Supreme Court On Pollution: ਹਵਾ ਪ੍ਰਦੂਸ਼ਣ ਕਾਰਨ ਲੋਕ ਬੇਹਾਲ, SC ਨੇ ਇਨ੍ਹਾਂ ਸੂਬਿਆਂ ਤੋਂ ਪੁੱਛਿਆ ਕੀ-ਕੀ ਚੁੱਕੇ ਕਦਮ, ਦੱਸੋ ?

ਸੁਪਰੀਮ ਕੋਰਟ ਨੇ ਦਿੱਲੀ, ਪੰਜਾਬ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਨੂੰ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਰਾਜਾਂ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ।

By  Aarti October 31st 2023 12:43 PM -- Updated: October 31st 2023 01:36 PM

Supreme Court On Pollution: ਦਿਨੋਂ ਦਿਨ ਦੁਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਲੋਕਾਂ ਨੂੰ ਜਿੱਥੇ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਹੁਣ ਸੁਪਰੀਮ ਕੋਰਟ ਵੱਲੋਂ ਵੀ ਸਖਤੀ ਵਰਤਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜੀ ਹਾਂ ਸੁਪਰੀਮ ਕੋਰਟ ਨੇ ਦਿੱਲੀ, ਪੰਜਾਬ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਨੂੰ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਰਾਜਾਂ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਅਕਤੂਬਰ ਦੇ ਆਖਰੀ ਦਿਨਾਂ 'ਚ ਹਵਾ ਪ੍ਰਦੂਸ਼ਣ ਨਾਜ਼ੁਕ ਪੱਧਰ 'ਤੇ ਪਹੁੰਚ ਗਿਆ ਹੈ। ਕਈ ਰਾਜਾਂ ਦੀ ਹਾਲਤ ਖਰਾਬ ਬਣੀ ਹੋਈ ਹੈ। ਏਅਰ ਕੁਆਲਿਟੀ ਇੰਡੈਕਸ 300 ਨੂੰ ਪਾਰ ਕਰ ਗਿਆ ਹੈ। 300 ਤੋਂ ਉੱਪਰ ਏਅਰ ਕੁਆਲਿਟੀ ਇੰਡੈਕਸ ਦਾ ਮਤਲਬ ਹੈ ਕਿ ਸ਼ਹਿਰ ਦੀ ਹਵਾ ਬਹੁਤ ਖਰਾਬ ਸਥਿਤੀ ਵਿੱਚ ਹੈ।

ਰਿਪੋਰਟਾਂ ਦੀ ਮੰਨੀਏ ਤਾਂ ਜੀਂਦ ਸੋਮਵਾਰ ਨੂੰ 416 ਦੇ AQI ਨਾਲ ਦੇਸ਼ ਦਾ ਦੂਜਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਸੀ। ਪ੍ਰਦੂਸ਼ਿਤ ਹਵਾ ਕਾਰਨ ਅੱਖਾਂ ਦੀ ਜਲਣ ਅਤੇ ਸਾਹ ਦੀ ਸਮੱਸਿਆ ਵਧ ਗਈ ਹੈ। ਇਸ ਦੇ ਨਾਲ ਹੀ ਮਾਹਿਰਾਂ ਮੁਤਾਬਕ ਦੀਵਾਲੀ ਤੱਕ ਪ੍ਰਦੂਸ਼ਣ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ।

ਇਹ ਵੀ ਪੜ੍ਹੋ: ਫ਼ਿਰੋਜ਼ਪੁਰ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਮੁਲਜ਼ਮ ਦੀ ਲੱਤ 'ਚ ਲੱਗੀ ਗੋਲੀ

Related Post