ਪਹਿਲਗਾਮ ਸੰਕਟ ਦੇ ਸਮੇਂ Indian Airlines ਵੱਲੋਂ ਮੁਨਾਫਾਖੋਰੀ ਦੀ ਕੀਤੀ ਨਿਖੇਧੀ, ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਮੰਤਰੀ ਨੂੰ ਕੀਤੀ ਅਪੀਲ

Sukhbir Singh Badal : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹ ਮੁੱਦਾ ਚੁੱਕਦਿਆਂ ਆਪਣੇ ਟਵਿੱਟਰ ਐਕਸ ਹੈਂਡਲ 'ਤੇ ਪੋਸਟ ਸਾਂਝੀ ਕਰਦਿਆਂ ਲਿਖਿਆ, ''ਸ੍ਰੀਨਗਰ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕਰ ਰਹੇ ਸੈਲਾਨੀਆਂ ਨੂੰ ਟਿਕਟਾਂ ਲਈ 35,000 ਰੁਪਏ ਤੋਂ 75,000 ਰੁਪਏ ਤੱਕ ਦਾ ਭੁਗਤਾਨ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ।''

By  KRISHAN KUMAR SHARMA April 24th 2025 03:25 PM -- Updated: April 24th 2025 03:31 PM

Indian Airlines fare hike : ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹਾਲ ਹੀ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸੂਬੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਸ ਸੰਕਟ ਦੇ ਸਮੇਂ ਵਿੱਚ, ਜਦੋਂ ਯਾਤਰੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਦੀ ਜ਼ਰੂਰਤ ਹੈ, ਦੌਰਾਨ ਕੁਝ ਏਅਰਲਾਈਨਾਂ (Indian Airlines) 'ਤੇ ਯਾਤਰੀਆਂ ਤੋਂ ਬਹੁਤ ਜ਼ਿਆਦਾ ਕਿਰਾਏ ਵਸੂਲਣ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Sinbh Badal) ਨੇ ਇਹ ਮੁੱਦਾ ਚੁੱਕਦਿਆਂ ਆਪਣੇ ਟਵਿੱਟਰ ਐਕਸ ਹੈਂਡਲ 'ਤੇ ਪੋਸਟ ਸਾਂਝੀ ਕਰਦਿਆਂ ਲਿਖਿਆ, ''ਸ੍ਰੀਨਗਰ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕਰ ਰਹੇ ਸੈਲਾਨੀਆਂ ਨੂੰ ਟਿਕਟਾਂ ਲਈ 35,000 ਰੁਪਏ ਤੋਂ 75,000 ਰੁਪਏ ਤੱਕ ਦਾ ਭੁਗਤਾਨ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ।''

ਉਨ੍ਹਾਂ ਅੱਗੇ ਕਿਹਾ ਕਿ ਅਜਿਹੀਆਂ ਕੀਮਤਾਂ ਆਮ ਦਰਾਂ ਨਾਲੋਂ ਕਈ ਗੁਣਾ ਵੱਧ ਹਨ ਅਤੇ ਇਸ ਕਾਰਨ ਸੋਸ਼ਲ ਮੀਡੀਆ 'ਤੇ ਵਿਆਪਕ ਗੁੱਸਾ ਫੈਲ ਗਿਆ ਹੈ। ਉਨ੍ਹਾਂ ਇਸਨੂੰ 'ਮਨੁੱਖੀ ਸੰਕਟ 'ਤੇ ਵਪਾਰ' ਕਰਾਰ ਦਿੱਤਾ ਹੈ ਅਤੇ ਸਰਕਾਰ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।''

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਸ ਮੁੱਦੇ ਨੂੰ ਲੈ ਕੇ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੀਆਂ ਏਅਰਲਾਈਨਾਂ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕਰਨ ਅਤੇ ਸੰਕਟ ਦੌਰਾਨ ਕਿਰਾਏ ਸੀਮਤ ਕਰਨ। ਨਾਲ ਹੀ, ਵਾਧੂ ਉਡਾਣਾਂ ਦਾ ਪ੍ਰਬੰਧ ਕਰਕੇ ਵੱਧ ਤੋਂ ਵੱਧ ਯਾਤਰੀਆਂ ਨੂੰ ਰਾਹਤ ਦਿੱਤੀ ਜਾਣੀ ਚਾਹੀਦੀ ਹੈ।

Related Post