ਮੈਂ ਨਾ ਕਦੇਂ ਡਰਿਆ ਹਾਂ ਅਤੇ ਨਾਂ ਹੀ ਡਰਾਂਗਾ… ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ

ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਨਾ ਤਾਂ ਕਦੇ ਕਿਸੇ ਤੋਂ ਡਰੇ ਹਨ ਅਤੇ ਨਾ ਹੀ ਡਰਨਗੇ। ਉਨ੍ਹਾਂ ਕਿਹਾ ਅਕਾਲੀ ਦਲ ਹਰ ਕੁਰਬਾਨੀ ਦੇ ਸਕਦਾ ਹੈ।

By  Amritpal Singh August 14th 2026 01:44 PM -- Updated: August 14th 2026 02:10 PM

Sukhbir Singh Badal: ਮਹਾਰਾਸ਼ਟਰ ਦੇ ਨਾਂਦੇੜ ਸਥਿਤ ਗੁਰਦੁਆਰਾ ਮਾਤਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਬੀਤੇ ਦਿਨ ਇੱਕ ਨਿਹੰਗ ਸਿੰਘ ਜਸਪਾਲ ਸਿੰਘ ਵੱਲੋਂ ਕਾਤਲਾਨਾ ਹਮਲਾ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਸੀ। ਹਾਲਾਂਕਿ, ਮੌਕੇ ‘ਤੇ ਮੌਜੂਦ ਸੁਰੱਖਿਆ ਮੁਲਾਜ਼ਮਾਂ ਨੇ ਹਮਲਾਵਰ ਨੂੰ ਤੁਰੰਤ ਦਬੋਚ ਲਿਆ। ਹਮਲੇ ਤੋਂ ਬਾਅਦ ਸੁਖਬੀਰ ਬਾਦਲ ਨੂੰ ਤੁਰੰਤ ਨਿੱਜੀ ਹਸਪਤਾਲ ਲੈ ਜਾਇਆ ਗਿਆ ਸੀ, ਜਿੱਥੇ ਉਨ੍ਹਾਂ ਦੇ ਹੱਥ 'ਤੇ ਕਾਫੀ ਟਾਂਕੇ ਲੱਗੇ ਹਨ। ਸ਼ੁੱਕਰਵਾਰ ਨੂੰ ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ। ਜਿਸਤੋਂ ਬਾਅਦ ਉਹ ਮੀਡੀਆ ਨਾਲ ਰੂ-ਬ-ਰੂ ਹੋਏ।


ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਨਾ ਤਾਂ ਕਦੇ ਕਿਸੇ ਤੋਂ ਡਰੇ ਹਨ ਅਤੇ ਨਾ ਹੀ ਡਰਨਗੇ। ਉਨ੍ਹਾਂ ਕਿਹਾ ਅਕਾਲੀ ਦਲ ਹਰ ਕੁਰਬਾਨੀ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਉਨ੍ਹਾਂ 'ਤੇ ਹਮਲਾ ਹੋਇਆ ਸੀ ਅਤੇ ਹੁਣ ਫਿਰ ਇੱਕ ਵਾਰ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਦੋਵੇਂ ਹਮਲੇ ਧਾਰਮਿਕ ਅਸਥਾਨਾਂ ਤੇ ਹੋਏ ਹਨ। ਉਨ੍ਹਾਂ ਕਿਹਾ ਕਿ ਸਾਡੇ ਲਈ ਪੰਜਾਬ ਦਾ ਭਾਈਚਾਰਾ ਸਭ ਤੋਂ ਉੱਤੇ ਹੈ।

Related Post