ਸੁਖਬੀਰ ਸਿੰਘ ਬਾਦਲ ਨੇ CM ਮਾਨ ਤੇ ਕੱਸਿਆ ਤੰਜ, ਕਿਹਾ- CM ਦਾ ਮਤਲਬ ਚੀਫ ਮਨੀਸਟਰ ਹੈ ਕਾਮੇਡੀ ਮੈਨ ਨਹੀਂ..
ਚੰਡੀਗੜ੍ਹ: ਚੰਡੀਗੜ੍ਹ ਵਿੱਚ ਪੰਜਾਬ ਕੇਡਰ ਦੇ ਐਸ.ਐਸ.ਪੀ. ਕੁਲਦੀਪ ਸਿੰਘ ਚਾਹਲ ਨੂੰ ਹਟਾਉਣ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀ.ਐਮ. ਭਗਵੰਤ ਮਾਨ ਉੱਤੇ ਤੰਜ ਕੱਸਿਆ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ CM ਦਾ ਮਤਲਬ ਚੀਫ ਮਨੀਸਟਰ ਹੈ ਕਾਮੇਡੀ ਮੈਨ ਨਹੀਂ.. ਇਸ ਗੱਲ ਨੂੰ ਸਮਝੋ ਭਗਵੰਤ ਮਾਨ।
ਦੱਸ ਦੇਈਏ ਕਿ ਪੰਜਾਬ ਕੇਡਰ ਦੇ ਆਈਪੀਐਸ ਅਧਿਕਾਰੀ ਨੂੰ ਚੰਡੀਗੜ੍ਹ ਦੇ ਐਸਐਸਪੀ ਦੇ ਅਹੁਦੇ ਤੋਂ ਸਮੇਂ ਤੋਂ ਪਹਿਲਾਂ ਹਟਾਏ ਜਾਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਨਰਾਜ਼ਗੀ ਜ਼ਹਿਰ ਕੀਤਾ ਸੀ।
ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਕੇਡਰ ਦੇ ਆਈਪੀਐਸ ਅਧਿਕਾਰੀ ਨੂੰ ਚੰਡੀਗੜ੍ਹ ਦੇ ਐਸਐਸਪੀ ਦੇ ਅਹੁਦੇ ਤੋਂ ਵਾਪਸ ਭੇਜਣਾ ਕੇਂਦਰ ਸ਼ਾਸਤ ਪ੍ਰਦੇਸ਼ ਦੇ ਕੰਮਕਾਜੀ ਮਾਮਲਿਆਂ ਵਿੱਚ ਰਾਜਾਂ ਦਰਮਿਆਨ ਸੰਤੁਲਨ ਵਿਗਾੜ ਦੇਵੇਗਾ।
ਦੱਸ ਦੇਈਏ ਕਿ ਪੰਜਾਬ ਦੇ ਰਾਜਪਾਲ ਨੂੰ ਲਿਖੇ ਇੱਕ ਪੱਤਰ ਵਿੱਚ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਦੱਸਿਆ ਕਿ ਰਵਾਇਤੀ ਤੌਰ 'ਤੇ ਪੰਜਾਬ ਕੇਡਰ ਦੇ ਇੱਕ ਆਈਪੀਐਸ ਅਧਿਕਾਰੀ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਐਸਐਸਪੀ ਵਜੋਂ ਤਾਇਨਾਤ ਕੀਤਾ ਜਾਂਦਾ ਹੈ।