Punjab News : ਹੈਲਮੇਟ ਨਾ ਪਾਉਣ ਤੇ ਖੇਡ ਚੋਂ ਬਰਖ਼ਾਸਤਗੀ ਤੇ ਸਿੱਖ ਖ਼ਿਡਾਰੀ ਦੇ ਹੱਕ ਚ ਨਿੱਤਰੇ ਸੁਖਬੀਰ ਸਿੰਘ ਬਾਦਲ
ਜੇਕਰ ਕੋਈ ਸਿੱਖ ਖਿਡਾਰੀ ਬਿਨਾਂ ਹੈਲਮੇਟ ਤੋਂ ਖੇਡ ਮੁਕਾਬਲੇ ਵਿੱਚ ਭਾਗ ਲੈਣਾ ਚਾਹੁੰਦਾ ਹੈ ਤਾਂ ਉਸ 'ਤੇ ਅਜਿਹੀ ਪਾਬੰਦੀ ਨਹੀਂ ਹੋਣੀ ਚਾਹੀਦੀ। ਪੰਜਾਬ ਸਰਕਾਰ ਇਸ ਖੇਡ ਮੁਕਾਬਲੇ ਵਿਚੋਂ ਬਾਹਰ ਕੀਤੇ ਸਿੱਖ ਖਿਡਾਰੀਆਂ ਨੂੰ ਮੁੜ ਸ਼ਾਮਲ ਕਰਕੇ ਖੇਡ ਦੁਬਾਰਾ ਕਰਵਾਏ।

Punjab News: ਸਿੱਖ ਖਿਡਾਰੀ ਨੂੰ ਹੈਲਮਟ ਨਾ ਪਾਉਣ 'ਤੇ ਪਾਤੜਾਂ ਵਿੱਚ ਚੱਲ ਰਹੇ ਸਕੇਟਿੰਗ ਖੇਡ ਮੁਕਾਬਲੇ 'ਚੋਂ ਬਾਹਰ ਕਰਨ ਤੇ ਸਮੂਹ ਸਿਆਸਤ ਭੜਕ ਉੱਠੀ ਹੈ ਸਿੱਖ ਬਹੁਗਿਣਤੀ ਵਾਲੇ ਸੂਬੇ ਪੰਜਾਬ ਅੰਦਰ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਅਜਿਹੀ ਹਰਕਤ ਸਿੱਖ ਪਛਾਣ ਨੂੰ ਸਿੱਧੀ ਚੁਣੌਤੀ ਹੈ।
- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ ਨਿੰਦਾ :
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਪਾਤੜਾਂ (ਪਟਿਆਲਾ) ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਖੇਡ ਸਮਾਗਮ ਦੌਰਾਨ ਸਕੇਟਿੰਗ ਮੁਕਾਬਲੇ ਵਿੱਚੋਂ ਇੱਕ ਗੁਰਸਿੱਖ ਖਿਡਾਰੀ ਨੂੰ ਹੈਲਮੇਟ ਨਾ ਪਹਿਨਣ ਕਾਰਨ ਬਾਹਰ ਕਰਨ ਦੀ ਪੰਜਾਬ ਖੇਡ ਵਿਭਾਗ ਦੀ ਸਖ਼ਤ ਨਿਖੇਧੀ ਕਰਦੇ ਹਨ।
ਪੰਜਾਬ ਸਰਕਾਰ ਅਤੇ ਇਸ ਦੇ ਅਧਿਕਾਰੀਆਂ ਨੂੰ ਇਸ ਤੱਥ ਨੂੰ ਸਮਝਣਾ ਚਾਹੀਦਾ ਹੈ ਕਿ ਦਸਤਾਰ ਹਰ ਸਿੱਖ ਦੀ ਆਸਥਾ ਦਾ ਅਟੁੱਟ ਅੰਗ ਹੈ। ਅਕਾਲੀ ਦਲ ਨੇ ਖਿਡਾਰੀ ਰਿਆਜ਼ ਪ੍ਰਤਾਪ ਸਿੰਘ ਨੂੰ ਮੁੜ ਮੁਕਾਬਲੇ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਅਤੇ ਉਸ ਨੂੰ ਆਪਣੀ ਯੋਗਤਾ ਸਾਬਤ ਕਰਨ ਦਾ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਇਸ ਸਿੱਖ ਵਿਰੋਧੀ ਕਾਰੇ ਲਈ ਨੌਜਵਾਨ ਲੜਕੇ ਅਤੇ ਸਿੱਖ ਕੌਮ ਤੋਂ ਮੁਆਫੀ ਮੰਗਦੇ ਹਾਂ।
