Sukhbir Singh Badal ਨੇ ਰਸੋਖਾਨਾ, ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ (ਬੰਗਾ) ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
Shiromani Akali Dal : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਰਸੋਖਾਨਾ, ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ (ਬੰਗਾ) ਵਿਖੇ ਨਤਮਸਤਕ ਹੋਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇੱਥੋਂ ਦੀ ਕਮੇਟੀ ਦੇ ਮੈਂਬਰ ਸਾਹਿਬਾਨਾਂ ਨਾਲ ਮੁਲਾਕਾਤ ਕਰਕੇ ਬੀਤੇ ਦਿਨੀਂ ਭਗਵੰਤ ਮਾਨ ਸਰਕਾਰ ਵੱਲੋਂ ਇਸ ਪਵਿੱਤਰ ਅਸਥਾਨ 'ਤੇ ਕੀਤੀ ਗਈ ਅਤਿ ਦਰਜੇ ਦੀ ਸ਼ਰਮਨਾਕ ਕਾਰਵਾਈ ਅਤੇ ਟਿੱਪਣੀਆਂ ਬਾਰੇ ਸਾਰੀ ਜਾਣਕਾਰੀ ਲਈ
Shiromani Akali Dal : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਰਸੋਖਾਨਾ, ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ (ਬੰਗਾ) ਵਿਖੇ ਨਤਮਸਤਕ ਹੋਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇੱਥੋਂ ਦੀ ਕਮੇਟੀ ਦੇ ਮੈਂਬਰ ਸਾਹਿਬਾਨਾਂ ਨਾਲ ਮੁਲਾਕਾਤ ਕਰਕੇ ਬੀਤੇ ਦਿਨੀਂ ਭਗਵੰਤ ਮਾਨ ਸਰਕਾਰ ਵੱਲੋਂ ਇਸ ਪਵਿੱਤਰ ਅਸਥਾਨ 'ਤੇ ਕੀਤੀ ਗਈ ਅਤਿ ਦਰਜੇ ਦੀ ਸ਼ਰਮਨਾਕ ਕਾਰਵਾਈ ਅਤੇ ਟਿੱਪਣੀਆਂ ਬਾਰੇ ਸਾਰੀ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਸਾਰੀ ਘਟਨਾ ਬਾਰੇ ਜਾਣ ਕੇ ਮਨ ਨੂੰ ਬਹੁਤ ਦੁੱਖ ਲਗਾ ਕਿ ਭਗਵੰਤ ਮਾਨ ਨੂੰ ਸਿਆਸਤ ਕਰਦਿਆਂ ਇਹ ਵੀ ਧਿਆਨ ਨਹੀਂ ਰਿਹਾ ਕਿ ਉਹ ਸੰਗਤ ਦੀਆਂ ਭਾਵਨਾਵਾਂ ਨੂੰ ਕਿੰਨੀ ਡੂੰਘੀ ਸੱਟ ਮਾਰ ਰਿਹਾ ਹੈ।
ਇਸ ਦੌਰਾਨ ਮੀਡਿਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਉਸਦੀ ਪਾਰਟੀ ਸਿੱਖ ਵਿਰੋਧੀ ਹੈ। ਮੁੱਖ ਮੰਤਰੀ ਦਾ ਇਹ ਕੰਮ ਨਹੀਂ ਹੈ ਪਰ ਭਗਵੰਤ ਮਾਨ ਸਰਕਾਰ ਪੰਜਾਬੀਆਂ ਨੂੰ ਆਪਸ 'ਚ ਲੜਾਉਣਾ ਚਾਹੁੰਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਚੇਤਾਵਨੀ ਦਿੰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖ ਕੌਮ ਦੇ ਨਾਲ ਮੱਥਾ ਨਾ ਲਾਵੇ ,ਅਕਾਲੀ ਦਲ ਨਾਲ ਸਿੱਧਾ ਆ ਕੇ ਟੱਕਰੇ।
ਵੱਡਾ ਬਿਆਨ ਦਿੰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਉਹਨਾਂ ਨੂੰ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਜਦੋਂ ਦਾ ਉਹਨਾਂ ਨੇ ਮੀਡੀਆ 'ਚ ਬਿਆਨ ਦਿੱਤਾ ਉਸ ਤੋਂ ਬਾਅਦ ਪੁਲਿਸ ਵਾਲੇ ਉਹਨਾਂ ਨੂੰ ਧਮਕੀਆਂ ਦੇ ਰਹੇ ਹਨ। ਇਹ ਬਹੁਤ ਪਾਵਨ ਤੇ ਪਵਿੱਤਰ ਅਸਥਾਨ ਹੈ। ਮੁੱਖ ਮੰਤਰੀ ਨੂੰ ਇਹੋ ਜਿਹੇ ਬਿਆਨ ਨਹੀਂ ਦੇਣੇ ਚਾਹੀਦੇ। ਬੇਅਦਬੀ ਤਾਂ ਖੁਦ ਇਹਨਾਂ ਨੇ ਕੀਤੀ ਹੈ। ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਉਹਨਾਂ ਨੂੰ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਜਿਸ ਦਿਨ ਐਸਆਈਟੀ ਦੀ ਟੀਮ ਅਸਥਾਨ ਵਿਖੇ ਆਈ ਸੀ ਇੱਕ ਮਹਿਲਾ ਇੰਸਪੈਕਟਰ ਸੀਐਮ ਨੂੰ ਪਲ ਪਲ ਦੀ ਜਾਣਕਾਰੀ ਦੇ ਰਹੀ ਸੀ।
ਉਨ੍ਹਾਂ ਕਿਹਾ ਕਿ ਕਮੇਟੀ ਮੈਂਬਰ ਸਾਹਿਬਾਨਾਂ ਨੂੰ ਅਤੇ ਹਾਜ਼ਰ ਸੰਗਤ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੇ ਨਾਲ ਖੜ੍ਹਾ ਹੈ, ਉੱਥੇ ਹੀ ਭਗਵੰਤ ਮਾਨ ਨੂੰ ਸਖ਼ਤ ਸ਼ਬਦਾਂ ਵਿੱਚ ਚਿਤਾਵਨੀ ਵੀ ਦਿੰਦਾ ਹਾਂ ਕਿ ਜੇਕਰ ਸਿਆਸੀ ਬਦਲਾਖ਼ੋਰੀ ਤਹਿਤ ਕੋਈ ਵੀ ਕਾਰਵਾਈ ਕਰਨੀ ਹੈ ਤਾਂ ਮੇਰੇ 'ਤੇ ਸਿੱਧੀ ਕਰੇ, ਇਸ ਤਰ੍ਹਾਂ ਗੁਰੂ ਸਾਹਿਬ ਦਾ ਨਿਰਾਦਰ ਅਤੇ ਸੰਗਤ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਦੇ ਵੀ ਬਰਦਾਸ਼ਤ ਨਹੀਂ ਕਰਾਂਗੇ।