Punjab Assembly Election 2027 : ਸੁਖਬੀਰ ਸਿੰਘ ਬਾਦਲ ਦਾ ਵੱਡਾ ਐਲਾਨ , ਗਿੱਦੜਬਾਹਾ ਤੋਂ ਲੜਨਗੇ 2027 ਦੀ ਵਿਧਾਨ ਸਭਾ ਚੋਣ
Punjab Assembly Election 2027 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal )ਨੇ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ( Punjab Assembly Election 2027 ) ਨੂੰ ਲੈ ਕੇ ਇੱਕ ਵੱਡਾ ਰਾਜਨੀਤਿਕ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਲੋਕਾਂ ਦੀ ਭਾਰੀ ਮੰਗ ਤੋਂ ਬਾਅਦ ਉਹ ਆਉਣ ਵਾਲੀਆਂ 2027 ਦੀਆਂ ਚੋਣਾਂ 'ਚ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ
Punjab Assembly Election 2027 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal )ਨੇ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ( Punjab Assembly Election 2027 ) ਨੂੰ ਲੈ ਕੇ ਇੱਕ ਵੱਡਾ ਰਾਜਨੀਤਿਕ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਲੋਕਾਂ ਦੀ ਭਾਰੀ ਮੰਗ ਤੋਂ ਬਾਅਦ ਉਹ ਆਉਣ ਵਾਲੀਆਂ 2027 ਦੀਆਂ ਚੋਣਾਂ 'ਚ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗਿੱਦੜਬਾਹਾ ਦੇ ਲੋਕ ਕਾਫ਼ੀ ਸਮੇਂ ਤੋਂ ਉਨ੍ਹਾਂ ਨੂੰ ਆਪਣਾ ਉਮੀਦਵਾਰ ਬਣਾਉਣ ਲਈ ਆਖ ਰਹੇ ਸਨ, ਜਿਸ ਕਰਕੇ ਉਨ੍ਹਾਂ ਨੇ ਇਹ ਐਲਾਨ ਕੀਤਾ। ਇਸ ਫੈਸਲੇ ਨੂੰ 2027 ਦੀਆਂ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਰਣਨੀਤੀ ਵਿੱਚ ਇੱਕ ਵੱਡਾ ਬਦਲਾਅ ਮੰਨਿਆ ਜਾ ਰਿਹਾ ਹੈ। ਸੁਖਬੀਰ ਸਿੰਘ ਬਾਦਲ ਦੇ ਗਿੱਦੜਬਾਹਾ ਦੇ ਚੋਣ ਮੈਦਾਨ ਵਿਚ ਕੁੱਦਣ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਮੋੜ ਆ ਗਿਆ ਹੈ।
ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਨੇ ਗਿੱਦੜਬਾਹਾ ਵਿਚ ਇਕ ਦਫ਼ਤਰ ਵੀ ਖੋਲ੍ਹ ਦਿੱਤਾ ਹੈ, ਜਿਸ ਨਾਲ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪਾਰਟੀ ਨੇ ਮੁਹਿੰਮ ਨੂੰ ਤੇਜ਼ੀ ਨਾਲ ਅੱਗੇ ਵਧਾਉਣਾ ਸ਼ੁਰੂ ਕਰ ਦਿੱਤਾ ਹੈ। ਸਿਆਸੀ ਮਾਹਿਰਾਂ ਮਤਾਬਕ ਗਿੱਦੜਬਾਹਾ ਕਿਸੇ ਸਮੇਂ ਅਕਾਲੀ ਦਲ ਦਾ ਸਭ ਤੋਂ ਮਜ਼ਬੂਤ ਕਿਲ੍ਹਾ ਮੰਨਿਆ ਜਾਂਦਾ ਸੀ, ਇਸ ਲਈ ਸੁਖਬੀਰ ਬਾਦਲ ਦਾ ਇੱਥੋਂ ਚੋਣ ਲੜਨ ਦਾ ਫ਼ੈਸਲਾ ਸਿਆਸੀ ਪੱਧਰ 'ਤੇ ਵੱਡੇ ਬਦਲਾਅ ਲਿਆ ਸਕਦਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਲੰਬੇ ਸਮੇਂ ਤੋਂ ਜਲਾਲਾਬਾਦ ਹਲਕੇ ਤੋਂ ਚੋਣ ਲੜਦੇ ਆ ਰਹੇ ਹਨ ,ਜਿਥੋਂ ਉਹ ਕਈ ਵਾਰ ਜਿੱਤੇ ਵੀ ਹਨ। ਗਿੱਦੜਬਾਹਾ ਹਲਕੇ ਨਾਲ ਬਾਦਲ ਪਰਿਵਾਰ ਦਾ ਪੁਰਾਣਾ ਸਬੰਧ ਹੈ, ਕਿਉਂਕਿ ਸੂਬੇ ਦੇ ਸਾਬਕਾ ਮੁੱਖ ਮੰਤਰੀ ਅਤੇ ਸੁਖਬੀਰ ਸਿੰਘ ਬਾਦਲ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਵੀ ਇਸੇ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਹਨ।
ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਗਿੱਦੜਬਾਹਾ ਤੋਂ ਚੋਣ ਲੜਦੇ ਰਹੇ ਹਨ। ਵੜਿੰਗ ਕਈ ਵਾਰ ਖੁੱਲ੍ਹੇਆਮ ਚੁਣੌਤੀ ਦੇ ਚੁੱਕੇ ਹਨ ਕਿ ਸੁਖਬੀਰ ਬਾਦਲ ਗਿੱਦੜਬਾਹਾ ਹਲਕੇ ਤੋਂ ਚੋਣ ਲੜ ਕੇ ਵੇਖ ਲੈਣ ਪਰ ਅੱਜ ਸੁਖਬੀਰ ਸਿੰਘ ਬਾਦਲ ਨੇ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ।