Jalandhar ’ਚ ਈਡੀ ਦੀ ਵੱਡੀ ਕਾਰਵਾਈ; ਸਨਟੈਕ ਸਿਟੀ ਇੰਡੀਅਨ ਕੁਆਪਰੇਟਿਵ ਹਾਊਸਿੰਗ ਬਿਲਡਿੰਗ ਸੁਸਾਇਟੀ ਦਾ ਪ੍ਰਮੋਟਰ ਅਜੇ ਸਹਿਗਲ ਕਾਬੂ
ਇਹ ਕਾਰਵਾਈ ਮੁੱਲਾਂਪੁਰ ਥਾਣੇ ਵਿਚ ਸਾਲ 2022 ਵਿਚ ਦਰਜ ਐਫ਼.ਆਈ.ਆਰ. ਦੇ ਆਧਾਰ ’ਤੇ ਕੀਤੀ ਗਈ, ਜਿਸ ਵਿਚ ਧੋਖਾਧੜੀ, ਜਾਅਲਸਾਜ਼ੀ ਅਤੇ ਸਾਜ਼ਿਸ਼ ਨਾਲ ਸੰਬੰਧਿਤ ਧਾਰਾਵਾਂ ਸ਼ਾਮਿਲ ਹਨ।
ਸਨਟੇਕ ਸਿਟੀ ਪ੍ਰੋਜੈਕਟ ਨਾਲ ਜੁੜੇ ਕਥਿਤ ਸੀ.ਐਲ.ਯੂ. ਘੁਟਾਲੇ ਅਤੇ ਮਨੀ ਲਾਂਡਰਿੰਗ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਜੇ ਸਹਿਗਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸ਼ਨੀਵਾਰ ਨੂੰ ਉਸ ਨੂੰ ਵਿਸ਼ੇਸ਼ ਪੀ.ਐਮ.ਐਲ.ਏ. ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਸ ਨੂੰ 27 ਮਈ ਤੱਕ ਈ.ਡੀ. ਰਿਮਾਂਡ ’ਤੇ ਭੇਜਣ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਵਿਚ ਪੇਸ਼ੀ ਦੌਰਾਨ ਈ.ਡੀ. ਵਲੋਂ ਦਲੀਲ ਦਿੱਤੀ ਗਈ ਕਿ ਅਜੇ ਸਹਿਗਲ ਖ਼ਿਲਾਫ਼ ਈ.ਸੀ.ਆਈ.ਆਰ. 17 ਸਤੰਬਰ ਨੂੰ ਦਰਜ ਕੀਤਾ ਗਿਆ ਸੀ।
ਇਹ ਕਾਰਵਾਈ ਮੁੱਲਾਂਪੁਰ ਥਾਣੇ ਵਿਚ ਸਾਲ 2022 ਵਿਚ ਦਰਜ ਐਫ਼.ਆਈ.ਆਰ. ਦੇ ਆਧਾਰ ’ਤੇ ਕੀਤੀ ਗਈ, ਜਿਸ ਵਿਚ ਧੋਖਾਧੜੀ, ਜਾਅਲਸਾਜ਼ੀ ਅਤੇ ਸਾਜ਼ਿਸ਼ ਨਾਲ ਸੰਬੰਧਿਤ ਧਾਰਾਵਾਂ ਸ਼ਾਮਿਲ ਹਨ।
ਈ.ਡੀ. ਅਨੁਸਾਰ ਜਾਂਚ ਦੌਰਾਨ ਸਾਹਮਣੇ ਆਇਆ ਕਿ ਸਨਟੇਕ ਸਿਟੀ ਪ੍ਰੋਜੈਕਟ ਲਈ ਲਗਭਗ 108.58 ਏਕੜ ਜ਼ਮੀਨ ਦਿਖਾਈ ਗਈ ਸੀ, ਜਦਕਿ ਪ੍ਰੋਜੈਕਟ ਮਾਲਕਾਂ ਦੇ ਨਾਂਅ ਕੇਵਲ 43 ਏਕੜ ਜ਼ਮੀਨ ਹੀ ਸੀ। ਬਾਕੀ ਜ਼ਮੀਨ ਹੋਰ ਕਿਸਾਨਾਂ ਦੀ ਸੀ।
ਈ.ਡੀ. ਨੇ ਦਲੀਲ ਦਿੱਤੀ ਕਿ ਮਾਮਲੇ ਨਾਲ ਸੰਬੰਧਿਤ ਦਸਤਾਵੇਜ਼ੀ ਸਬੂਤਾਂ ਅਤੇ ਮਨੀ ਟ੍ਰੇਲ ਬਾਰੇ ਹੋਰ ਪੁੱਛਗਿੱਛ ਲਈ ਅਜੇ ਸਹਿਗਲ ਦੀ ਹਿਰਾਸਤੀ ਪੁੱਛਗਿੱਛ ਲਾਜ਼ਮੀ ਹੈ। ਬਚਾਅ ਪੱਖ ਦੇ ਵਕੀਲਾਂ ਨੇ ਰਿਮਾਂਡ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਸਾਰੇ ਦਸਤਾਵੇਜ਼ ਪਹਿਲਾਂ ਹੀ ਜਾਂਚ ਏਜੰਸੀ ਕੋਲ ਮੌਜੂਦ ਹਨ ਅਤੇ ਹੋਰ ਹਿਰਾਸਤੀ ਪੁੱਛਗਿੱਛ ਦੀ ਲੋੜ ਨਹੀਂ।
ਇਹ ਵੀ ਪੜ੍ਹੋ : Punjab HeatWave Alert : ਪੰਜਾਬ ’ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ, ਮੀਂਹ ਦੇ ਨਾਲ-ਨਾਲ ਅੱਤ ਦੀ ਗਰਮੀ ਦਾ ਵਧੇਗਾ ਕਹਿਰ