Mahashivratri ਮੌਕੇ ਸੁਖਬੀਰ ਸਿੰਘ ਬਾਦਲ ਤੇ MP ਹਰਸਿਮਰਤ ਕੌਰ ਬਾਦਲ ਨੇ ਦਿੱਤੀਆਂ ਵਧਾਈਆਂ

Mahashivratri 2026 : ਅੱਜ ਪੂਰੇ ਦੇਸ਼ ਭਰ ’ਚ ਮਹਾ ਸ਼ਿਵਰਾਤਰੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਸਵੇਰ ਤੋਂ ਹੀ ਮੰਦਿਰਾਂ ’ਚ ਭਗਤ ਭਗਵਾਨ ਸ਼ਿਵ ਦੀ ਪੂਜਾ ਕਰ ਰਹੇ ਹਨ ਅਤੇ ਬਮ-ਬਮ ਭੋਲੇ ਨਾਥ ਦੇ ਜੈਕਾਰੇ ਲਗਾਉਂਦੇ ਹੋਏ ਦਿਖਾਈ ਦੇ ਰਹੇ ਹਨ।

By  Shanker Badra February 15th 2026 01:09 PM -- Updated: February 15th 2026 01:12 PM

Mahashivratri 2026 : ਅੱਜ ਪੂਰੇ ਦੇਸ਼ ਭਰ ’ਚ ਮਹਾ ਸ਼ਿਵਰਾਤਰੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਸਵੇਰ ਤੋਂ ਹੀ ਮੰਦਿਰਾਂ ’ਚ ਭਗਤ ਭਗਵਾਨ ਸ਼ਿਵ ਦੀ ਪੂਜਾ ਕਰ ਰਹੇ ਹਨ ਅਤੇ ਬਮ-ਬਮ ਭੋਲੇ ਨਾਥ ਦੇ ਜੈਕਾਰੇ ਲਗਾਉਂਦੇ ਹੋਏ ਦਿਖਾਈ ਦੇ ਰਹੇ ਹਨ। ਮਹਾਸ਼ਿਵਰਾਤਰੀ ਦੇ ਸ਼ੁੱਭ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਤਨੀ ਤੇ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਪੂਰੇ ਦੇਸ਼ ਵਾਸੀਆਂ ਨੂੰ ਇਸ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ। 


ਸੁਖਬੀਰ ਸਿੰਘ ਬਾਦਲ ਨੇ ਫੇਸਬੁੱਕ ’ਤੇ ਪੋਸਟ ਪਾਉਂਦੇ ਹੋਏ ਲਿਖਿਆ, ‘‘ਮਹਾਸ਼ਿਵਰਾਤਰੀ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਭਗਵਾਨ ਸ਼ਿਵ ਤੁਹਾਡੇ ਅਤੇ ਤੁਹਾਡੇ ਪਰਿਵਾਰ ਤੇ ਹਮੇਸ਼ਾ ਮਿਹਰ ਭਰਿਆ ਹੱਥ ਰੱਖਣ। ਇਸੇ ਤਰ੍ਹਾਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਵਧਾਈ ਦਿੰਦੇ ਹੋਏ ਫੇਸਬੁੱਕ ’ਤੇ ਲਿਖਿਆ, ‘‘ ਆਪ ਸਭ ਨੂੰ ਮਹਾਂ ਸ਼ਿਵਰਾਤਰੀ ਦੇ ਪਾਵਨ ਤਿਉਹਾਰ ਦੀਆਂ ਬਹੁਤ-ਬਹੁਤ ਮੁਬਾਰਕਾਂ। ਭਗਵਾਨ ਸ਼ਿਵ ਜੀ ਦੀ ਅਪਾਰ ਕਿਰਪਾ ਨਾਲ ਆਪ ਸਭ ਦੇ ਜੀਵਨ ਵਿੱਚ ਖੁਸ਼ੀਆਂ, ਪਿਆਰ ਅਤੇ ਤੰਦਰੁਸਤੀ ਬਣੀ ਰਹੇ।

ਦੱਸ ਦੇਈਏ ਕਿ ਮਹਾਸ਼ਿਵਰਾਤਰੀ ਨੂੰ ਹਿੰਦੂ ਧਰਮ ਦੇ ਸਭ ਤੋਂ ਪਵਿੱਤਰ ਤਿਉਹਾਰਾਂ 'ਚੋਂ ਇਕ ਮੰਨਿਆ ਜਾਂਦਾ ਹੈ। ਇਸ ਦਿਨ ਸ਼ਿਵ ਪਰਿਵਾਰ ਦੀ ਪੂਜਾ ਕਰਨ ਨਾਲ ਤੁਹਾਡੇ ਘਰ, ਪਰਿਵਾਰ ਅਤੇ ਜੀਵਨ 'ਚ ਸਕਾਰਾਤਮਕ ਅਸੀਸਾਂ ਮਿਲਦੀਆਂ ਹਨ। ਇਹ ਮੰਨਿਆ ਜਾਂਦਾ ਹੈ ਕਿ ਇਸ ਖਾਸ ਮੌਕੇ 'ਤੇ ਭਗਵਾਨ ਸ਼ਿਵ ਨੂੰ ਉਨ੍ਹਾਂ ਦੇ ਮਨਪਸੰਦ ਭੇਟ ਚੜ੍ਹਾਉਣ ਨਾਲ ਉਹ ਜਲਦੀ ਖੁਸ਼ ਹੋ ਜਾਂਦੇ ਹਨ, ਖੁਸ਼ੀ, ਸ਼ਾਂਤੀ, ਖੁਸ਼ਹਾਲੀ ਅਤੇ ਇੱਛਾਵਾਂ ਦੀ ਪੂਰਤੀ ਹੁੰਦੀ ਹੈ। 


Related Post