- ਐਡਵੋਕੇਟ ਧਾਮੀ ਨੇ ਵੀ ਪੰਜਾਬ ਸਰਕਾਰ ਤੋਂ ਕੀਤੀ ਮੁਆਫ਼ੀ ਦੀ ਮੰਗ:
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਟਵੀਟ ਕਰਕੇ ਇਸ ਗੱਲ ਇਸ ਘਟਨਾ ਨੂੰ ਨਿੰਦਾ ਯੋਗ ਕਰਾਰ ਦਿੰਦਿਆਂ ਕਿਹਾ, "ਕਿਸੇ ਸਿੱਖ ਖਿਡਾਰੀ ਨੂੰ ਹੈਲਮੇਟ ਨਾ ਪਹਿਨਣ ਕਾਰਨ ਸਕੇਟਿੰਗ ਮੁਕਾਬਲੇ ਵਿੱਚੋਂ ਬਾਹਰ ਕਰਨਾ ਸਿੱਖ ਵਿਰੋਧੀ ਕਾਰਵਾਈ ਹੈ। ਸਿੱਖ ਬਹੁਗਿਣਤੀ ਵਾਲੇ ਸੂਬੇ ਪੰਜਾਬ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਅਜਿਹੀ ਹਰਕਤ ਸਿੱਖ ਪਛਾਣ ਨੂੰ ਸਿੱਧੀ ਚੁਣੌਤੀ ਹੈ। ਹੈਲਮੇਟ ਪਹਿਨਣ ਦੀ ਸਿੱਖ ਮਰਿਆਦਾ ਵਿੱਚ ਕੋਈ ਥਾਂ ਨਹੀਂ ਹੈ। ਜੇਕਰ ਕੋਈ ਸਿੱਖ ਖਿਡਾਰੀ ਬਿਨਾਂ ਹੈਲਮੇਟ ਦੇ ਕਿਸੇ ਖੇਡ ਮੁਕਾਬਲੇ ਵਿਚ ਹਿੱਸਾ ਲੈਣਾ ਚਾਹੁੰਦਾ ਹੈ ਤਾਂ ਉਸ 'ਤੇ ਅਜਿਹੀ ਕੋਈ ਪਾਬੰਦੀ ਨਹੀਂ ਹੋਣੀ ਚਾਹੀਦੀ। ਪ੍ਰਧਾਨ ਧਾਮੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਖੇਡ ਮੁਕਾਬਲੇ ਨੂੰ ਤੁਰੰਤ ਰੱਦ ਕਰਕੇ ਕੱਢੇ ਗਏ ਸਿੱਖ ਖਿਡਾਰੀਆਂ ਨੂੰ ਮੁੜ ਸ਼ਾਮਲ ਕੀਤਾ ਜਾਵੇ।"
ਉਨ੍ਹਾਂ ਕਿਹਾ ਕਿ ਜੇਕਰ ਕੋਈ ਸਿੱਖ ਖਿਡਾਰੀ ਬਿਨਾਂ ਹੈਲਮਟ ਤੋਂ ਖੇਡ ਮੁਕਾਬਲੇ ਵਿੱਚ ਭਾਗ ਲੈਣਾ ਚਾਹੁੰਦਾ ਹੈ ਤਾਂ ਉਸ 'ਤੇ ਅਜਿਹੀ ਪਾਬੰਦੀ ਨਹੀਂ ਹੋਣੀ ਚਾਹੀਦੀ। ਪੰਜਾਬ ਸਰਕਾਰ ਇਸ ਖੇਡ ਮੁਕਾਬਲੇ ਵਿਚੋਂ ਬਾਹਰ ਕੀਤੇ ਸਿੱਖ ਖਿਡਾਰੀਆਂ ਨੂੰ ਮੁੜ ਸ਼ਾਮਲ ਕਰਕੇ ਖੇਡ ਦੁਬਾਰਾ ਕਰਵਾਏ। ਸਿੱਖ ਬਹੁ-ਵਸੋਂ ਵਾਲੇ ਸੂਬੇ ਪੰਜਾਬ ਵਿੱਚ ਇਹ ਹਰਕਤ ਹੋਣ ਕਰਕੇ ਮੁੱਖ ਮੰਤਰੀ ਭਗਵੰਤ ਮਾਨ, ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਖੇਡ ਵਿਭਾਗ ਦੇ ਅਧਿਕਾਰੀ ਅਤੇ ਮੁਕਾਬਲੇ ਦੇ ਪ੍ਰਬੰਧਕ ਤੁਰੰਤ ਮੁਆਫੀ ਮੰਗਣ।