Nabha News : ਸੁਖਬੀਰ ਸਿੰਘ ਬਾਦਲ ਨੇ ਨਾਭਾ ਜੇਲ੍ਹ ਚ ਬਿਕਰਮ ਸਿੰਘ ਮਜੀਠੀਆ ਨਾਲ ਕੀਤੀ ਮੁਲਾਕਾਤ
Nabha News : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਬਿਕਰਮ ਮਜੀਠੀਆ ਨੂੰ ਮਿਲਣ ਲਈ ਪਹੁੰਚੇ ਹਨ , ਜੋ ਇਸ ਸਮੇਂ ਨਾਭਾ ਜੇਲ੍ਹ ਵਿੱਚ ਹਨ। ਇਸ ਦੌਰਾਨ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਤੇ ਮਜੀਠੀਆ ਦੀ ਪਤਨੀ ਵਿਧਾਇਕਾ ਗਨੀਵ ਕੌਰ ਮਜੀਠੀਆ ਵੀ ਨਾਲ ਹਨ। ਜੇਲ੍ਹ ਦੇ ਬਾਹਰ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਵੱਡੇ ਆਗੂ ਵੀ ਪਹੁੰਚੇ ਸਨ
Nabha News : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਬਿਕਰਮ ਮਜੀਠੀਆ ਨੂੰ ਮਿਲਣ ਲਈ ਪਹੁੰਚੇ ਹਨ , ਜੋ ਇਸ ਸਮੇਂ ਨਾਭਾ ਜੇਲ੍ਹ ਵਿੱਚ ਹਨ। ਇਸ ਦੌਰਾਨ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਤੇ ਮਜੀਠੀਆ ਦੀ ਪਤਨੀ ਵਿਧਾਇਕਾ ਗਨੀਵ ਕੌਰ ਮਜੀਠੀਆ ਵੀ ਨਾਲ ਹਨ। ਜੇਲ੍ਹ ਦੇ ਬਾਹਰ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਵੱਡੇ ਆਗੂ ਵੀ ਪਹੁੰਚੇ ਸਨ।
ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿੰਨਾ ਧੱਕਾ ਆਮ ਆਦਮੀ ਪਾਰਟੀ ਲੋਕਾਂ ਨਾਲ ਕਰ ਰਹੀ ਹੈ ,ਉਹ ਅੱਜ ਤੱਕ ਕਦੇ ਨਹੀਂ ਦੇਖਿਆ। ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਆਗੂ ਜੇਲ੍ਹਾਂ ਤੋਂ ਡਰਨ ਵਾਲੇ ਨਹੀਂ ਹਨ। ਉਹਨਾਂ ਕਿਹਾ ਕਿ ਵੱਡੇ ਬਾਦਲ ਸਾਹਿਬ ਨੇ ਲੰਬਾ ਸਮਾਂ ਜੇਲ੍ਹ ਕੱਟੀ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਯੋਧਿਆਂ ਨੂੰ ਇਹਨਾਂ ਜੇਲ੍ਹਾਂ 'ਚ ਕੁਝ ਸਮਾਂ ਕੱਟਣਾ ਕੋਈ ਵੱਡੀ ਗੱਲ ਨਹੀਂ।
ਪਟਿਆਲਾ ਜ਼ਿਲ੍ਹਾ ਦੇ ਐਸਐਸਪੀ ਵਰੁਣ ਸ਼ਰਮਾ ਦੇ ਉੱਪਰ ਬੋਲਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਵਰੁਣ ਸ਼ਰਮਾ ਅੱਜ ਕੱਲ ਆਮ ਆਦਮੀ ਪਾਰਟੀ ਦਾ ਪੁੱਤ ਬਣਿਆ ਹੋਇਆ ਹੈ ,ਜਿੰਨੇ ਝੂਠੇ ਪਰਚੇ ਤੇ ਜਿੰਨੀ ਕਰਪਸ਼ਨ ਵਰੁਣ ਸ਼ਰਮਾ ਕਰ ਰਿਹਾ ਹੈ ,ਉਸਦਾ ਉਸਨੂੰ ਜਲਦ ਜਵਾਬ ਦੇਣਾ ਹੋਵੇਗਾ, ਉਹਨਾਂ ਨੇ ਕਿਹਾ ਕਿ ਵਰੁਣ ਸ਼ਰਮਾ ਤੂੰ ਵੀ ਆਪਣਾ ਪਾਸਪੋਰਟ ਬਣਵਾ ਲੈ। ਉਹਨਾਂ ਕਿਹਾ ਕਿ ਇਹ ਸਾਰੇ ਲੀਡਰ ਤਾਂ ਪਾਸਪੋਰਟ ਬਣਾ ਕੇ ਬਾਹਰ ਭੱਜ ਜਾਣਗੇ ਪਰ ਫਿਰ ਵੀ ਅਸੀਂ ਇਹਨਾਂ ਨੂੰ ਵਾਪਸ ਲੈ ਕੇ ਆਵਾਂਗੇ।
ਦੱਸ ਦਈਏ ਕਿ ਮਜੀਠੀਆ ਇਸ ਸਮੇਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਨਾਭਾ ਜੇਲ੍ਹ ਵਿੱਚ ਬੰਦ ਹਨ। ਜੂਨ 2025 ਵਿੱਚ ਵਿਜੀਲੈਂਸ ਬਿਊਰੋ ਨੇ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਨੇ ਉਸਦੀ ਜ਼ਮਾਨਤ ਪਟੀਸ਼ਨ ਨੂੰ ਵੀ ਰੱਦ ਕਰ ਦਿੱਤਾ, ਜਿਸ ਕਾਰਨ ਉਹ ਜੇਲ੍ਹ ਵਿੱਚ ਹੀ ਹੈ।