Samrala News : ਸੁਖਬੀਰ ਸਿੰਘ ਬਾਦਲ ਨੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਕੀਤੀ ਮੁਲਾਕਾਤ , ਕਿਸਾਨ ਆਗੂ ਦੀ ਸਿਹਤ ਦਾ ਜਾਣਿਆ ਹਾਲ

Samrala News : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ੁੱਕਰਵਾਰ ਨੂੰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਸਿਹਤ ਦਾ ਹਾਲ ਜਾਣਨ ਉਨ੍ਹਾਂ ਦੇ ਸਮਰਾਲਾ ਸਥਿਤ ਘਰ ਪਹੁੰਚੇ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਮੀਟਿੰਗ ਕੀਤੀ ਹੈ। ਇਹ ਮੀਟਿੰਗ ਲਗਭਗ ਪੌਣੇ ਤਿੰਨ ਘੰਟੇ ਚੱਲੀ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੀ ਮੌਜੂਦ ਸਨ

By  Shanker Badra October 3rd 2025 02:16 PM -- Updated: October 3rd 2025 03:00 PM

Samrala News : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ੁੱਕਰਵਾਰ ਨੂੰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਸਿਹਤ ਦਾ ਹਾਲ ਜਾਣਨ ਉਨ੍ਹਾਂ ਦੇ ਸਮਰਾਲਾ ਸਥਿਤ ਘਰ ਪਹੁੰਚੇ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਮੀਟਿੰਗ ਕੀਤੀ ਹੈ। ਇਹ ਮੀਟਿੰਗ ਲਗਭਗ ਪੌਣੇ ਤਿੰਨ ਘੰਟੇ ਚੱਲੀ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੀ ਮੌਜੂਦ ਸਨ। 

ਮੀਟਿੰਗ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਬਲਬੀਰ ਸਿੰਘ ਰਾਜੇਵਾਲ ਦੀ ਸਿਹਤ ਦਾ ਹਾਲ-ਚਾਲ ਪੁੱਛਣ ਆਏ ਸਨ।  ਸੁਖਬੀਰ ਸਿੰਘ ਬਾਦਲ ਨੇ ਰਾਜੇਵਾਲ ਨਾਲ ਮੁਲਾਕਾਤ ਨੂੰ ਪਰਿਵਾਰਕ ਮਿਲਣੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਬਲਬੀਰ ਸਿੰਘ ਰਾਜੇਵਾਲ ਦੇ ਮੇਰੇ ਪਿਤਾ ਸ.ਪ੍ਰਕਾਸ਼ ਸਿੰਘ ਬਾਦਲ ਨਾਲ ਪਰਿਵਾਰਕ ਸਬੰਧ ਸਨ। ਜਦੋਂ ਵੀ ਉਨ੍ਹਾਂ ਨੂੰ ਖੇਤੀਬਾੜੀ ਜਾਂ ਪੰਜਾਬ ਬਾਰੇ ਸਲਾਹ ਦੀ ਲੋੜ ਹੁੰਦੀ ਸੀ ਤਾਂ ਸ.ਪ੍ਰਕਾਸ਼ ਸਿੰਘ ਬਾਦਲ ਉਨ੍ਹਾਂ ਨਾਲ ਸਲਾਹ-ਮਸ਼ਵਰਾ ਕਰਦੇ ਸਨ। 

ਸੁਖਬੀਰ ਨੇ ਕਿਹਾ, "ਮੈਂ ਖੇਤੀਬਾੜੀ, ਖੇਤੀ ਨੂੰ ਲਾਭਦਾਇਕ ਕਾਰੋਬਾਰ ਕਿਵੇਂ ਬਣਾਇਆ ਜਾਵੇ ਅਤੇ ਪੰਜਾਬ ਨੂੰ ਕਿਵੇਂ ਬਚਾਇਆ ਜਾਵੇ, ਇਸ ਬਾਰੇ ਚਰਚਾ ਕਰਨ ਲਈ ਵੀ ਆਇਆ ਸੀ। ਸੁਖਬੀਰ ਨੇ ਕਿਹਾ ਕਿ ਬਲਬੀਰ ਸਿੰਘ ਰਾਜੇਵਾਲ ਖੇਤੀਬਾੜੀ ਗਿਆਨ ਦਾ ਖਜ਼ਾਨਾ ਹਨ ਅਤੇ ਉਹ ਉਨ੍ਹਾਂ ਤੋਂ ਸਿੱਖਣ ਲਈ ਆਏ ਹਨ। ਕੋਈ ਰਾਜਨੀਤਿਕ ਚਰਚਾ ਨਹੀਂ ਹੋਈ।

 ਬਲਬੀਰ ਸਿੰਘ ਰਾਜੇਵਾਲ ਨੇ ਵੀ ਕਿਹਾ ਕਿ ਇਹ ਇੱਕ ਨਿੱਜੀ ਮੁਲਾਕਾਤ ਸੀ। ਇਸ ਤੋਂ ਇਲਾਵਾ ਕੋਈ ਰਾਜਨੀਤਿਕ ਚਰਚਾ ਨਹੀਂ ਹੋਈ।

Related Post