Sukhbir Singh Badal ਵੱਲੋਂ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਹੜ੍ਹਾਂ ਮਾਰੇ ਲੋਕਾਂ ਦੀ ਮਦਦ ਵਾਸਤੇ ਨਿਤਰਣ ਦੀ ਅਪੀਲ

Shiromani Akali Dal : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਵਿਚ ਹੜ੍ਹਾਂ ਦੇ ਵਿਗੜੇ ਹੋਏ ਹਾਲਾਤ ਦੇ ਮੱਦੇਨਜ਼ਰ ਪਾਰਟੀ ਦੀ 31 ਅਗਸਤ ਨੂੰ ਮੋਗਾ ਵਿਚ ਹੋਣ ਵਾਲੀ ਫਤਿਹ ਰੈਲੀ ਮੁਲਤਵੀ ਕਰਨ ਦਾ ਐਲਾਨ ਕੀਤਾ। ਅਕਾਲੀ ਦਲ ਦੇ ਪ੍ਰਧਾਨ ਨੇ ਪਾਰਟੀ ਕੇਡਰ ਨੂੰ ਅਪੀਲ ਕੀਤੀ ਕਿ ਉਹ ਹੜ੍ਹ ਮਾਰੇ ਇਲਾਕਿਆਂ ਵਿਚ ਲੋਕਾਂ ਦੀ ਮਦਦ ਵਾਸਤੇ ਤੁਰੰਤ ਨਿਤਰਣ। ਉਹਨਾਂ ਨੇ ਪਾਰਟੀ ਕੇਡਰ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੀ ਮਦਦ ਕਰਨ ਵਾਸਤੇ ਡੀਜ਼ਲ, ਪਲਾਸਟਿਕ ਪਾਈਪਾਂ, ਟਰੈਕਟਰ, ਖਾਣੇ ਦੇ ਪੈਕਟ ਤੇ ਪਸ਼ੂਆਂ ਲਈ ਚਾਰਾ ਪ੍ਰਭਾਵਤ ਇਲਾਕਿਆਂ ਵਿਚ ਪਹੁੰਚਦਾ ਕਰਨ

By  Shanker Badra August 26th 2025 06:23 PM

Shiromani Akali Dal : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਵਿਚ ਹੜ੍ਹਾਂ ਦੇ ਵਿਗੜੇ ਹੋਏ ਹਾਲਾਤ ਦੇ ਮੱਦੇਨਜ਼ਰ ਪਾਰਟੀ ਦੀ 31 ਅਗਸਤ ਨੂੰ ਮੋਗਾ ਵਿਚ ਹੋਣ ਵਾਲੀ ਫਤਿਹ ਰੈਲੀ ਮੁਲਤਵੀ ਕਰਨ ਦਾ ਐਲਾਨ ਕੀਤਾ। ਅਕਾਲੀ ਦਲ ਦੇ ਪ੍ਰਧਾਨ ਨੇ ਪਾਰਟੀ ਕੇਡਰ ਨੂੰ ਅਪੀਲ ਕੀਤੀ ਕਿ ਉਹ ਹੜ੍ਹ ਮਾਰੇ ਇਲਾਕਿਆਂ ਵਿਚ ਲੋਕਾਂ ਦੀ ਮਦਦ ਵਾਸਤੇ ਤੁਰੰਤ ਨਿਤਰਣ। ਉਹਨਾਂ ਨੇ ਪਾਰਟੀ ਕੇਡਰ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੀ ਮਦਦ ਕਰਨ ਵਾਸਤੇ ਡੀਜ਼ਲ, ਪਲਾਸਟਿਕ ਪਾਈਪਾਂ, ਟਰੈਕਟਰ, ਖਾਣੇ ਦੇ ਪੈਕਟ ਤੇ ਪਸ਼ੂਆਂ ਲਈ ਚਾਰਾ ਪ੍ਰਭਾਵਤ ਇਲਾਕਿਆਂ ਵਿਚ ਪਹੁੰਚਦਾ ਕਰਨ।

ਅਕਾਲੀ ਦਲ ਦੇ ਪ੍ਰਧਾਨ ਨੇ ਹੈਰਾਨੀ ਪ੍ਰਗਟ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਦੀ ਦੁੱਖ ਤਕਲੀਫ ਵਿਚ ਬੇਪਰਵਾਹ ਹਨ ਅਤੇ ਉਹ ਆਪਣੇ ਪਰਿਵਾਰ ਨਾਲ ਚੇਨਈ ਵਿਚ ਛੁੱਟੀਆਂ ਮਨਾ ਰਹੇ ਹਨ ਜਦੋਂ ਕਿ ਸੂਬੇ ਦੇ ਲੋਕ ਹੜ੍ਹਾਂ ਦੀ ਮਾਰ ਹੇਠ ਆ ਕੇ ਮੁਸ਼ਕਿਲਾਂ ਝੱਲ ਰਹੇ ਹਨ। ਉਹਨਾਂ ਨੇ ਇਸ ਕਾਰਵਾਈ ਨੂੰ ਸ਼ਰਮਨਾਕ ਤੇ ਅਫਸੋਸਜਨਕ ਕਰਾਰ ਦਿੰਦਿਆਂ ਮੰਗ ਕੀਤੀ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਹੜ੍ਹ ਪ੍ਰਭਾਵਤ ਲੋਕਾਂ ਨੂੰ ਫੌਰੀ ਅੰਤਰਿਮ ਰਾਹਤ ਪ੍ਰਦਾਨ ਕਰੇ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਹਰ ਪ੍ਰਭਾਵਤ ਥਾਂ ’ਤੇ ਲੋਕਾਂ ਤੱਕ ਪਹੁੰਚ ਕਰਨ ਅਤੇ ਮਦਦ ਕਰਨ ਦਾ ਹਰ ਸੰਭਵ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਉਹਨਾਂ ਨੇ ਫਾਜ਼ਿਲਕਾ, ਅਬੋਹਰ ਤੇ ਸੁਲਤਾਨਪੁਰ ਲੋਧੀ ਦਾ ਦੌਰਾ ਕੀਤਾ ਹੈ ਅਤੇ ਅੱਜ ਉਹ ਤਰਨ ਤਾਰਨ ਦੌਰੇ ’ਤੇ ਹਨ। ਉਹਨਾਂ ਕਿਹਾ ਕਿ ਹੁਸ਼ਿਆਰਪੁਰ ਵਿਚ ਵੀ ਹੜ੍ਹਾਂ ਦੀ ਮਾਰ ਦੀ ਖਬਰ ਹੈ ਜਿਸ ਵਾਸਤੇ ਉਹਨਾਂ ਅਕਾਲੀ ਦਲ ਦੀ ਟੀਮ ਦੀ ਡਿਊਟੀ ਮੁਸ਼ਕਿਲਾਂ ਵਿਚ ਘਿਰੇ ਲੋਕਾਂ ਦੀ ਮਦਦ ਵਾਸਤੇ ਲਗਾਈ ਹੈ।

Related Post