Summer Health: ਗਰਮੀਆਂ 'ਚ ਸਿਹਤ ਦੀ ਕਿਵੇਂ ਕਰੀਏ ਸੰਭਾਲ, ਕੀ ਕਰੀਏ ਤੇ ਕੀ ਨਾ ਕਰੀਏ?, ਇੱਥੇ ਜਾਣੋ ਸਭ ਕੁਝ

ਦੱਸ ਦਈਏ ਕਿ ਸਿਹਤ ਮੰਤਰਾਲੇ ਨੇ ਗਰਮੀ ਤੋਂ ਸੁਰੱਖਿਅਤ ਰਹਿਣ ਅਤੇ ਇਸ ਕਾਰਨ ਹੋਣ ਵਾਲੀਆਂ ਸਮੱਸਿਆਵਾਂ ਬਾਰੇ ਸੁਝਾਅ ਜਾਰੀ ਕੀਤੇ ਹਨ।

By  Aarti April 23rd 2024 06:17 PM

Summer Health: ਭਾਰਤੀ ਮੌਸਮ ਵਿਭਾਗ ਮੁਤਾਬਕ ਅਪ੍ਰੈਲ ਤੋਂ ਜੂਨ ਦਰਮਿਆਨ ਗਰਮੀ ਆਪਣੇ ਸਿਖਰ 'ਤੇ ਹੋਣ ਵਾਲੀ ਹੈ। ਹੀਟਵੇਵ ਦੌਰਾਨ ਸਿਹਤਮੰਦ ਰਹਿਣ ਲਈ ਕੁਝ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਖਾਸ ਕਰਕੇ ਛੋਟੇ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਖਾਸ ਦੇਖਭਾਲ ਦੀ ਲੋੜ ਹੁੰਦੀ ਹੈ। ਆਓ ਜਾਣਦੇ ਹਾਂ ਹੀਟਵੇਵ ਤੋਂ ਬਚਣ ਲਈ ਸਾਰੀਆਂ ਜ਼ਰੂਰੀ ਗੱਲਾਂ। ਤਾਂ ਜੋ ਤਪਦੀ ਗਰਮੀ ਤੋਂ ਕੁਝ ਰਾਹਤ ਮਿਲ ਸਕੇ। 

ਦੱਸ ਦਈਏ ਕਿ ਸਿਹਤ ਮੰਤਰਾਲੇ ਨੇ ਗਰਮੀ ਤੋਂ ਸੁਰੱਖਿਅਤ ਰਹਿਣ ਅਤੇ ਇਸ ਕਾਰਨ ਹੋਣ ਵਾਲੀਆਂ ਸਮੱਸਿਆਵਾਂ ਬਾਰੇ ਸੁਝਾਅ ਜਾਰੀ ਕੀਤੇ ਹਨ। ਤਾਂ ਆਓ ਜਾਣਦੇ ਹਾਂ ਆਪਣੇ ਆਪ ਨੂੰ ਗਰਮੀ ਤੋਂ ਬਚਾਉਣ ਲਈ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ?

ਆਪਣੇ ਆਪ ਨੂੰ ਗਰਮੀ ਤੋਂ ਬਚਾਉਣ ਲਈ ਕੀ ਕਰਨਾ ਹੈ?

  • ਸਰੀਰ ਨੂੰ ਹਾਈਡ੍ਰੇਟ ਰੱਖਣ ਲਈ ਖੂਬ ਪਾਣੀ ਪੀਂਦੇ ਰਹੋ।
  • ਸੂਤੀ ਅਤੇ ਢਿੱਲੇ ਕੱਪੜੇ ਪਾਓ। ਇਹ ਸਰੀਰ ਨੂੰ ਠੰਡਾ ਰੱਖਣ 'ਚ ਮਦਦਗਾਰ ਹੁੰਦਾ ਹੈ।
  • ਪੂਰੇ ਕੱਪੜੇ ਪਾਓ, ਹੱਥਾਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖੋ।
  • ਦੁਪਹਿਰ ਸਮੇਂ ਬੇਲੋੜੇ ਘਰ ਤੋਂ ਬਾਹਰ ਨਾ ਨਿਕਲੋ।

ਕੀ ਨਹੀਂ ਕਰਨਾ ਹੈ?

  • ਗਰਮੀ ਤੋਂ ਬਚਣ ਲਈ ਬੱਚਿਆਂ ਅਤੇ ਜਾਨਵਰਾਂ ਨੂੰ ਕਾਰ ਵਿੱਚ ਨਾ ਛੱਡੋ।
  • ਦੁਪਹਿਰ ਸਮੇਂ ਬਾਹਰ ਕਿਸੇ ਵੀ ਤਰ੍ਹਾਂ ਦੀਆਂ ਗਤੀਵਿਧੀਆਂ ਤੋਂ ਪਰਹੇਜ਼ ਕਰੋ।
  • ਅਲਕੋਹਲ— ਕਾਰਬੋਨੇਟਿਡ ਡਰਿੰਕਸ ਦੇ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
  • ਸੂਰਜ ਦੀ ਰੌਸ਼ਨੀ ਦੇ ਸਿੱਧੇ ਸੰਪਰਕ ਤੋਂ ਬਚਣਾ ਚਾਹੀਦਾ ਹੈ। 

(ਡਿਸਕਲੇਮਰ : ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।)

ਇਹ ਵੀ ਪੜ੍ਹੋ: AC Side Effects : ਰੋਜ਼ਾਨਾਂ AC ਚਲਾਕੇ ਸੌਣ ਵਾਲੇ ਹੋ ਜਾਓ ਸਾਵਧਾਨ, ਨਹੀਂ ਤਾਂ ਸਰੀਰ ’ਤੇ ਪੈਣਗੇ ਇਹ ਖ਼ਤਰਨਾਕ ਪ੍ਰਭਾਵ

Related Post