ਸੁਖਬੀਰ ਸਿੰਘ ਬਾਦਲ ਨੇ ਗ੍ਰਹਿ ਮੰਤਰੀ ਨੂੰ ਨਵੰਬਰ ਚ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜਥਿਆਂ ਨੂੰ ਜਾਣ ਦੀ ਪ੍ਰਵਾਨਗੀ ਨਾ ਦੇਣ ਦੇ ਹੁਕਮਾਂ ਦੀ ਸਮੀਖਿਆ ਦੀ ਕੀਤੀ ਅਪੀਲ

Shiromani Akali Dal : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਗ੍ਰਹਿ ਮੰਤਰਾਲੇ ਵੱਲੋਂ ਨਵੰਬਰ ਮਹੀਨੇ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਪਾਕਿਸਤਾਨ ਜਾਣ ਵਾਲੇ ਜੱਥਿਆਂ ਦੀਆਂ ਅਰਜ਼ੀਆਂ ਪ੍ਰਵਾਨ ਨਾ ਕਰਨ ਲਈ ਜਾਰੀ ਕੀਤੇ ਗਏ ਹੁਕਮਾਂ ਦੀ ਸਮੀਖਿਆ ਕੀਤੀ ਜਾਵੇ

By  Shanker Badra September 15th 2025 05:14 PM -- Updated: September 15th 2025 05:15 PM

Shiromani Akali Dal : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਗ੍ਰਹਿ ਮੰਤਰਾਲੇ ਵੱਲੋਂ ਨਵੰਬਰ ਮਹੀਨੇ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਪਾਕਿਸਤਾਨ ਜਾਣ ਵਾਲੇ ਜੱਥਿਆਂ ਦੀਆਂ ਅਰਜ਼ੀਆਂ ਪ੍ਰਵਾਨ ਨਾ ਕਰਨ ਲਈ ਜਾਰੀ ਕੀਤੇ ਗਏ ਹੁਕਮਾਂ ਦੀ ਸਮੀਖਿਆ ਕੀਤੀ ਜਾਵੇ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਿੱਖ ਸ਼ਰਧਾਲੂ 1950 ਦੇ ਨਹਿਰੂ-ਲਿਆਕਤ ਸਮਝੌਤੇ ਤਹਿਤ ਹਰ ਸਾਲ ਪਾਕਿਸਤਾਨ ਵਿਚ ਗੁਰਧਾਮਾਂ ਦੇ ਦਰਸ਼ਨਾਂ ਵਾਸਤੇ ਜਾਂਦੇ ਹਨ ਤੇ ਸਮਝੌਤੇ ਤਹਿਤ ਚਾਰ ਅਹਿਮ ਮੌਕਿਆਂ ’ਤੇ ਇਹਨਾਂ ਜੱਥਿਆਂ ਵਾਸਤੇ ਵਿਸ਼ੇਸ਼ ਪ੍ਰਵਾਨਗੀ ਹੁੰਦੀ ਹੈ ਜਿਹਨਾਂ ਵਿਚੋਂ ਸਭ ਤੋਂ ਅਹਿਮ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੁੰਦਾ ਹੈ।

ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਸਿੱਖ ਸ਼ਰਧਾਲੂ ਇਸ ਪਵਿੱਤਰ ਮੌਕੇ ’ਤੇ ਸ੍ਰੀ ਨਨਕਾਣਾ ਸਾਹਿਬ ਨਤਮਤਸਕ ਹੋਣਾ ਲੋਚਦੇ ਹਨ ਅਤੇ ਉਹਨਾਂ ਨੂੰ ਅਜਿਹਾ ਨਾ ਕਰਨ ਦੇਣ ਨਾਲ ਉਹਨਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇਗੀ। ਉਹਨਾਂ ਨੇ ਮੰਗ ਕੀਤੀ ਕਿ ਇਸ ਸਬੰਧ ਵਿਚ ਜਾਰੀ ਐਡਵਾਈਜ਼ਰੀ ਦੀ ਸਮੀਖਿਆ ਕੀਤੀ ਜਾਵੇ ਅਤੇ ਸ਼ਰਧਾਲੂਆਂ ਨੂੰ ਉਹਨਾਂ ਦੇ ਆਪਣੇ ਜ਼ੋਖ਼ਮ ’ਤੇ ਜਾਣ ਦੀ ਆਗਿਆ ਦਿੱਤੀ ਜਾਵੇ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਦੋਂ ਆਪਣੀ ਕੁੜਤਣ ਸਿਖ਼ਰਾਂ ’ਤੇ ਸੀ, ਉਸ ਵੇਲੇ ਵੀ ਸਿੱਖ ਪਾਕਿਸਤਾਨ ਗਏ ਸਨ ਅਤੇ ਹੁਣ ਦੋਵਾਂ ਮੁਲਕਾਂ ਦਰਮਿਆਨ ਕ੍ਰਿਕਟ ਸੰਬੰਧ ਮੁੜ ਸ਼ੁਰੂ ਹੋਣ ਤੋਂ ਬਾਅਦ ਸਿੱਖਾਂ ਨੂੰ ਪਾਕਿਸਤਾਨ ਵਿਚ ਉਹਨਾਂ ਦੇ ਪਵਿੱਤਰ ਅਸਥਾਨਾਂ ’ਤੇ ਜਾਣ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਗ੍ਰਹਿ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਪਾਕਿਸਤਾਨ ਵਿਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਵਾਸਤੇ ਕਰਤਾਰਪੁਰ ਲਾਂਘਾ ਵੀ ਮੁੜ ਖੋਲ੍ਹਿਆ ਜਾਵੇ। ਉਹਨਾਂ ਕਿਹਾ ਕਿ ਹਾਲ ਹੀ ਵਿਚ ਕਰਤਾਰਪੁਰ ਸਾਹਿਬ ਦੇ ਹੜ੍ਹਾਂ ਦੇ ਪਾਣੀ ਵਿਚ ਘਿਰ ਜਾਣ ਦੀਆਂ ਰਿਪੋਰਟਾਂ ਤੋਂ ਸਿੱਖ ਕੌਮ ਦੇ ਮਨਾਂ ਨੂੰ ਠੇਸ ਪਹੁੰਚੀ ਸੀ। ਉਹਨਾਂ ਕਿਹਾ ਕਿ ਭਾਵੇਂ ਪਾਕਿਸਤਾਨ ਸਰਕਾਰ ਨੇ ਪਵਿੱਤਰ ਅਸਥਾਨ ਦੀ ਸਫਾਈ ਕਰਵਾ ਦਿੱਤੀ ਹੈ ਪਰ ਸਿੱਖ ’ਸੇਵਾ’ ਵਿਚ ਭਾਗ ਲੈਣਾ ਚਾਹੁੰਦੇ ਹਨ ਕਿਉਂਕਿ ਇਸ ਅਸਥਾਨ ਪ੍ਰਤੀ ਸਿੱਖਾਂ ਵਿਚ ਬਹੁਤ ਡੂੰਘੀ ਸੇਵਾ ਭਾਵਨਾ ਤੇ ਭਾਵੁਕ ਮੁਹੱਤਤਾ ਹੈ।

Related Post