Sukhbir Singh Badal ਨੇ ਸੁਲਤਾਨਪੁਰ ਲੋਧੀ ਹਲਕੇ ‘ਚ ਹੜ੍ਹ ਪੀੜਤਾਂ ਦੀ ਕੀਤੀ ਮਾਲੀ ਮਦਦ , ਲੋੜਵੰਦ ਪਰਿਵਾਰਾਂ ਲਈ ਕਣਕ, ਪਸ਼ੂਆਂ ਲਈ ਮੱਕੀ ਦਾ ਅਚਾਰ ਦਾ ਵੀ ਦਿੱਤਾ ਭਰੋਸਾ
Shiromani Akali Dal : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸੁਲਤਾਨਪੁਰ ਲੋਧੀ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸਥਾਨਕ ਸੰਗਤ ਨਾਲ ਗੱਲਬਾਤ ਕਰਕੇ ਫੌਰੀ ਕੰਮਾਂ ਲਈ ਮਾਲੀ ਮਦਦ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋੜਵੰਦ ਪਰਿਵਾਰਾਂ ਲਈ ਕਣਕ, ਪਸ਼ੂਆਂ ਲਈ ਮੱਕੀ ਦਾ ਅਚਾਰ, ਖੇਤਾਂ ਲਈ ਟ੍ਰੈਕਟਰ, ਡੀਜਲ ਅਤੇ ਬੀਜ ਦੀ ਸੇਵਾ ਦਾ ਵੀ ਭਰੋਸਾ ਦਿੱਤਾ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪ੍ਰਭਾਵਿਤ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਨਾਲ ਖੜ੍ਹਾ ਹੈ
Shiromani Akali Dal : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸੁਲਤਾਨਪੁਰ ਲੋਧੀ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸਥਾਨਕ ਸੰਗਤ ਨਾਲ ਗੱਲਬਾਤ ਕਰਕੇ ਫੌਰੀ ਕੰਮਾਂ ਲਈ ਮਾਲੀ ਮਦਦ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋੜਵੰਦ ਪਰਿਵਾਰਾਂ ਲਈ ਕਣਕ, ਪਸ਼ੂਆਂ ਲਈ ਮੱਕੀ ਦਾ ਅਚਾਰ, ਖੇਤਾਂ ਲਈ ਟ੍ਰੈਕਟਰ, ਡੀਜਲ ਅਤੇ ਬੀਜ ਦੀ ਸੇਵਾ ਦਾ ਵੀ ਭਰੋਸਾ ਦਿੱਤਾ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪ੍ਰਭਾਵਿਤ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਨਾਲ ਖੜ੍ਹਾ ਹੈ।
ਸੁਖਬੀਰ ਸਿੰਘ ਬਾਦਲ ਇੱਕ ਪੋਸਟ ਸ਼ੇਅਰ ਕਰਦਿਆਂ ਲਿਖਿਆ , ਸੁਲਤਾਨਪੁਰ ਲੋਧੀ ਹਲਕੇ ‘ਚ ਪੈਂਦੇ ਪਿੰਡ ਆਹਲੀ ਅਤੇ ਨਾਲ ਲਗਦੇ ਪਿੰਡਾਂ ‘ਚ ਦਰਿਆ ਦਾ ਬੰਨ੍ਹ ਟੁੱਟਣ ਨਾਲ ਹੋਏ ਨੁਕਸਾਨ ਨੂੰ ਦੇਖ ਕੇ ਬਹੁਤ ਦੁੱਖ ਹੋਇਆ। ਮੌਕੇ ‘ਤੇ ਸਥਾਨਕ ਸੰਗਤ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਰੂਰਤਾਂ ਪੁੱਛ ਕੇ ਫੌਰੀ ਕੰਮਾਂ ਲਈ ਕੁਝ ਮਾਲੀ ਮਦਦ ਕੀਤੀ। ਇਸ ਤੋਂ ਇਲਾਵਾ ਲੋੜਵੰਦ ਪਰਿਵਾਰਾਂ ਲਈ ਕਣਕ, ਪਸ਼ੂਆਂ ਲਈ ਮੱਕੀ ਦਾ ਅਚਾਰ, ਖੇਤਾਂ ਲਈ ਟ੍ਰੈਕਟਰ, ਡੀਜਲ ਅਤੇ ਬੀਜ ਦੀ ਸੇਵਾ ਦਾ ਵੀ ਭਰੋਸਾ ਦਿਵਾਇਆ। ਸ਼੍ਰੋਮਣੀ ਅਕਾਲੀ ਦਲ ਹਰ ਹਾਲ ਪੰਜਾਬ ਦੀ ਸੇਵਾ ਵਿੱਚ ਹਾਜ਼ਰ ਹੈ।
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਗੁਰਦਾਸਪੁਰ ਅਤੇ ਜਲੰਧਰ ਵਿਚ ਹੜ੍ਹ ਮਾਰੇ ਇਲਾਕਿਆਂ ਵਿਚ ਪਸ਼ੂਆਂ ਨੂੰ ਪਾਉਣ ਲਈ 100 ਟਰੱਕ ਮੱਕੀ ਦੇ ਅਚਾਰ ਦੇ ਰਵਾਨਾ ਕੀਤੇ ਅਤੇ ਉਹਨਾਂ ਇਹ ਵੀ ਐਲਾਨ ਕੀਤਾ ਕਿ ਅਗਲੇ ਇਕ ਮਹੀਨੇ ਵਿਚ ਪਾਰਟੀ ਹੜ੍ਹਾਂ ਨਾਲ ਪ੍ਰਭਾਵਤ 50,000 ਗਰੀਬ ਪਰਿਵਾਰਾਂ ਨੂੰ ਕਣਕ ਵੀ ਵੰਡੇਗੀ ਤਾਂ ਜੋ ਉਹਨਾਂ ਨੂੰ ਪੈਰਾਂ ਸਿਰ ਕੀਤਾ ਜਾ ਸਕੇ।