇਸੁੱਧ ਹੋ ਗਈਆਂ। ਪਵਨ ਕੁਮਾਰ ਦੇ ਬੱਚਿਆਂ ਦੇ ਹੰਝੂ ਰੁਕ ਨਹੀਂ ਰਹੇ ਸਨ। ਸੂਬੇਦਾਰ ਮੇਜਰ ਪਵਨ ਕੁਮਾਰ ਨੂੰ ਸੈਂਕੜੇ ਲੋਕਾਂ ਨੇ ਨਮ ਅੱਖਾਂ ਅੰਤਿਮ ਵਿਦਾਇਗੀ ਦਿੱਤੀ। ਪੁੱਤਰ ਨੇ ਆਪਣੇ ਪਿਤਾ ਦੀ ਚਿਤਾ ਨੂੰ ਅਗਨੀ ਦਿੱਤੀ।

ਇਸ ਦੌਰਾਨ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਪਠਾਨੀਆ, ਡਿਪਟੀ ਚੀਫ਼ ਵ੍ਹਿਪ ਕੇਵਲ ਸਿੰਘ ਪਠਾਨੀਆ, ਸੰਸਦ ਮੈਂਬਰ ਰਾਜੀਵ ਭਾਰਦਵਾਜ, ਭਾਜਪਾ ਆਗੂ ਵਿਪਿਨ ਪਰਮਾਰ, ਸਰਵੀਨ ਚੌਧਰੀ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ। ਇਸ ਤੋਂ ਪਹਿਲਾਂ ਸੂਬੇਦਾਰ ਮੇਜਰ ਪਵਨ ਕੁਮਾਰ ਦੀ ਮ੍ਰਿਤਕ ਦੇਹਨ ਨੂੰ ਐਂਬੂਲੈਂਸ ਰਾਹੀਂ ਛਤਰੀ ਲਿਆਂਦਾ ਗਿਆ ਅਤੇ ਉੱਥੋਂ ਫੌਜ ਦੀ ਗੱਡੀ ਰਾਹੀਂ ਸ਼ਾਹਪੁਰ ਸਥਿਤ ਉਨ੍ਹਾਂ ਦੇ ਘਰ ਲਿਜਾਇਆ ਗਿਆ। ਜਿਵੇਂ ਹੀ ਪਵਨ ਕੁਮਾਰ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਪਿੰਡ ਪਹੁੰਚੀ ਤਾਂ ਪੂਰਾ ਪਿੰਡ ਪਾਕਿਸਤਾਨ ਮੁਰਦਾਬਾਦ ਅਤੇ ਪਵਨ ਕੁਮਾਰ ਅਮਰ ਰਹੇ ਦੇ ਨਾਅਰਿਆਂ ਨਾਲ ਗੂੰਜਣ ਲੱਗ ਪਿਆ। 

 ਦੱਸ ਦੇਈਏ ਕਿ ਸ਼ੁੱਕਰਵਾਰ ਦੇਰ ਰਾਤ ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਪਾਕਿਸਤਾਨ ਵਾਲੇ ਪਾਸਿਓਂ ਲਗਾਤਾਰ ਗੋਲੀਬਾਰੀ ਹੋ ਰਹੀ ਸੀ। ਸੂਬੇਦਾਰ ਮੇਜਰ ਪਵਨ ਕੁਮਾਰ ਨੇ ਆਪਣੇ ਸਾਥੀ ਸੈਨਿਕਾਂ ਨਾਲ ਮਿਲ ਕੇ ਮੂੰਹਤੋੜ ਜਵਾਬ ਦਿੱਤਾ। ਇਸ ਦੌਰਾਨ ਉਨ੍ਹਾਂ ਨੂੰ ਗੋਲੀ ਲੱਗ ਗਈ ,ਜਿਸ ਤੋਂ ਬਾਅਦ ਉਨ੍ਹਾਂ ਨੂੰ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਸੂਬੇਦਾਰ ਮੇਜਰ ਪਵਨ ਕੁਮਾਰ ਨੇ ਦਮ ਤੋੜ ਦਿੱਤਾ।  

 2 ਮਹੀਨਿਆਂ ਬਾਅਦ ਸੇਵਾਮੁਕਤ ਹੋਣ ਵਾਲਾ ਸੀ ਸ਼ਹੀਦ ਸੂਬੇਦਾਰ ਮੇਜਰ ਪਵਨ ਕੁਮਾਰ

ਪਵਨ ਕੁਮਾਰ 25 ਪੰਜਾਬ ਰੈਜੀਮੈਂਟ ਵਿੱਚ ਤਾਇਨਾਤ ਸੀ। ਉਹ 2 ਮਹੀਨੇ ਬਾਅਦ ਸੇਵਾਮੁਕਤ ਹੋਣ ਵਾਲਾ ਸੀ। ਇਸ ਤੋਂ ਪਹਿਲਾਂ ਹੀ ਉਹ ਸ਼ਹੀਦ ਹੋ ਗਏ । ਪਵਨ ਕੁਮਾਰ ਆਪਣੇ ਪਿੱਛੇ ਪੁੱਤਰ, ਧੀ, ਪਤਨੀ ਅਤੇ ਮਾਤਾ-ਪਿਤਾ ਛੱਡ ਗਏ ਹਨ। ਸ਼ਹੀਦ ਦੇ ਪਿਤਾ ਗਰਜ ਸਿੰਘ ਵੀ ਫੌਜ ਤੋਂ ਹਵਲਦਾਰ ਵਜੋਂ ਸੇਵਾਮੁਕਤ ਹਨ।

Related Post