ਭਗਵੰਤ ਮਾਨ ਨੇ ਅਣ-ਐਲਾਨੀ ਐਮਰਜੈਂਸੀ ਲਾਈ..., ਪੰਜਾਬ ਚ ਅਕਾਲੀ ਆਗੂਆਂ ਦੀ ਫੜੋ-ਫੜੀ ਤੇ ਸੁਖਬੀਰ ਸਿੰਘ ਬਾਦਲ ਦਾ ਤਿੱਖਾ ਤੰਜ
Sukhbir Singh Badal : ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਸਾਰਾ ਮਾਮਲਾ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਕੇਸ ਵਿੱਚ ਫਸਾਉਣ ਲਈ ਰਚੀ ਗਈ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਦਮਨਕਾਰੀ ਕਾਰਵਾਈ ਕਾਇਰਤਾ ਨੂੰ ਦਰਸਾਉਂਦੀ ਹੈ।
Sukhbir Singh Badal : ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਅਣਐਲਾਨੀ ਐਮਰਜੈਂਸੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ ਮੋਹਾਲੀ ਵੱਲ ਜਾ ਰਹੇ ਅਕਾਲੀ ਵਰਕਰਾਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਜਾਂ ਸੜਕਾਂ 'ਤੇ ਚੈੱਕ ਪੋਸਟਾਂ 'ਤੇ ਰੋਕ ਦਿੱਤਾ ਗਿਆ।
ਸੁਖਬੀਰ ਸਿੰਘ ਬਾਦਲ ਨੇ ਸਪੱਸ਼ਟ ਕੀਤਾ ਕਿ ਅਕਾਲੀ ਦਲ ਅਤੇ ਇਸਦੇ ਵਰਕਰ ਅਜਿਹੀਆਂ ਦਮਨਕਾਰੀ ਕਾਰਵਾਈਆਂ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਕਿਹਾ, "ਅਕਾਲੀ ਦਲ ਨੇ ਪਹਿਲਾਂ ਵੀ ਜਨਤਕ ਅੰਦੋਲਨਾਂ ਰਾਹੀਂ ਦਮਨ ਦਾ ਸਖ਼ਤ ਵਿਰੋਧ ਕੀਤਾ ਹੈ ਅਤੇ ਹੁਣ ਵੀ, ਪੰਜਾਬ ਦੇ ਲੋਕਾਂ ਨਾਲ ਮਿਲ ਕੇ, ਅਸੀਂ ਇਸ ਭ੍ਰਿਸ਼ਟ ਅਤੇ ਤਾਨਾਸ਼ਾਹ ਆਮ ਆਦਮੀ ਪਾਰਟੀ ਸਰਕਾਰ ਨੂੰ ਢੁਕਵਾਂ ਜਵਾਬ ਦੇਵਾਂਗੇ।"