ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨਾਲ ਹੋਈ ਮੁਲਾਕਾਤ
Shiromani Akali Dal : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨਾਲ ਮੁਲਾਕਾਤ ਕੀਤੀ ਹੈ। ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਜੀ ਸ਼ਹੀਦ ਵਿਖੇ ਸੁਖਬੀਰ ਸਿੰਘ ਬਾਦਲ ਅਤੇ ਬਾਬਾ ਬਲਬੀਰ ਸਿੰਘ ਵਿਚਕਾਰ ਸੁਖਾਵੇਂ ਮਾਹੌਲ 'ਚ ਚਰਚਾ ਹੋਈ ਹੈ
Shiromani Akali Dal : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨਾਲ ਮੁਲਾਕਾਤ ਕੀਤੀ ਹੈ। ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਜੀ ਸ਼ਹੀਦ ਵਿਖੇ ਸੁਖਬੀਰ ਸਿੰਘ ਬਾਦਲ ਅਤੇ ਬਾਬਾ ਬਲਬੀਰ ਸਿੰਘ ਵਿਚਕਾਰ ਸੁਖਾਵੇਂ ਮਾਹੌਲ 'ਚ ਚਰਚਾ ਹੋਈ ਹੈ।
ਬੰਦੀ ਛੋੜ ਦਿਵਸ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਸਮੁੱਚੇ ਪੰਥ ਵੱਲੋਂ ਇੱਕਜੁੱਟ ਹੋ ਕੇ ਮਨਾਉਣ ਸਬੰਧੀ ਵਿਚਾਰ ਵਟਾਂਦਰਾ ਹੋਇਆ ਹੈ। ਬੰਦੀ ਛੋੜ ਦਿਵਸ ਵਾਲੇ ਦਿਨ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਪੰਥ ਦੇ ਨਾਮ ਸੰਦੇਸ਼ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦਾ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਜਾਂਦਾ ਹੈ।
ਬਾਬਾ ਬਲਬੀਰ ਸਿੰਘ ਨੇ ਸਾਰੇ ਸਮਾਗਮ ਮਿਲ ਜੁਲ ਕੇ ਮਨਾਉਣ ਸਬੰਧੀ ਭਰੋਸਾ ਦਿੱਤਾ ਹੈ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ 22 ਅਕਤੂਬਰ ਨੂੰ ਸਮੂਹ ਨਹਿੰਗ ਸਿੰਘ ਜਥੇਬੰਦੀਆਂ ਵੱਲੋਂ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਹੇਠ ਬੰਦੀ ਛੋੜ ਦਿਵਸ ਨੂੰ ਸਮਰਪਿਤ ਅਲੌਕਿਕ ਅਤੇ ਰਵਾਇਤੀ ਮਹੱਲਾ ਸਜਾਇਆ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਅਤੇ ਅਗਲੇ ਦਿਨ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸਜਾਏ ਜਾਣ ਵਾਲੇ ਮਹੱਲੇ 'ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।