Sucha Singh Chhotepur : ਸੁੱਚਾ ਸਿੰਘ ਛੋਟੇਪੁਰ ਨੂੰ ਦਿੱਲੀ ਹਵਾਈ ਅੱਡੇ ’ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਅਮਰੀਕਾ ਜਾਣ ਤੋਂ ਰੋਕਿਆ, ਪਾਸਪੋਰਟ ਕੀਤਾ ਜ਼ਬਤ

Sucha Singh Chhotepur : ਪੰਜਾਬ ਦੇ ਸਾਬਕਾ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੂੰ ਅਮਰੀਕਾ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਇਮੀਗ੍ਰੇਸ਼ਨ ਅਧਿਕਾਰੀਆਂ ਨੇ ਦਿੱਲੀ ਸਥਿਤ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਉਨ੍ਹਾਂ ਦਾ ਪਾਸਪੋਰਟ ਇਹ ਕਹਿ ਕੇ ਜ਼ਬਤ ਕਰ ਲਿਆ ਕਿ ਉਨ੍ਹਾਂ ਦੇ ਪਾਸਪੋਰਟ ਦੀ ਕਿਸੇ ਨੇ ਦੁਰਵਰਤੋਂ ਕੀਤੀ ਹੈ

By  Shanker Badra May 1st 2025 02:29 PM

Sucha Singh Chhotepur : ਪੰਜਾਬ ਦੇ ਸਾਬਕਾ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੂੰ ਅਮਰੀਕਾ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।  ਇਮੀਗ੍ਰੇਸ਼ਨ ਅਧਿਕਾਰੀਆਂ ਨੇ ਦਿੱਲੀ ਸਥਿਤ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਉਨ੍ਹਾਂ ਦਾ ਪਾਸਪੋਰਟ ਇਹ ਕਹਿ ਕੇ ਜ਼ਬਤ ਕਰ ਲਿਆ ਕਿ ਉਨ੍ਹਾਂ ਦੇ ਪਾਸਪੋਰਟ ਦੀ ਕਿਸੇ ਨੇ ਦੁਰਵਰਤੋਂ ਕੀਤੀ ਹੈ। ਦੋ ਵਾਰ ਵਿਧਾਇਕ ਰਹਿ ਚੁੱਕੇ ਛੋਟੇਪੁਰ ਅਪਣੀ ਪੋਤਰੀ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਲਾਸ ਏਂਜਲਸ ਜਾ ਰਹੇ ਸਨ। ਹਾਲਾਂਕਿ, ਉਨ੍ਹਾਂ ਨੇ ਇਸ ਘਟਨਾ ਨੂੰ ਦੁਖਦਾਈ ਦੱਸਿਆ ਹੈ। 

ਦਰਅਸਲ 'ਚ ਸੁੱਚਾ ਸਿੰਘ ਛੋਟੇਪੁਰ 28 ਅਤੇ 29 ਅਪਰੈਲ ਦੀ ਦਰਮਿਆਨੀ ਰਾਤ ਨੂੰ ਲਾਸ ਏਂਜਲਸ ਜਾਣ ਲਈ ਜਦੋਂ ਦਿੱਲੀ ਪਹੁੰਚੇ ਤਾਂ ਹਵਾਈ ਅੱਡੇ ’ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਕਿਆ ਅਤੇ ਪੁੱਛਗਿੱਛ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਟੂਰਿਸਟ ਵੀਜ਼ਾ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਯਾਤਰਾ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਕਿ ਜਦੋਂ ਸਾਰੇ ਦਸਤਾਵੇਜ਼ ਪੂਰੇ ਹਨ ਤਾਂ ਇਮੀਗ੍ਰੇਸ਼ਨ ਵੱਲੋਂ ਉਨ੍ਹਾਂ ਨੂੰ ਕਿਸ ਆਧਾਰ ’ਤੇ ਰੋਕਿਆ ਅਤੇ ਪਾਸਪੋਰਟ ਜ਼ਬਤ ਕੀਤਾ ਗਿਆ।

ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਸਿਰਫ਼ ਇਹ ਕਿਹਾ ਗਿਆ ਕਿ ਉਨ੍ਹਾਂ ਦੇ ਪਾਸਪੋਰਟ ਦੀ ਦੁਰਵਰਤੋਂ ਕੀਤੀ ਗਈ ਹੈ ਜਦਕਿ ਨਾ ਤਾਂ ਕਦੀ ਉਨ੍ਹਾਂ ਕਿਸੇ ਨੂੰ ਆਪਣਾ ਪਾਸਪੋਰਟ ਦਿੱਤਾ ਅਤੇ ਨਾ ਹੀ ਇਸ ਦੀ ਚੋਰੀ ਹੋਈ। ਉਨ੍ਹਾਂ ਨੂੰ ਕਿਹਾ ਗਿਆ ਕਿ 10-15 ਦਿਨ ਬਾਅਦ ਉਨ੍ਹਾਂ ਦਾ ਪਾਸਪੋਰਟ ਜਲੰਧਰ ਸਥਿਤ ਪਾਸਪੋਰਟ ਦਫਤਰ ਪਹੁੰਚ ਜਾਵੇਗਾ ਅਤੇ ਪੂਰੀ ਗੱਲ ਪਤਾ ਲੱਗ ਜਾਵੇਗੀ। ਛੋਟੇਪੁਰ ਨੇ ਕਿਹਾ ਕਿ ਉਨ੍ਹਾਂ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਕੋਈ ਫ਼ਾਇਦਾ ਨਹੀਂ ਹੋਇਆ। 

ਛੋਟੇਪੁਰ ਨੇ ਕਿਹਾ ਕਿਉਨ੍ਹਾਂ ਨੇ 2019 ਵਿੱਚ ਜਲੰਧਰ ਖੇਤਰੀ ਪਾਸਪੋਰਟ ਦਫ਼ਤਰ (ਆਰਪੀਓ) ਤੋਂ ਆਪਣਾ ਪਾਸਪੋਰਟ ਰੀਨਿਊ ਕਰਵਾਇਆ ਸੀ। ਅਧਿਕਾਰੀਆਂ ਦਾ ਕਹਿਣਾ ਸੀ ਤੁਸੀਂ ਕੋਵਿਡ ਤੋਂ ਬਾਅਦ ਵਿਦੇਸ਼ ਯਾਤਰਾ ਨਹੀਂ ਕੀਤੀ। ਉਸਨੇ ਉਨ੍ਹਾਂ ਨੂੰ ਦਲੀਲ ਦਿੱਤੀ ਹੈ ਕਿ ਪਾਸਪੋਰਟ ਵਿੱਚ ਸਾਰੀ ਜਾਣਕਾਰੀ ਸਹੀ ਹੈ। ਉਹ ਕਈ ਵਾਰ ਵਿਦੇਸ਼ ਯਾਤਰਾ ਕਰ ਚੁੱਕਾ ਹੈ। ਉਸਨੇ ਆਪਣੀ ਸਾਰੀ ਜਾਣਕਾਰੀ ਦੇ ਦਿੱਤੀ ਹੈ। 

ਦੱਸ ਦੇਈਏ ਕਿ 2014 ਦੀਆਂ ਚੋਣਾਂ ਵਿੱਚ ਛੋਟੇਪੁਰ ਨੇ ਗੁਰਦਾਸਪੁਰ ਸੰਸਦੀ ਸੀਟ ਤੋਂ ਚੋਣ ਲੜੀ ਸੀ ਅਤੇ ਫ਼ਿਲਮ ਅਦਾਕਾਰ ਵਿਨੋਦ ਖੰਨਾ ਅਤੇ ਪ੍ਰਤਾਪ ਬਾਜਵਾ ਤੋਂ ਬਾਅਦ 1.80 ਲੱਖ ਵੋਟਾਂ ਪ੍ਰਾਪਤ ਕਰਕੇ ਤੀਜੇ ਸਥਾਨ ’ਤੇ ਰਹੇ ਸਨ।


 

Related Post