PTC News
Search

Punjab Bachao Rally : ਪੰਜਾਬੀ ਇਕੱਠੇ ਹੋ ਕੇ ਹੁਣ ਦਿੱਲੀ ਵਾਲੀਆਂ ਪਾਰਟੀਆਂ ਨੂੰ ਪੰਜਾਬ ਵਿੱਚੋਂ ਭਜਾਉਣਗੇ ; ਫਤਿਹਗੜ੍ਹ ਸਾਹਿਬ ਚ ਗਰਜੇ ਸੁਖਬੀਰ ਸਿੰਘ ਬਾਦਲ

Punjab Bachao Rally : ਅਕਾਲੀ ਦਲ ਦੇ ਪ੍ਰਧਾਨ Sukhbir Singh Badal ਨੇ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ 'ਆਪ' ਨੇ ਪਹਿਲਾਂ ਪੰਜਾਬ ਨੂੰ ਕਰਜ਼ੇ ਵਿੱਚ ਡੋਬ ਕੇ ਰੱਖ ਦਿੱਤਾ ਹੈ ਅਤੇ ਹੁਣ ਬਿਜਲੀ ਸੰਕਟ ਵਿੱਚ ਧੱਕ ਦਿੱਤਾ ਹੈ।

By  KRISHAN KUMAR SHARMA September 15th 2026 05:35 PM -- Updated: September 15th 2026 05:38 PM

Punjab Bachao Rally : ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ ਮੰਗਲਵਾਰ ਨੂੰ ਫਤਿਹਗੜ੍ਹ ਸਾਹਿਬ ਵਿਖੇ 'ਪੰਜਾਬ ਬਚਾਓ' ਰੈਲੀ ਕੀਤੀ ਗਈ, ਜਿਸ ਦੌਰਾਨ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਪੰਜਾਬੀਆਂ ਨੂੰ 2027 ਵਿਧਾਨ ਸਭਾ ਚੋਣਾਂ 'ਚ ਇਕਜੁਟ ਹੋਣ ਦਾ ਸੁਨੇਹਾ ਦਿੰਦਿਆਂ ਅਕਾਲੀ ਦਲ ਨੂੰ ਜਿਤਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਦਿੱਲੀ ਵਾਲੀਆਂ ਪਾਰਟੀਆਂ ਨੇ ਪੰਜਾਬ ਨਾਲ ਹਮੇਸ਼ਾ ਧੋਖਾ ਕੀਤਾ ਹੈ ਅਤੇ ਇਹ ਪੰਜਾਬ 'ਚ ਗੁਰੂਘਰਾਂ 'ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਆਮ ਆਦਮੀ ਪਾਰਟੀ (AAP) ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ 'ਆਪ' ਨੇ ਪਹਿਲਾਂ ਪੰਜਾਬ ਨੂੰ ਕਰਜ਼ੇ ਵਿੱਚ ਡੋਬ ਕੇ ਰੱਖ ਦਿੱਤਾ ਹੈ ਅਤੇ ਹੁਣ ਬਿਜਲੀ ਸੰਕਟ (Punjab Power Crisis) ਵਿੱਚ ਧੱਕ ਦਿੱਤਾ ਹੈ।

ਸਰਕਾਰ ਬਣਨ 'ਤੇ ਪੰਜਾਬ 'ਚ ਬਿਜਲੀ ਸਰਪਲਸ ਕਰਾਂਗੇ : ਸੁਖਬੀਰ ਸਿੰਘ ਬਾਦਲ

ਫਤਿਹਗੜ੍ਹ ਸਾਹਿਬ ਵਿਖੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਹੋਏ ਬਿਜਲੀ ਦੇ ਬੁਰੇ ਹਾਲ ਦਾ ਦੋਸ਼ੀ ਮੁੱਖ ਮੰਤਰੀ ਭਗਵੰਤ ਮਾਨ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਜੋ ਪਹਿਲਾਂ ਬਿਜਲੀ ਪੱਖੋ ਸਰਪਲਸ ਸੂਬਾ ਸੀ, ਉਸ ਪਿੱਛੇ ਸਵਰਗੀ ਸ. ਪ੍ਰਕਾਸ਼ ਸਿੰਘ ਬਾਦਲ ਦਾ ਹੱਥ ਸੀ, ਉਨ੍ਹਾਂ ਨੇ ਆਪਣੇ ਕਾਰਜਕਾਲ ਸਮੇਂ ਲੋਕਾਂ ਦੀ ਸੇਵਾ ਕਰਦਿਆਂ ਬਿਜਲੀ ਸਰਪਲਸ ਕੀਤੀ। ਜੋ ਹੁਣ ਦੁਬਾਰਾ ਫਿਰ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਉਹ ਖੁਦ ਉਸੇ ਲੀਹਾਂ 'ਤੇ ਚਲਦਿਆਂ ਪੰਜਾਬ ਨੂੰ ਬਿਜਲੀ ਸਰਪਲਸ ਸੂਬਾ ਬਣਾ ਦੇਣਗੇ। ਉਨ੍ਹਾਂ ਵਾਅਦਾ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਪੰਜਾਬ ਵਿੱਚ ਬਿਜਲੀ ਸਰਪਲਸ ਕਰ ਦਿੱਤੀ ਜਾਵੇਗੀ।

