Summer Holiday In Punjab : ਪੰਜਾਬ ’ਚ ਗਰਮੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ; ਸੂਬੇ ਦੇ ਸਾਰੇ ਸਕੂਲ 2 ਜੂਨ ਤੋਂ 30 ਜੂਨ 2025 ਤੱਕ ਰਹਿਣਗੇ ਬੰਦ
ਅੱਤ ਦੀ ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਰਕਾਰੀ ਸਕੂਲਾਂ, ਸੰਸਥਾਨਾਂ ਅਤੇ ਪ੍ਰਾਈਵੇਟ ਸਕੂਲ 2 ਜੂਨ ਤੋਂ ਲੈ ਕੇ 30 ਜੂਨ ਤੱਕ ਸਕੂਲ ਬੰਦ ਰਹਿਣਗੇ।
Aarti
May 26th 2025 10:50 AM --
Updated:
May 26th 2025 11:37 AM
Summer Holiday In Punjab : ਪੰਜਾਬ ’ਚ ਇਸ ਸਮੇਂ ਅੱਤ ਦੀ ਗਰਮੀ ਪੈ ਰਹੀ ਹੈ। ਹਾਲਾਂਕਿ ਕੁਝ ਦਿਨਾਂ ਤੋਂ ਮੀਂਹ ਅਤੇ ਤੇਜ਼ ਹਵਾਵਾਂ ਦੇ ਚੱਲਦੇ ਮੌਸਮ ’ਚ ਕਾਫੀ ਬਦਲਾਅ ਦੇਖਣ ਨੂੰ ਮਿਲਿਆ ਹੈ। ਉੱਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰੀ ਸਕੂਲਾਂ ਤੇ ਪ੍ਰਾਈਵੇਟ ਸਕੂਲਾਂ ’ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੋਸ਼ਲ ਮੀਡੀਆ ਐਕਸ ’ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਜਿਸ ’ਚ ਉਨ੍ਹਾਂ ਨੇ ਕਿਹਾ ਕਿ ਅੱਤ ਦੀ ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਰਕਾਰੀ ਸਕੂਲਾਂ, ਸੰਸਥਾਨਾਂ ਅਤੇ ਪ੍ਰਾਈਵੇਟ ਸਕੂਲ 2 ਜੂਨ ਤੋਂ ਲੈ ਕੇ 30 ਜੂਨ ਤੱਕ ਸਕੂਲ ਬੰਦ ਰਹਿਣਗੇ।