Manish Sisodia Arrest: ਸਿਸੋਦੀਆ ਨੂੰ SC ਦਾ ਜਵਾਬ; ਹਾਈਕੋਰਟ ਜਾਣ ਦਾ ਦਿੱਤਾ ਸੁਝਾਅ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਬਕਾਰੀ ਨੀਤੀ ਮਾਮਲੇ 'ਚ ਜ਼ਮਾਨਤ ਲਈ ਮੰਗਲਵਾਰ ਨੂੰ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਜਿਸ ’ਤੇ ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ।

By  Aarti February 28th 2023 05:19 PM -- Updated: February 28th 2023 05:28 PM

Manish Sisodia Arrest: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਬਕਾਰੀ ਨੀਤੀ ਮਾਮਲੇ 'ਚ ਜ਼ਮਾਨਤ ਲਈ ਮੰਗਲਵਾਰ ਨੂੰ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਜਿਸ ’ਤੇ ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਦੱਸ ਦਈਏ ਕਿ  ਉਨ੍ਹਾਂ ਦੀ ਪਟੀਸ਼ਨ 'ਤੇ ਚੀਫ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐਸ ਨਰਸਿਮਹਾ ਦੀ ਬੈਂਚ ਨੇ ਸੁਣਵਾਈ ਕੀਤੀ। ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। 

ਅਦਾਲਤ ਨੇ ਸਿਸੋਦੀਆ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਹਾਈ ਕੋਰਟ ਤੱਕ ਪਹੁੰਚ ਕਰਨ ਲਈ ਕਿਹਾ ਹੈ। ਫਿਲਹਾਲ ਉਹ ਸੀਬੀਆਈ ਰਿਮਾਂਡ ਵਿੱਚ ਹੀ ਰਹਿਣਗੇ। 

ਦੱਸ ਦਈਏ ਕਿ ਸੁਣਵਾਈ ਕਰਦੇ ਹੋਏ ਚੀਫ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐਸ ਨਰਸਿਮਹਾ ਦੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। ਸੀਜੇਆਈ ਜਸਟਿਸ ਡੀਵਾਈ ਚੰਦਰਚੂੜ ਨੇ ਕਿਹਾ ਕਿ ਤੁਹਾਨੂੰ ਹਾਈ ਕੋਰਟ ਜਾਣਾ ਚਾਹੀਦਾ ਸੀ, ਤੁਸੀਂ ਸਿੱਧੇ ਸੁਪਰੀਮ ਕੋਰਟ ਤੋਂ ਜ਼ਮਾਨਤ ਕਿਉਂ ਮੰਗ ਰਹੇ ਹੋ। 

ਕਾਬਿਲੇਗੌਰ ਹੈ ਕਿ ਇਕ ਦਿਨ ਪਹਿਲਾਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਰਾਊਸ ਐਵੇਨਿਊ ਸਥਿਤ ਵਿਸ਼ੇਸ਼ ਸੀਬੀਆਈ ਅਦਾਲਤ ਨੇ 4 ਮਾਰਚ ਤੱਕ ਸੀਬੀਆਈ ਹਿਰਾਸਤ 'ਚ ਭੇਜ ਦਿੱਤਾ ਸੀ। ਅੱਠ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਐਤਵਾਰ ਨੂੰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਇਙ ਵੀ ਪੜ੍ਹੋ: Goindwal Jail Gangwar : ਗੋਇੰਦਵਾਲ ਜੇਲ੍ਹ ਗੈਂਗਵਾਰ ਮਾਮਲੇ 'ਚ ਏਡੀਜੀ ਜੇਲ੍ਹ ਦੀ ਵੱਡੀ ਕਾਰਵਾਈ, ਸਹਾਇਕ ਸੁਪਰਡੈਂਟ ਮੁਅੱਤਲ

Related Post