SYL Canal dispute : ਪਾਣੀ ਦਾ ਇੱਕ ਵੀ ਤਪਕਾ ਨਹੀਂ ਦਿਆਂਗੇ, ਕੇਂਦਰੀ ਟ੍ਰਿਬਿਊਨਲ ਟੀਮ ਦੇ ਕੀਰਤਪੁਰ ਸਾਹਿਬ ਪਹੁੰਚਣ ਤੇ ਭੜਕੇ ਸੁਖਬੀਰ ਸਿੰਘ ਬਾਦਲ

Shiromani Akali Dal News : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ SYL ਨਹਿਰ ਰਾਹੀਂ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਹਰਿਆਣਾ ਨੂੰ ਦੇਣ ਲਈ ਆਪਣੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸਾਫ਼ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਪਾਣੀ ਦੀ ਇਕ ਵੀ ਵਾਧੂ ਬੂੰਦ ਹਰਿਆਣਾ ਨੂੰ ਨਹੀਂ ਜਾਣ ਦੇਵੇਗਾ

By  Shanker Badra February 7th 2026 01:27 PM

Shiromani Akali Dal News : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ SYL ਨਹਿਰ ਰਾਹੀਂ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਹਰਿਆਣਾ ਨੂੰ ਦੇਣ ਲਈ ਆਪਣੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸਾਫ਼ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਪਾਣੀ ਦੀ ਇਕ ਵੀ ਵਾਧੂ ਬੂੰਦ ਹਰਿਆਣਾ ਨੂੰ ਨਹੀਂ ਜਾਣ ਦੇਵੇਗਾ। 

ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਦੀ ਲੁੱਟ ਦੀ ਸਾਜਿਸ਼ ਅੱਜ ਹੋਰ ਵੀ ਸਪੱਸ਼ਟ ਹੋ ਗਈ ਕਿਉਂਕਿ ਕੇਂਦਰੀ ਟ੍ਰਿਬਿਊਨਲ ਟੀਮ ਦੇ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਲੁੱਟਣ ਲਈ ਕੀਤੇ ਦੌਰੇ ਨੂੰ ਆਪ ਸਰਕਾਰ ਨੇ ਧਿਰ ਬਣਕੇ ਪੂਰੀ ਹਮਾਇਤ ਦਿੱਤੀ। ਇਸ ਮੌਕੇ ਪੰਜਾਬ ਸਰਕਾਰ ਨੇ ਨਹਿਰੀ ਵਿਭਾਗ ਦੇ ਵੱਡੇ ਅਧਿਕਾਰੀ ਵੀ ਨਾਲ ਭੇਜੇ।

ਉਨ੍ਹਾਂ ਕਿਹਾ ਕਿ ਇਹ ਸਾਬਤ ਕਰਦਾ ਹੈ ਕਿ ਆਮ ਆਦਮੀ ਪਾਰਟੀ SYL ਨਹਿਰ ਰਾਹੀਂ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਹਰਿਆਣਾ ਨੂੰ ਦੇਣ ਲਈ ਆਪਣੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਪਾਣੀ ਦੀ ਇੱਕ ਵੀ ਵਾਧੂ ਬੂੰਦ ਹਰਿਆਣਾ ਨੂੰ ਨਹੀਂ ਜਾਣ ਦੇਵੇਗਾ। ਭਗਵੰਤ ਮਾਨ ਦੀ ਜਾਣਕਾਰੀ ਲਈ ਦੱਸ ਦੇਵਾ ਕਿ ਸ. ਪ੍ਰਕਾਸ਼ ਸਿੰਘ ਜੀ ਬਾਦਲ ਦੀ ਸਰਕਾਰ ਨੇ SYL ਨਹਿਰ ਨੂੰ ਡੀਨੋਟੀਫਾਈ ਕਰਕੇ ਤੇ ਇਹ ਜ਼ਮੀਨ ਮਾਲਕਾਂ/ਕਿਸਾਨਾਂ ਨੂੰ ਵਾਪਸ ਕਰਕੇ SYL ਮੁੱਦੇ ਨੂੰ ਪੱਕੇ ਤੌਰ ਖ਼ਤਮ ਕਰ ਦਿੱਤਾ ਸੀ।

Related Post