ਜਿੱਥੇ ਅਕਾਲੀ ਮਿਲਣ ਉਨ੍ਹਾਂ ਦੇ ਨਾਮਜਦਗੀ ਪੱਤਰ ਪਾੜ੍ਹ ਦਿਓ... , ਪਟਿਆਲਾ ਪੁਲਿਸ ਦੀ ਕਾਨਫਰੰਸ ਕਾਲ ਦੀ ਕਥਿਤ ਆਡੀਓ ਆਈ ਸਾਹਮਣੇ
ਦੱਸ ਦਈਏ ਕਿ ਪਟਿਆਲਾ ਐਸਐਸਪੀ ਦੀ ਕਾਨਫਰੰਸ ਕਾਲ ਦੀ ਕਥਿਤ ਆਡੀਓ ਵਾਇਰਲ ਹੋ ਰਹੀ ਹੈ। ਜਿਸ ’ਚ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪਾੜਨ ਦੀ ਆਖੀ ਜਾ ਰਹੀ ਹੈ।
ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਇੱਕ ਵਾਰ ਫੇਰ ਤੋਂ ਸੂਬੇ ’ਚ ਸਿਆਸੀ ਮਾਹੌਲ ਭਖਿਆ ਹੋਇਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਪੁਲਿਸ ’ਤੇ ਸਵਾਲ ਚੁੱਕੇ ਗਏ ਹਨ।
ਦੱਸ ਦਈਏ ਕਿ ਪਟਿਆਲਾ ਐਸਐਸਪੀ ਦੀ ਕਾਨਫਰੰਸ ਕਾਲ ਦੀ ਕਥਿਤ ਆਡੀਓ ਵਾਇਰਲ ਹੋ ਰਹੀ ਹੈ। ਜਿਸ ’ਚ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪਾੜਨ ਦੀ ਆਖੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਥਿਤ ਆਡੀਓ ਜਾਰੀ ਕਰਕੇ ਪੰਜਾਬ ਪੁਲਿਸ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕਤੰਤਰ ਦਾ ਘਾਣ ਕਰਕੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੁੱਟਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ’ਤੇ ਪੋਸਟ ਤੇ ਕਥਿਤ ਆਡੀਓ ਸਾਂਝੀ ਕਰ ਗੱਲਬਾਤ ਦਾ ਪੂਰਾ ਜ਼ਿਕਰ ਕੀਤਾ ਹੈ। ਆਡੀਓ ਕਾਲ ’ਚ ਸਾਫ ਸੁਣਨ ਨੂੰ ਮਿਲ ਰਿਹਾ ਹੈ ਕਿ ਜਿੱਥੇ ਵੀ ਅਕਾਲੀ ਮਿਲਣ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਨੂੰ ਪਾੜ ਦਿੱਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਲੋਕਤੰਤਰ ਦਾ ਘਾਣ ਕਰਕੇ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਬੇਸ਼ਰਮੀ ਨਾਲ ਲੁੱਟਣ ਦੀ ਤਿਆਰੀ ਸਬੰਧੀ ਪਟਿਆਲਾ ਪੁਲਿਸ ਦੀ ਕੱਲ੍ਹ ਰਾਤ ਦੀ ਹੋਈ ਮੋਸਟ ਸੈਂਸੀਟਿਵ ਕਾਨਫਰੰਸ ਕਾਲ ਦੀ ਸਾਰੀ ਰਿਕਾਰਡਿੰਗ ਸਾਹਮਣੇ ਆਈ ਹੈ।
ਕਾਬਿਲੇਗੌਰ ਹੈ ਕਿ ਪੰਜਾਬ ਅੰਦਰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਦਾ ਅੱਜ ਆਖਰੀ ਦਿਨ ਹੈ। ਉਮੀਦਵਾਰ ਸ਼ਾਮ ਤਿੰਨ ਵਜੇ ਤੱਕ ਨਾਮਜ਼ਦਗੀ ਦਾਖਲ ਕਰ ਸਕਦੇ ਹਨ। 5 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। ਉੱਥੇ ਹੀ 6 ਦਸੰਬਰ ਨੂੰ ਚੋਣ ਨਾ ਲੜਨ ਵਾਲੇ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ।
ਇਹ ਵੀ ਪੜ੍ਹੋ : Amritsar ’ਚ ਵਾਪਰਿਆ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਪ੍ਰਾਈਵੇਟ ਬੱਸ ਟਿੱਪਰ ਨਾਲ ਟਕਰਾਈ, ਬੱਚੇ ਸਣੇ 2 ਦੀ ਮੌਤ