ਸਿੱਖੀ ਪ੍ਰਚਾਰ ਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਦਬਾਉਣਾ ਪੰਜਾਬ ਸਰਕਾਰ ਦੀ ਵੱਡੀ ਭੁੱਲ: ਐਡਵੋਕੇਟ ਧਾਮੀ

By  KRISHAN KUMAR SHARMA April 7th 2024 08:05 PM

ਅੰਮ੍ਰਿਤਸਰ: ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਅਸਾਮ ਦੀ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ (Amritpal Singh Mother), ਉਨ੍ਹਾਂ ਦੇ ਚਾਚਾ ਅਤੇ ਹੋਰ ਨਜ਼ਰਬੰਦ ਪਰਿਵਾਰਕ ਮੈਂਬਰਾਂ ਨੂੰ ਜਬਰੀ ਪੁਲਿਸ (Punjab police) ਹਿਰਾਸਤ ਵਿੱਚ ਲੈਣਾ ਮਨੁੱਖੀ ਹੱਕਾਂ ਅਤੇ ਧਰਮ ਪ੍ਰਚਾਰ ਲਈ ਕੀਤੇ ਜਾ ਰਹੇ ਯਤਨਾਂ ਨੂੰ ਦਬਾਉਣ ਵਾਲੀ ਕਾਰਵਾਈ ਹੈ।

ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਸ੍ਰੀ ਅਕਾਲ ਤਖਤ ਸਾਹਿਬ ਤੱਕ ਭਲਕੇ 8 ਅਪ੍ਰੈਲ ਨੂੰ ਆਯੋਜਿਤ ਕੀਤੇ ਜਾ ਰਹੇ ਚੇਤਨਾ ਮਾਰਚ ਨੂੰ ਰੋਕਣ ਵਾਸਤੇ ਸਿੱਖ ਨੌਜਵਾਨਾਂ ਦੇ ਮਾਪਿਆਂ ਤੇ ਪਰਿਵਾਰਕ ਮੈਂਬਰਾਂ ਦੀ ਫੜੋ ਫੜਾਈ ਸਰਕਾਰ ਦੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦੀ ਕਾਰਵਾਈ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਸਿੱਖੀ ਚੇਤਨਾ ਲਈ ਆਯੋਜਿਤ ਕੀਤੇ ਜਾਣ ਵਾਲੇ ਚੇਤਨਾ ਮਾਰਚ ਤੋਂ ਆਪਣੀਆਂ ਗਲਤੀਆਂ ਅਤੇ ਕਮਜ਼ੋਰੀਆਂ ਦੇ ਨਸ਼ਰ ਹੋਣ ਕਾਰਨ ਡਰ ਰਹੀ ਹੈ।

ਉਨ੍ਹਾਂ ਆਖਿਆ ਕਿ ਪੰਜਾਬ ਦੀ ਸਰਕਾਰ ਸਿੱਖ ਨੌਜਵਾਨਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਬਜਾਏ ਉਲਟਾ ਉਨ੍ਹਾਂ ਦੇ ਮਾਪਿਆਂ ਨੂੰ ਵੀ ਤੰਗ ਪ੍ਰੇਸ਼ਾਨ ਕਰ ਰਹੀ ਹੈ। ਇਹ ਪੰਜਾਬ ਦੇ ਲੋਕਾਂ ਦੇ ਮਨੁੱਖੀ ਅਧਿਕਾਰਾਂ ਦਾ ਸਿੱਧੇ ਤੌਰ 'ਤੇ ਕਤਲ ਹੈ। ਇਸ ਦੇ ਨਾਲ ਹੀ ਸਿੱਖ ਚੇਤਨਾ ਮਾਰਚ ਨੂੰ ਰੋਕਣ ਲਈ ਕੀਤੀ ਜਾ ਰਹੀ ਹਰਕਤ ਸਿੱਖ ਮਰਿਆਦਾ ਅਤੇ ਪਰੰਪਰਾਵਾਂ ਦੀ ਵੀ ਉਲੰਘਣਾ ਹੈ।

ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਨੂੰ ਅਜਿਹੀਆਂ ਸਿੱਖ ਵਿਰੋਧੀ ਹਰਕਤਾਂ ਤੋਂ ਬਚਣ ਦੀ ਨਸੀਹਤ ਦਿੰਦਿਆਂ ਕਿਹਾ ਕਿ ਇਹ ਪੰਜਾਬ ਦੇ ਕਿਸੇ ਵੀ ਤਰ੍ਹਾਂ ਹਿੱਤ ਵਿੱਚ ਨਹੀਂ ਹੈ। ਖਾਸ ਤੌਰ ਤੇ ਸਿੱਖ ਵਿਚਾਰਧਾਰਾ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਨੂੰ ਲੋਕ ਕਦੇ ਵੀ ਮੁਆਫ ਨਹੀਂ ਕਰਨਗੇ।

ਇਹ ਵੀ ਪੜ੍ਹੋ:

- ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀ ਮਾਤਾ ਤੇ ਚਾਚਾ ਸਮੇਤ 5 ਲੋਕਾਂ ਨੂੰ ਹਿਰਾਸਤ 'ਚ ਲਿਆ

- ਹਰਿਆਣਾ ਰੋਡਵੇਜ਼ ਦੇ ਕੰਡਕਟਰ ਨਾਲ ਭਿੜ ਗਈ ਲੜਕੀ, ਸੀਐੱਮ ਨੂੰ ਕਾਲ ਕਰਨ ਦੀ ਦਿੱਤੀ ਧਮਕੀ

Chaitra Navratri 2024 : ਚੈਤਰ ਨਵਰਾਤਰੀ ਕਦੋਂ ਹੈ? ਜਾਣੋ ਮਹੱਤਵ ਤੇ ਕਲਸ਼ ਸਥਾਪਨਾ ਕਰਨ ਸਮੇਂ ਇਨ੍ਹਾਂ ਗੱਲ੍ਹਾਂ ਦਾ ਰੱਖੋ ਖ਼ਾਸ ਧਿਆਨ

- Bhupesh Baghel ਜੁਰਾਬਾਂ ਤੇ ਟੋਪੀ ਪਾ ਕੇ ਗਏ ਗੁਰਦੁਆਰਾ ਸਾਹਿਬ; ਸਿੱਖ ਭਾਈਚਾਰੇ ’ਚ ਰੋਸ

Related Post