Tarn Taran by-election : ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਉਮੀਦਵਾਰ ਪ੍ਰਿੰਸੀਪਲ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਚ ਚੋਣ ਪ੍ਰਚਾਰ
Tarn Taran by-election : ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਅਖਾੜਾ ਭਖਿਆ ਹੋਇਆ ਹੈ। ਇਸ ਦੌਰਾਨ ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਉਮੀਦਵਾਰ ਪ੍ਰਿੰਸੀਪਲ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿੱਚ ਰਟੋਲ,ਬਾਲੇ ਚੱਕ ਅਤੇ ਤਰਨਤਾਰਨ ਵਿਖੇ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ ਗਿਆ ਹੈ
Tarn Taran by-election : ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਅਖਾੜਾ ਭਖਿਆ ਹੋਇਆ ਹੈ। ਇਸ ਦੌਰਾਨ ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਉਮੀਦਵਾਰ ਪ੍ਰਿੰਸੀਪਲ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿੱਚ ਰਟੋਲ,ਬਾਲੇ ਚੱਕ ਅਤੇ ਤਰਨਤਾਰਨ ਵਿਖੇ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ ਗਿਆ ਹੈ।
ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ, ਕਾਂਗਰਸ ਅਤੇ ਵਿਰੋਧੀ ਪਾਰਟੀਆਂ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਸੁਖਬੀਰ ਸਿੰਘ ਬਾਦਲ ਨੇ ਕੇਜਰੀਵਾਲ ਨੂੰ ਅੱਤ ਦਰਜੇ ਦਾ ਝੂਠਾ ਇਨਸਾਨ ਦੱਸਦਿਆਂ ਕਿਹਾ ਕਿ ਕੇਜਰੀਵਾਲ ਗੁਜਰਾਤ ਜਾ ਕੇ ਲੋਕਾਂ ਨੂੰ ਸੰਬੋਧਨ ਕਰ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਹੜਾਂ ਦੌਰਾਨ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਹੈ ਜਦਕਿ ਇਥੇ ਕਿਸੇ ਹੜ ਪੀੜਤਾਂ ਦੀ ਸਾਰ ਤੱਕ ਨਹੀਂ ਲਈ ਗਈ ਹੈ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਯੂਨੀਵਰਸਿਟੀ ਦੀ ਸੈਨਟ ਭੰਗ ਕਰਨ ਮਾਮਲੇ 'ਤੇ ਵੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਇਹ ਸਭ ਵੀ ਸਰਕਾਰ ਦੀ ਨਲਾਇਕੀ ਦਾ ਨਤੀਜਾ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਖਰਾਬ ਕਾਨੂੰਨ ਵਿਵਸਥਾ 'ਤੇ ਵੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੁਲਿਸ ਸਮਗਲਰਾਂ ਰਾਹੀਂ ਪੈਸੇ ਇੱਕਠੇ ਕਰਨ ਲੱਗੀ ਹੋਈ ਹੈ।