Sugarcane Farmers : ਮੋਦੀ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ, 2025-26 ਸੀਜ਼ਨ ਲਈ ਗੰਨੇ ਦੀ ਕੀਮਤ 355 ਰੁਪਏ ਪ੍ਰਤੀ ਕੁਇੰਟਲ ਕੀਤੀ ਤੈਅ

Sugarcane Farmers : ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਗੰਨਾ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ। ਕੇਂਦਰ ਸਰਕਾਰ ਨੇ ਗੰਨੇ ਦੇ ਉਚਿਤ ਅਤੇ ਲਾਹੇਵੰਦ ਮੁੱਲ (FRP) ਵਿੱਚ 15 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ

By  Shanker Badra April 30th 2025 05:36 PM -- Updated: April 30th 2025 05:47 PM

 Sugarcane Farmers : ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਗੰਨਾ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ। ਕੇਂਦਰ ਸਰਕਾਰ ਨੇ ਗੰਨੇ ਦੇ ਉਚਿਤ ਅਤੇ ਲਾਹੇਵੰਦ ਮੁੱਲ (FRP) ਵਿੱਚ 15 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਮਹੱਤਵਪੂਰਨ ਫੈਸਲਾ ਬੁੱਧਵਾਰ ਨੂੰ ਮੋਦੀ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ, ਜਿਸ ਦਾ ਸਿੱਧਾ ਲਾਭ ਦੇਸ਼ ਭਰ ਦੇ ਗੰਨਾ ਕਿਸਾਨਾਂ ਨੂੰ ਮਿਲੇਗਾ।

ਕੇਂਦਰੀ ਮੰਤਰੀ ਮੰਡਲ ਦੇ ਫੈਸਲਿਆਂ ‘ਤੇ ਬੋਲਦਿਆਂ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਚੀਨੀ ਸੀਜ਼ਨ 2025-26 ਲਈ ਗੰਨੇ ਦਾ ਉਚਿਤ ਅਤੇ ਲਾਹੇਵੰਦ ਮੁੱਲ 355 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ। ਇਹ ਬੈਂਚਮਾਰਕ ਕੀਮਤ ਹੈ। ਜਿਸ ਤੋਂ ਹੇਠਾਂ ਇਸਨੂੰ ਖਰੀਦਿਆ ਨਹੀਂ ਜਾ ਸਕਦਾ। ਪਿਛਲੇ ਸੀਜ਼ਨ ਵਿੱਚ ਗੰਨੇ ਦਾ ਉਚਿਤ ਅਤੇ ਲਾਹੇਵੰਦ ਮੁੱਲ (FRP) 340 ਰੁਪਏ ਪ੍ਰਤੀ ਕੁਇੰਟਲ ਸੀ। 

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਦੀ ਕਮੇਟੀ ਨੇ 2025-26 (ਅਕਤੂਬਰ-ਸਤੰਬਰ) ਲਈ 10.25% ਦੀ ਮੂਲ ਰਿਕਵਰੀ ਦਰ ਲਈ ਗੰਨੇ ਦੀ ਉਚਿਤ ਅਤੇ ਲਾਹੇਵੰਦ ਕੀਮਤ (FRP) 355 ਰੁਪਏ ਪ੍ਰਤੀ ਕੁਇੰਟਲ ਨੂੰ ਮਨਜ਼ੂਰੀ ਦਿੱਤੀ ਹੈ। ਇਸ ਵਿੱਚ 10.25% ਤੋਂ ਵੱਧ ਰਿਕਵਰੀ ਵਿੱਚ ਹਰ 0.1% ਦੀ ਰਿਕਵਰੀ ਲਈ 3.46 ਰੁਪਏ ਪ੍ਰਤੀ ਕੁਇੰਟਲ ਦਾ ਪ੍ਰੀਮੀਅਮ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਰਿਕਵਰੀ ਵਿੱਚ ਹਰ 0.1% ਦੀ ਕਮੀ ਲਈ FRP ਵਿੱਚ 3.46 ਰੁਪਏ ਪ੍ਰਤੀ ਕੁਇੰਟਲ ਦੀ ਕਮੀ ਕੀਤੀ ਜਾਵੇਗੀ।

 ਕੀ ਹੈ FRP ?

ਹਰ ਸਾਲ ਕੇਂਦਰ ਸਰਕਾਰ ਖੇਤੀਬਾੜੀ ਲਾਗਤ ਅਤੇ ਕੀਮਤਾਂ ਕਮਿਸ਼ਨ (CACP) ਦੀਆਂ ਸਿਫ਼ਾਰਸ਼ਾਂ ਦੇ ਆਧਾਰ 'ਤੇ ਗੰਨੇ ਦੀ FRP ਨਿਰਧਾਰਤ ਕਰਦੀ ਹੈ। ਐੱਫਆਰਪੀ ਘੱਟੋ-ਘੱਟ ਕੀਮਤ ਹੈ, ਜਿਸ ਤੋਂ ਘੱਟ ਕੀਮਤ 'ਤੇ ਕੋਈ ਵੀ ਖੰਡ ਮਿੱਲ ਗੰਨਾ ਨਹੀਂ ਖਰੀਦ ਸਕਦੀ। ਇਸਦੀ ਗਣਨਾ ਸਾਰੇ ਪ੍ਰਮੁੱਖ ਗੰਨਾ ਉਤਪਾਦਕ ਰਾਜਾਂ ਦੀ ਗੰਨਾ ਉਤਪਾਦਨ ਲਾਗਤ ਨੂੰ ਦੇਖ ਕੇ ਕੀਤੀ ਜਾਂਦੀ ਹੈ।ਗੰਨੇ ਦੀ FRP ਗੰਨਾ (ਨਿਯੰਤਰਣ) ਆਦੇਸ਼, 1966 ਦੇ ਤਹਿਤ ਨਿਰਧਾਰਤ ਕੀਤੀ ਗਈ ਹੈ।

Related Post