Punjabi Truck Driver : ਪੰਜਾਬੀ ਟਰੱਕ ਡਰਾਈਵਰ ਨੂੰ ਸਾਊਦੀ 'ਚ ਮੌਤ ਦੀ ਸਜ਼ਾ, ਪਰਿਵਾਰ ਨੇ ਭਾਰਤ ਸਰਕਾਰ ਤੋਂ ਤੁਰੰਤ ਦਖਲ ਮੰਗਿਆ

'ਕਿਸੇ ਦੇ ਘਰ ਦਾ ਜੀਅ ਮਰ ਜਾਵੇ, ਤੇ ਮੁੱਖ ਮੰਤਰੀ ਦਾ ਛੋਟੀ ਗੱਲ ਕਹਿਣਾ ਸ਼ੋਭਦਾ ਨਹੀਂ'

ਸੀਐਮ ਮਾਨ ਨੂੰ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ 'ਤੇ ਘੇਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿਸੇ ਸਰਕਾਰ ਦੇ ਮੰਤਰੀ ਕਰਕੇ ਕਿਸੇ ਦੇ ਘਰ ਦਾ ਜੀਅ ਚਲਾ ਗਿਆ ਹੋਵੇ ਅਤੇ ਮੁੱਖ ਮੰਤਰੀ ਲਈ ਇਸ ਨੂੰ 'ਛੋਟੀ ਗੱਲ' ਕਹਿਣਾ ਬਰਦਾਸ਼ਤ ਯੋਗ ਨਹੀਂ ਹੈ। ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸਮਾਗਮ ਦੌਰਾਨ ਸਵਾਲ ਨਾ ਪੁੱਛਣ ਦੇਣ ਅਤੇ ਫਿਰ ਮਾਫੀ ਮੰਗਵਾਉਣ ਲਈ ਜਲੀਲ ਕਰਨ ਪਿੱਛੋਂ ਗੁਲਜ਼ਾਰ ਸਿੰਘ ਨੇ ਸਲਫਾਸ ਖਾ ਲਈ ਸੀ, ਜਿਸ ਦੀ ਅਗਲੇ ਦਿਨ ਮੌਤ ਹੋ ਗਈ ਸੀ। 

'ਲੋਕ, ਬਦਲਾਅ ਚਾਹੁੰਦੇ ਹਨ, ਦਿੱਲੀ ਵਾਲੀਆਂ ਪਾਰਟੀਆਂ ਨੂੰ ਭਜਾਉਣਗੇ'

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ, ਕਿਉਂਕਿ ਪੰਜਾਬ ਨੂੰ ਚੜਦੀਕਲਾ ਵਿੱਚ ਹਮੇਸ਼ਾ ਖੇਤਰੀ ਪਾਰਟੀ ਹੀ ਲਿਜਾਂਦੀ ਰਹੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੁਣ ਪੰਜਾਬੀ ਦਿੱਲੀ ਦੀਆਂ ਸਾਰੀਆਂ ਪਾਰਟੀਆਂ ਨੂੰ ਭਜਾ ਕੇ ਛੱਡਣਗੇ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁਖੀ ਭਗਵੰਤ ਮਾਨ ਵੱਲੋਂ ਵਿਕਾਸ ਦਾ ਇੱਕ ਡੱਕਾ ਤੱਕ ਨਹੀਂ ਤੋੜਿਆ ਗਿਆ ਅਤੇ ਸ਼ਰਾਬ ਪੀ-ਪੀ ਕੇ ਪੰਜਾਬ ਨੂੰ ਤਬਾਹ ਕਰਕੇ ਰੱਖ ਦਿੱਤਾ।

ਚੰਡੀਗੜ੍ਹ 'ਚ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ, ਸਚਿਨ ਪਾਇਲਟ ਤੇ ਵੜਿੰਗ ਸਮੇਤ ਕਈ ਲੀਡਰ ਹਿਰਾਸਤ 'ਚ

ਪੰਜਾਬ ਪੁਲਿਸ ਨੂੰ ਵੱਡੀ ਸਫਲਤਾ, ਕੈਨੇਡਾ ਤੋਂ ਡਿਪੋਰਟ ਲਾਰੈਂਸ ਬਿਸ਼ਨੋਈ ਦਾ ਕਰੀਬੀ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Related Post