ਕਮਰੇ ਚ ਅੰਗੀਠੀ ਬਾਲ ਕੇ ਸੁੱਤੇ 2 ਵਿਅਕਤੀਆਂ ਦਾ ਘੁਟਿਆ ਦਮ, ਹੋਈ ਮੌਤ

By  Aarti December 30th 2023 04:00 PM

Ajnala Angithi Death: ਠੰਢ ਤੋਂ ਬਚਣ ਲਈ ਰਾਤ ਸਮੇਂ ਬਾਲੀ ਅੰਗੀਠੀ ਦੀ ਗੈਸ ਨਾਲ ਦਮ ਘੁੱਟਣ ਕਰਕੇ ਦੋ ਵਿਅਕਤੀਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਅਜਨਾਲਾ ਸ਼ਹਿਰ 'ਚ ਇਕ ਪੈਲੇਸ ਵਿਖੇ ਕੰਮ ਕਰਦੇ 2 ਵਿਅਕਤੀ ਬੀਤੀ ਰਾਤ ਕਮਰੇ ਵਿੱਚ ਅੰਗੀਠੀ ਬਾਲ ਕੇ ਸੁੱਤੇ ਸਨ ਤੇ ਇਸ ਅੰਗੀਠੀ ਦੀ ਗੈਸ ਨਾਲ ਦਮ ਘੁੱਟਣ ਕਾਰਨ ਦੋਵਾਂ ਵਿਅਕਤੀਆਂ ਦੀ ਮੌਤ ਹੋ ਗਈ।

ਗੈਸ ਚੜ੍ਹਨ ਕਰਕੇ ਦੋ ਲੋਕਾਂ ਦੀ ਮੌਤ

ਇਸ ਸਬੰਧੀ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਦੋਨੇਂ ਵਿਅਕਤੀ ਅਜਨਾਲਾ ਦੇ ਇੱਕ ਪੈਲਸ ਵਿੱਚ ਕੰਮ ਕਰਦੇ ਸੀ ਜਿੱਥੇ ਰਾਜ ਸਮੇਂ ਠੰਡ ਤੋਂ ਬਚਣ ਲਈ ਅੰਗੀਠੀ ਬਾਲ ਕੇ ਸੁੱਤੇ ਹੋਏ ਸੀ ਜਿਸ ਦੌਰਾਨ ਕਮਰੇ ਅੰਦਰ ਅੰਗੀਠੀ ਦੀ ਗੈਸ ਦੇ ਨਾਲ ਦਮ ਘੁੱਟਣ ਕਰਕੇ ਦੋਨਾਂ ਦੀ ਮੌਤ ਹੋ ਗਈ ਅਤੇ ਸਵੇਰੇ ਜਦੋਂ ਲੋਕਾਂ ਨੇ ਬੂਹਾ ਖੋਲ੍ਹਿਆ ਤਾਂ ਦੇਖਿਆ ਦੋਨਾਂ ਦੀ ਅੰਦਰ ਮੌਤ ਹੋ ਚੁੱਕੀ ਸੀ ਜਿਨ੍ਹਾਂ ਨੂੰ ਅਜਨਾਲਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: ਅਯੁੱਧਿਆ 'ਚ PM ਮੋਦੀ ਨੇ 8 ਟ੍ਰੇਨਾਂ ਨੂੰ ਦਿੱਤੀ ਹਰੀ ਝੰਡੀ ਤੇ ਸਟੇਸ਼ਨ ਦਾ ਕੀਤਾ ਉਦਘਾਟਨ

ਅੰਗੀਠੀ ਬਾਲ ਕੇ ਸੁੱਤੇ ਪਏ ਸੀ ਦੋਵੇਂ ਵਿਅਕਤੀ 

ਇਸ ਸਬੰਧੀ ਥਾਣਾ ਅਜਨਾਲਾ ਦੇ ਐਸਐਚਓ ਸੁਖਜਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਇਹ ਦੋਨੇ ਪੈਲੇਸ ਵਿੱਚ ਕੰਮ ਕਰਦੇ ਸੀ ਅਤੇ ਰਾਤ ਸਮੇਂ ਕੋਲੇ ਦੀ ਅੰਗੀਠੀ ਬਾਲ ਕੇ ਸੁੱਤੇ ਹੋਏ ਸੀ, ਇਸ ਦੌਰਾਨ ਕੋਲੇ ਦੀ ਅੰਗੀਠੀ ਦੀ ਗੈਸ ਚੜਨ ਕਰਕੇ ਇਹਨਾਂ ਦੀ ਮੌਤ ਹੋ ਗਈ ਹੈ। ਜਿਸ ਸਬੰਧ ਵਿੱਚ 174 ਦੀ ਕਾਰਵਾਈ ਕਰਕੇ ਮ੍ਰਿਤਕਾਂ ਦੀ ਦੇਹਾਂ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ’ਚ ਚੱਲ ਰਹੀ ਨਾਜਾਇਜ਼ ਮਾਈਨਿੰਗ ’ਤੇ HC ਦੀ ਸਖ਼ਤ ਟਿੱਪਣੀ, ਕਿਹਾ...

Related Post