ਅੱਜ ਸੀਐੱਮ ਵੱਜੋਂ ਸੁਖਵਿੰਦਰ ਸੁੱਖੂ ਅਤੇ ਡਿਪਟੀ ਸੀਐੱਮ ਵੱਜੋਂ ਅਗਨੀਹੋਤਰੀ ਚੁੱਕਣਗੇ ਸਹੁੰ

By  Aarti December 11th 2022 08:40 AM

Himachal Pradesh CM swearing in ceremony: ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੂ ਅੱਜ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਜਦਕਿ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੁਕੇਸ਼ ਅਗਨੀਹੋਤਰੀ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।

ਰਾਜ ਭਵਨ ਦੇ ਸੂਤਰਾਂ ਨੇ ਦੱਸਿਆ ਕਿ ਸਹੁੰ ਚੁੱਕ ਸਮਾਗਮ ਐਤਵਾਰ ਨੂੰ ਯਾਨੀ ਅੱਜ ਦੁਪਹਿਰ 1.30 ਵਜੇ ਹੋਵੇਗਾ। 

ਦੱਸ ਦਈਏ ਕਿ ਬੀਤੇ ਦਿਨ ਕਾਂਗਰਸ ਵਿਧਾਇਕ ਦਲ ਦੀ ਬੈਠਕ ਕੀਤੀ ਗਈ ਸੀ ਜਿਸ ਵਿੱਚ ਇਹ ਐਲਾਨ ਕੀਤਾ ਗਿਆ ਸੀ। ਸੀਐੱਮ ਚੁਣੇ ਜਾਣ ਤੋਂ ਬਾਅਦ ਸੁਖਵਿੰਦਰ ਸਿੰਘ ਸੁੱਖੂ ਨੇ ਰਾਜਪਾਲ ਦੇ ਨਾਲ ਮੁਲਾਕਾਤ ਕੀਤੀ ਸੀ। ਰਾਜਪਾਲ ਰਾਜੇਂਦਰ ਵਿਸ਼ਵਨਾਥ ਆਰਲੇਕਰ ਨੂੰ ਮਿਲ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ। 

ਸੁੱਖੂ ਨੇ ਸੀਐੱਮ ਵੱਜੋਂ ਚੁਣੇ ਜਾਣ ਤੋਂ ਬਾਅਦ ਪਾਰਟੀ ਅਤੇ ਜਨਤਾ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਸੂਬੇ ਦੇ ਲੋਕਾਂ ਦਾ ਧੰਨਵਾਦ ਕਰਦੇ ਹਨ। ਹਿਮਾਚਲ ਪ੍ਰਦੇਸ਼ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ, ਉਨ੍ਹਾਂ ਨੂੰ ਪੂਰਾ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੋਵੇਗੀ। 

ਇਹ ਵੀ ਪੜੋ: ਪੁਲਿਸ ਵੱਲੋਂ 2 ਵਿਅਕਤੀਆਂ ਕੋਲੋਂ ਭਾਰੀ ਮਾਤਰਾ 'ਚ 2000 ਤੇ 500 ਰੁਪਏ ਦੀ ਜਾਅਲੀ ਕਰੰਸੀ ਬਰਾਮਦ

Related Post