Sukhbir Singh Badal : ਡਾ. ਅੰਬੇਦਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ’ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ, ਕੀਤੀ ਇਹ ਮੰਗ

ਦੱਸ ਦਈਏ ਕਿ ਅੰਮ੍ਰਿਤਸਰ ਦੇ ਹੈਰੀਟੇਜ਼ ਸਟਰੀਟ ਵਿੱਚ ਵਾਪਰੀ ਇਹ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਹੈ, ਜਿਸ ਨੂੰ ਲੈ ਕੇ ਵਾਲਮੀਕੀ ਭਾਈਚਾਰੇ 'ਚ ਤਿੱਖਾ ਰੋਸ ਪਾਇਆ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਘਟਨਾ ਦੀ ਨਿੰਦਾ ਕੀਤੀ ਗਈ ਹੈ।

By  Aarti January 27th 2025 10:31 AM

ਅੰਮ੍ਰਿਤਸਰ 'ਚ ਡਾ. ਅੰਬੇਦਕਰ ਦੀ ਮੂਰਤੀ ਨਾਲ ਬੇਹੱਦ ਹੀ ਘਿਨਾਉਣੀ ਹਰਕਤ ਕੀਤੇ ਜਾਣ ਦੀ ਘਟਨਾ ਵਾਪਰਨ ਮਗਰੋਂ ਮਾਹੌਲ ਕਾਫੀ ਤਣਾਅਪੂਰਨ ਹੋਇਆ ਪਿਆ ਹੈ। ਦੱਸ ਦਈਏ ਕਿ ਅੰਮ੍ਰਿਤਸਰ ਦੇ ਹੈਰੀਟੇਜ਼ ਸਟਰੀਟ ਵਿੱਚ ਵਾਪਰੀ ਇਹ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਹੈ, ਜਿਸ ਨੂੰ ਲੈ ਕੇ ਵਾਲਮੀਕੀ ਭਾਈਚਾਰੇ 'ਚ ਤਿੱਖਾ ਰੋਸ ਪਾਇਆ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਘਟਨਾ ਦੀ ਨਿੰਦਾ ਕੀਤੀ ਗਈ ਹੈ। 

ਸੁਖਬੀਰ ਸਿੰਘ ਬਾਦਲ ਨੇ ਸੋਸ਼ ਮੀਡੀਆ ਐਕਸ ’ਤੇ ਕਿਹਾ ਕਿ ਗਣਤੰਤਰ ਦਿਵਸ ’ਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟਰੀਟ ’ਤੇ ਡਾ. ਬੀ.ਆਰ. ਅੰਬੇਡਕਰ ਜੀ ਦੇ ਬੁੱਤ ਦੀ ਭੰਨਤੋੜ ਕਰਨ ਦੀ ਕੋਸ਼ਿਸ਼ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਇਸ ਘਿਨਾਉਣੇ ਕੰਮ ਨੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਮੈਂ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਅਤੇ ਇਸ ਸ਼ਰਮਨਾਕ ਘਟਨਾ ਦੇ ਪਿੱਛੇ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਪੂਰੀ ਜਾਂਚ ਦੀ ਮੰਗ ਕਰਦਾ ਹਾਂ। ਉਨ੍ਹਾਂ ਕਿਹਾ ਕਿ ਆਓ ਆਪਣੇ ਸਮਾਜ ਵਿਚ ਵੰਡੀਆਂ ਪਾਉਣ ਦੀਆਂ ਅਜਿਹੀਆਂ ਘਿਣਾਉਣੀਆਂ ਕੋਸ਼ਿਸ਼ਾਂ ਵਿਰੁੱਧ ਇੱਕਜੁੱਟ ਹੋਈਏ। 

8-10 ਵਾਰੀ ਮਾਰਿਆ ਮੂਰਤੀ 'ਤੇ ਹਥੌੜਾ

ਕਾਬਿਲੇਗੌਰ ਹੈ ਕਿ ਕਿ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਨੌਜਵਾਨ ਸ਼ਖਸ ਮੂਰਤੀ 'ਤੇ ਪੌੜੀ ਲਗਾ ਕੇ ਚੜ੍ਹ ਰਿਹਾ ਹੈ ਅਤੇ ਉਪਰ ਜਾ ਕੇ ਹਥੌੜੇ ਨਾਲ ਮੂਰਤੀ ਭੰਨਣੀ ਸ਼ੁਰੂ ਕਰ ਦਿੰਦਾ ਹੈ। ਸ਼ਖਸ ਵੱਲੋਂ ਇਸ ਦੌਰਾਨ ਮੂਰਤੀ 'ਤੇ 8-10 ਵਾਰੀ ਵਾਰ ਹਥੌੜਾ ਮਾਰ ਕੇ ਤੋੜਨ ਦੀ ਕੋਸ਼ਿਸ਼ ਕੀਤੀ ਗਈ।

ਇਹ ਵੀ ਪੜ੍ਹੋ : Ambedkar statue break Video : ਅੰਮ੍ਰਿਤਸਰ 'ਚ ਗਣਤੰਤਰ ਦਿਹਾੜੇ 'ਤੇ ਵੱਡੀ ਘਟਨਾ, ਸ਼ਖਸ ਨੇ ਡਾ. ਅੰਬੇਦਕਰ ਦੀ ਮੂਰਤੀ 'ਤੇ ਮਾਰੇ ਹਥੌੜੇ, ਮੂਰਤੀ ਤੋੜਨ ਦੀ ਕੋਸ਼ਿਸ਼

Related Post