Punjab-Haryana High Court ਨੂੰ 10 ਹੋਰ ਜੱਜ ਮਿਲਣਗੇ, ਜਾਣੋ ਕਿਹੜੇ ਹਨ ਸੁਪਰੀਮ ਕੋਰਟ ਕਾਲੇਜੀਅਮ ਵੱਲੋਂ ਸਿਫਾਰਸ਼ ਕੀਤੇ ਨਾਂਅ

Punjab-Haryana High Court News : ਪੰਜਾਬ-ਹਰਿਆਣਾ ਹਾਈਕੋਰਟ ਨੂੰ ਜਲਦ ਹੀ 10 ਨਵੇਂ ਜੱਜ ਮਿਲਣ ਜਾ ਰਹੇ ਹਨ, ਜਿਸ ਨਾਲ ਹਾਈਕੋਰਟ ਦੇ ਕੰਮ ਵਿੱਚ ਹੋਰ ਤੇਜ਼ੀ ਆਵੇਗੀ। ਸੁਪਰੀਮ ਕੋਰਟ ਦੀ ਕਾਲੇਜੀਅਮ ਨੇ 10 ਸੈਸ਼ਨ ਜੱਜਾਂ ਨੂੰ ਹਾਈ ਕੋਰਟ ਜੱਜ ਵਜੋਂ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ ਹੈ।

By  KRISHAN KUMAR SHARMA July 4th 2025 08:16 AM -- Updated: July 4th 2025 08:18 AM

Punjab-Haryana High Court News : ਪੰਜਾਬ-ਹਰਿਆਣਾ ਹਾਈਕੋਰਟ ਨੂੰ ਜਲਦ ਹੀ 10 ਨਵੇਂ ਜੱਜ ਮਿਲਣ ਜਾ ਰਹੇ ਹਨ, ਜਿਸ ਨਾਲ ਹਾਈਕੋਰਟ ਦੇ ਕੰਮ ਵਿੱਚ ਹੋਰ ਤੇਜ਼ੀ ਆਵੇਗੀ। ਸੁਪਰੀਮ ਕੋਰਟ ਦੀ ਕਾਲੇਜੀਅਮ ਨੇ 10 ਸੈਸ਼ਨ ਜੱਜਾਂ ਨੂੰ ਹਾਈ ਕੋਰਟ ਜੱਜ ਵਜੋਂ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ ਹੈ।

ਕਿਹੜੇ ਹਨ ਸਿਫ਼ਾਰਸ਼ ਕੀਤੇ 10 ਸੈਸ਼ਨ ਜੱਜ ?

ਸੁਪਰੀਮ ਕੋਰਟ ਦੀ ਕਾਲੇਜੀਅਮ ਨੇ 10 ਸੈਸ਼ਨ ਜੱਜਾਂ ਨੂੰ ਹਾਈ ਕੋਰਟ ਜੱਜ ਵਜੋਂ ਨਿਯੁਕਤ ਕਰਨ ਦੀ ਸਿਫਾਰਸ਼ ਦਾ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜਿਆ ਹੈ। ਕਾਲੇਜੀਅਮ ਵੱਲੋਂ ਜਿਨ੍ਹਾਂ 10 ਸੈਸ਼ਨ ਜੱਜਾਂ ਨੂੰ ਹਾਈ ਕੋਰਟ ਜੱਜ ਵਜੋਂ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ ਗਈ ਹੈ, ਉਨ੍ਹਾਂ ਵਿੱਚ ਵਰਿੰਦਰ ਅਗਰਵਾਲ, ਮਨਦੀਪ ਪੰਨੂ, ਪ੍ਰਮੋਦ ਗੋਇਲ, ਸ਼ਾਲਿਨੀ ਸਿੰਘ ਨਾਗਪਾਲ, ਅਮਰਿੰਦਰ ਸਿੰਘ ਗਰੇਵਾਲ, ਸੁਭਾਸ਼ ਮੇਹਲਾ, ਸੂਰਿਆ ਪ੍ਰਤਾਪ ਸਿੰਘ, ਰੁਪਿੰਦਰਜੀਤ ਚਾਹਲ, ਅਰਾਧਨਾ ਸਾਹਨੀ ਅਤੇ ਯਸ਼ਵੀਰ ਸਿੰਘ ਰਾਠੌਰ ਸ਼ਾਮਲ ਹਨ।

ਸੁਪਰੀਮ ਕੋਰਟ ਨੇ ਇਨ੍ਹਾਂ ਦਸਾਂ ਨੂੰ ਹਾਈ ਕੋਰਟ ਜੱਜਾਂ ਵਜੋਂ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ ਹੈ, ਹੁਣ ਰਾਸ਼ਟਰਪਤੀ ਦੀ ਸਹਿਮਤੀ ਤੋਂ ਬਾਅਦ, ਉਨ੍ਹਾਂ ਦੇ ਨਿਯੁਕਤੀ ਆਦੇਸ਼ ਜਾਰੀ ਕੀਤੇ ਜਾਣਗੇ।

ਹਾਈਕੋਰਟ 'ਚ ਜੱਜਾਂ ਦੀਆਂ ਕੁੱਲ 85 ਆਸਾਮੀਆਂ ਖਾਲੀ

ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜੱਜਾਂ ਦੀਆਂ ਕੁੱਲ 85 ਅਸਾਮੀਆਂ ਹਨ, ਪਰ ਇਸ ਸਮੇਂ ਹਾਈ ਕੋਰਟ ਵਿੱਚ ਸਿਰਫ਼ 51 ਜੱਜ ਹੀ ਕੰਮ ਕਰ ਰਹੇ ਹਨ। ਹੁਣ ਇਨ੍ਹਾਂ ਦਸ ਜੱਜਾਂ ਦੀ ਨਿਯੁਕਤੀ ਤੋਂ ਬਾਅਦ, ਹਾਈ ਕੋਰਟ ਵਿੱਚ ਜੱਜਾਂ ਦੀ ਗਿਣਤੀ 61 ਹੋ ਜਾਵੇਗੀ। ਇਹ ਤੈਅ ਹੈ ਕਿ ਇਨ੍ਹਾਂ ਜੱਜਾਂ ਦੀ ਨਿਯੁਕਤੀ ਤੋਂ ਬਾਅਦ, ਹਾਈ ਕੋਰਟ ਵਿੱਚ ਲੰਬਿਤ ਮਾਮਲਿਆਂ ਦੇ ਨਿਪਟਾਰੇ ਵਿੱਚ ਤੇਜ਼ੀ ਆਵੇਗੀ।

Related Post