Bhai Amritpal Singh Supporters: ਭਾਈ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਥਾਣੇ ਬਾਹਰ ਰੋਸ ਪ੍ਰਦਰਸ਼ਨ, ਸਥਿਤੀ ਹੋਈ ਤਣਾਅਪੂਰਨ
ਸਿੱਖ ਨੌਜਵਾਨ ਤੂਫਾਨ ਸਿੰਘ ਦੀ ਗ੍ਰਿਫ਼ਤਾਰੀ ਦੇ ਰੋਸ ਵਜੋਂ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਤੇ ਸਿੱਖ ਭਾਈਚਾਰੇ ਵੱਲੋਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਅਜਨਾਲਾ: ਸਿੱਖ ਨੌਜਵਾਨ ਤੂਫਾਨ ਸਿੰਘ ਦੀ ਗ੍ਰਿਫ਼ਤਾਰੀ ਦੇ ਰੋਸ ਵਜੋਂ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਤੇ ਸਿੱਖ ਭਾਈਚਾਰੇ ਵੱਲੋਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦੇ ਭਾਈ ਅੰਮ੍ਰਿਤਪਾਲ ਪਿੰਡ ਜੱਲੂਪੁਰ ਖੇੜਾ ਦੇ ਗੁਰਦੁਆਰਾ ਸਾਹਿਬ ਪੁੱਜੇ। ਇਥੇ ਵੱਡੀ ਗਿਣਤੀ ਵਿਚ ਪੁੱਜੇ ਨੌਜਵਾਨਾਂ ਨੇ ਨਾਅਰੇਬਾਜ਼ੀ ਕੀਤੀ ਅਤੇ ਜਾਅਲੀ ਪਰਚੇ ਰੱਦ ਕਰਨ ਦੀ ਮੰਗ ਕੀਤੀ।
ਦੱਸ ਦਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਪੁਲਿਸ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਅੰਮ੍ਰਿਤਪਾਲ ਵੱਜੋਂ ਅਜਨਾਲਾ ਥਾਣੇ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ। ਇਸ ਘਿਰਾਓ ਦੌਰਾਨ ਉਨ੍ਹਾਂ ਦੇ ਨਾਲ ਕਈ ਸਮਰਥਕਾਂ ਸਣੇ ਅਜਨਾਲਾ ਥਾਣੇ ਦਾ ਘਿਰਾਓ ਕਰਨ ਦੇ ਲਈ ਪਹੁੰਚੇ। ਜਿਥੇ ਪੁਲਿਸ ਵੱਲੋਂ ਉਨ੍ਹਾਂ ਨੂੰ ਹਿਰਾਸਤ ਚ ਲੈਣ ਦੀ ਕੋਸ਼ਿਸ਼ ਕੀਤੀ ਗਈ। ਘਿਰਾਓ ਦੇ ਮੱਦੇਨਜਰ ਪੁਲਿਸ ਥਾਣੇ ਨੂੰ ਛਾਉਣੀ ’ਚ ਤਬਦੀਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: AAP MLA Amit Rattan Kotfatta arrested : ਵਿਜੀਲੈਂਸ ਨੇ 'ਆਪ' ਵਿਧਾਇਕ ਅਮਿਤ ਰਤਨ ਨੂੰ ਕੀਤਾ ਗ੍ਰਿਫ਼ਤਾਰ