ਸੁਧੀਰ ਸੂਰੀ ਕਤਲ ਮਾਮਲਾ : ਮੁਲਜ਼ਮ ਸੰਦੀਪ ਸਿੰਘ ਨੂੰ ਮੁੜ ਦੋ ਦਿਨ ਲਈ ਪੁਲਿਸ ਰਿਮਾਂਡ 'ਤੇ ਭੇਜਿਆ

By  Ravinder Singh November 15th 2022 04:24 PM -- Updated: November 15th 2022 04:26 PM

ਅੰਮ੍ਰਿਤਸਰ : ਪਿਛਲੇ ਦਿਨੀਂ ਸ਼ਿਵ ਸੈਨਾ ਦੇ ਨੇਤਾ ਦਾ ਕਤਲ ਕਰਨ ਦੇ ਮਾਮਲੇ 'ਚ ਮੁਲਜ਼ਮ ਸੰਦੀਪ ਸਿੰਘ ਸੰਨੀ ਨੂੰ ਅਦਾਲਤ ਵੱਲੋਂ ਪੁਲਿਸ ਨੂੰ ਤਿੰਨ ਦਿਨ ਲਈ ਦਾ ਦਿੱਤਾ ਗਿਆ ਰਿਮਾਂਡ ਅੱਜ ਸਮਾਪਤ ਹੋਣ ਪਿੱਛੋਂ ਮੁੜ ਅਦਾਲਤ 'ਚ ਪੇਸ਼ ਕੀਤਾ ਗਿਆ। ਮੁਲਜ਼ਮ ਸੰਦੀਪ ਸਿੰਘ ਨੂੰ ਭਾਰੀ ਸੁਰੱਖਿਆ ਬਲ ਸਮੇਤ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਸੰਦੀਪ ਸਿੰਘ ਨੂੰ ਮੁੜ ਤੋਂ ਦੋ ਦਿਨ ਲਈ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ।


ਪੁਲਿਸ ਵੱਲੋਂ ਫੋਨ ਕਾਲਜ ਡਿਟੇਲ ਦੇ ਆਧਾਰ ਉਤੇ ਅੱਜ ਮੁੜ ਤੋਂ ਰਿਮਾਂਡ ਹਾਸਿਲ ਕੀਤਾ ਗਿਆ ਹੈ। ਸ਼ਿਵ ਸੈਨਾ ਟਕਸਾਲੀ ਦੇ ਆਗੂ ਸੁਧੀਰ ਸੂਰੀ ਨੂੰ ਗੋਲੀਆਂ ਮਾਰਨ ਵਾਲੇ ਸੰਦੀਪ ਸਿੰਘ ਸੰਨੀ ਦਾ ਪੁਲਿਸ ਨੂੰ ਤੀਸਰੀ ਵਾਰ ਰਿਮਾਂਡ ਹਾਸਿਲ ਹੋਇਆ। ਮੁਲਜ਼ਮ ਦੀ ਪੇਸ਼ੀ ਦੇ ਮੱਦੇਨਜ਼ਰ ਅੱਜ ਸਵੇਰ ਤੋਂ ਹੀ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤੇ ਗਏ ਸਨ ਤੋਂ ਬਾਅਦ ਵਿਚ ਅਦਾਲਤ 'ਚ ਪੇਸ਼ ਕੀਤਾ ਗਿਆ। ਅੰਮ੍ਰਿਤਸਰ ਦੀ ਅਦਾਲਤ ਦੇ ਬਾਹਰ ਆਲਾ ਅਧਿਕਾਰੀ ਵੀ ਤਾਇਨਾਤ ਕਰ ਦਿੱਤੇ ਗਏ। ਮੈਡੀਕਲ ਕਰਵਾਉਣ ਤੋਂ ਬਾਅਦ ਉਸਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਤੇ ਕਮਾਂਡੋ ਹਾਜ਼ਰ ਸਨ। ਸੰਦੀਪ ਸੰਨੀ ਦੇ ਵਕੀਲ ਜਸਬੀਰ ਸਿੰਘ ਜੰਮੂ ਨੇ ਦੱਸਿਆ ਕਿ ਸੰਦੀਪ ਸੰਨੀ ਦੀ ਦੁਕਾਨ ਸਾੜਨ ਵਾਲਿਆਂ ਖਿਲਾਫ਼ ਵੀ 162 ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਕੱਲ੍ਹ 16 ਨਵੰਬਰ ਨੂੰ ਸੁਧੀਰ ਸੂਰੀ ਦੀ ਕਿਰਿਆ ਨੂੰ ਲੈ ਕੇ ਹੈ ਪੂਰੀ ਤਰ੍ਹਾਂ ਨਾਲ ਚੌਕਸ ਹੈ।

ਇਹ ਵੀ ਪੜ੍ਹੋ : ਸਤੇਂਦਰ ਜੈਨ ਨੂੰ VVIP ਸਹੂਲਤ ਦੇਣ ਦੇ ਮਾਮਲੇ 'ਚ ਤਿਹਾੜ ਜੇਲ ਦੇ ਸੁਪਰਡੈਂਟ ਮੁਅੱਤਲ

ਕਾਬਿਲੇਗੌਰ ਹੈ ਕਿ ਸੁਧੀਰ ਸੂਰੀ ਦੀ 4 ਅਕਤੂਬਰ ਨੂੰ ਹੱਤਿਆ ਕਰ ਦਿੱਤੀ ਗਈ ਸੀ, ਜਦੋਂ ਉਹ ਮੂਰਤੀਆਂ ਦੀ ਭੰਨਤੋੜ ਖਿਲਾਫ਼ ਗੋਪਾਲ ਮੰਦਰ ਦੇ ਸਾਹਮਣੇ ਪ੍ਰਦਰਸ਼ਨ ਕਰ ਰਹੇ ਸਨ। ਇਲਜ਼ਾਮ ਹੈ ਕਿ ਸੰਦੀਪ ਉਸੇ ਸਮੇਂ ਇਕ ਕਾਰ ਵਿੱਚ ਉੱਥੇ ਪੁੱਜਿਆ ਤੇ ਆਪਣੇ ਪਿਸਤੌਲ ਨਾਲ ਸੂਰੀ ਉੱਤੇ ਪਿੱਛਿਓਂ ਕਈ ਗੋਲ਼ੀਆਂ ਚਲਾਈਆਂ। ਹਸਪਤਾਲ ਲਿਜਾਂਦੇ ਸਮੇਂ ਸੂਰੀ ਦੀ ਮੌਤ ਹੋ ਗਈ।

Related Post